ਜਿਲਾ ਸਿਹਤ ਅਧਿਕਾਰੀ ਨੇ ਖਾਦ ਪਾਦਾਰਥਾਂ ਦੇ ਲਏ 7 ਸੈਂਪਲ, ਜਾਂਚ ਲਈ ਸਟੇਟ ਫੂਡ ਲੈਬੋਰਟਰੀ ਨੂੰ ਭੇਜੇ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ- ਜਤਿੰਦਰ ਪ੍ਰਿੰਸ। ਲੋਕਾਂ ਨੂੰ ਸਾਫ ਸੁਥਰਾਂ ਅਤੇ ਮਿਆਰੀ ਖਾਦ ਪਦਾਰਥ ਮੁਹੀਆ ਕਰਵਾਉਣ ਲਈ ਜਿਲਾਂ ਸਿਹਤ ਅਫਸਰ ਡਾ ਸੁਰਿੰਦਰ ਸਿੰਘ ਨਰ ਦੀ ਅਗਵਾਈ ਵਿੱਚ  ਟੀਮ ਵੱਲੋ  ਪੀਣ ਵਾਲੀਆ ਵਸਤੂਆਂ ਦੇ 7  ਸੈਂਪਲ ਇਕੱਤਰ ਕਰਕੇ ਆਗਲੇਰੀ ਕਾਰਵਾਈ ਲਈ ਸਟੇਟ ਫੂਡ ਲੈਬੋਰਟਰੀ ਨੂੰ ਜਾਂਚ ਲਈ ਭੇਜ ਦਿੱਤੇ ਗਏ ਹਨ। ਇਸ ਬਾਰੇ  ਜਾਣ ਕਾਰੀ ਦਿੰਦੇ ਹੋਏ ਜਿਲਾ ਸਿਹਤ ਅਫਸਰ ਨੇ ਦੱਸਿਆ ਕਿ ਹੁਸ਼ਿਆਰਪੁਰ ਜਿਲੇ ਦੇ ਵੱਖ-ਵੱਖ ਕਸਬਿਆਂ ਚ ਕਰਿਆਨਾ ਦੁਕਾਨਾਂ, ਕਨਫੈਸ਼ਰੀ , ਭੁਜੀਏ ਦੀ ਫੈਕਟਰੀਆਂ ਤੇ ਵੱਖ ਵੱਖ ਖਾਣ ਪੀਣ ਵਾਲੀਆਂ ਚੀਜਾਂ ਦੇ 7 ਸੈਂਪਲ ਲਏ। ਇਸ ਮੋਕੇ ਉਹਨਾਂ ਇਹ ਵੀ ਦੱਸਿਆ ਕਿ ਕਈ ਕਰਿਆਨਾ ਸਟੋਰ ਤੇ ਮਿਆਦ ਨੰਗਿਆ ਹੋਇਆ 40 ਕਿਲੇ ਲੂਣ  ਤੇ 80 ਕਿਲੇ  ਸਰੋ ਦੇ ਤੇਲ ਦੀ ਮਣਿਆਦ ਪੁਗੀ ਹੋਣ ਤੇ ਨਸ਼ਟ ਵੀ ਕੀਤਾ ਗਿਆ।

Advertisements

ਪੰਜਾਬ ਸਰਕਾਰ ਮਿਸ਼ਨ ਤੰਦਰੁਲਤ ਪੰਜਾਬ ਤਹਿਤ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖਾਦ ਪਦਾਰਥ ਮੁਹਾਈਆਂ ਕਰਵਾਉਣ ਲਈ ਬਚਨ ਵੱਧ ਹੈ। ਜਿਸ ਦੇ ਤਹਿਤ ਸਰਕਾਰ ਦੀਆ ਹਦਾਇਤ ਮੁਤਾਬਿਕ ਸਮੇ ਸਮੇ ਸਿਰ ਫੂਡ ਸੇਫਟੀ  ਐਕਟ ਤਹਿਤ ਇਹ ਕਰਵਾਈ ਕੀਤੀ ਜਾਵੇਗੀ । ਇਸ ਮੋਕੇ ਉਹਨਾਂ ਗੁੜ ਬਣਾਉਣ ਵਾਲਿਆ ਨੂੰ ਹਦਾਇਤ ਦਿੰਦੇ ਹੋਏ ਕਿਹਾ ਕਿ ਗੁੜ ਬਣਾਉਣ ਵਾਲੀ ਥਾਂ ਅਤੇ ਵੇਲਣੇ ਤੇ ਕੰਮ ਕਰਨ ਵਾਲੇ ਦੀ ਸਫਾਈ ਹੋਣੀ ਬਹੁਤ ਜਰੂਰੀ ਹੈ ।

ਉਹਨਾ ਮਿਲਵਟ ਖੋਰਾ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕਰਨ ਨਹੀ ਤੇ ਫੂਡ ਸੇਫਟੀ ਐਕਟ ਤਹਿਤ ਉਹਨਾਂ ਤੇ ਸਖਤ ਕਾਰਵਾਈ ਕੀਤੀ ਜਾਵੇਗੀ । ਉਹਨਾਂ ਦੱਸਿਆ ਕਿ ਫੂਡ ਸੇਫਟੀ ਅਤੇ ਸਟੈਟਡਰ ਐਕਟ ਅਨੁਸਾਰ ਹੋਣੇ ਜਰੂਰੀ ਹਨ । ਇਸ ਮੋਕੇ ਫੂਡ ਅਫਸਰ ਰਮਨ ਵਿਰਦੀ, ਰਾਮ ਲੁਭਾਇਆ, ਅਸ਼ੋਕ ਕੁਮਾਰ ਵੀ ਟੀਮ ਵਿੱਚ ਹਾਜਰ ਸਨ।

LEAVE A REPLY

Please enter your comment!
Please enter your name here