ਮੁਫ਼ਤ ਉਰਦੂ ਆਮੋਜ਼ ਕੋਰਸ ਲਈ 27 ਜਨਵਰੀ ਤੱਕ ਦਿੱਤੇ ਜਾ ਸਕਦੇ ਹਨ ਬਿਨੈ ਪੱਤਰ

logo latest

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਉਰਦੂ ਜ਼ੁਬਾਨ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਉਰਦੂ ਆਮੋਜ਼ ਕੋਰਸ ਦੀ ਕਲਾਸ ਜਨਵਰੀ ਤੋਂ ਸ਼ੁਰੂ ਹੋ ਗਈ ਹੈ। ਜ਼ਿਲਾ ਭਾਸ਼ਾ ਅਫ਼ਸਰ ਅਵਿਨਾਸ਼ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਰਦੂ ਦਾ ਇਹ 6 ਮਹੀਨੇ ਦਾ ਕੋਰਸ ਬਿਲਕੁੱਲ ਮੁਫ਼ਤ ਕਰਵਾਇਆ ਜਾਂਦਾ ਹੈ।

Advertisements

ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀ ਦਾਖਲਾ ਫਾਰਮ ਜ਼ਿਲਾ ਭਾਸ਼ਾ ਦਫ਼ਤਰ, ਤੀਜੀ ਮੰਜ਼ਿਲ, ਕਮਰਾ ਨੰ: 307-309, ਜ਼ਿਲਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਤੋਂ ਕਿਸੇ ਵੀ ਕੰਮ ਕਾਜ ਵਾਲੇ ਦਿਨ ਮੁਫ਼ਤ ਪ੍ਰਾਪਤ ਕਰਕੇ ਸਿਖਲਾਈ ਪ੍ਰਾਪਤ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਬਿਨੈ ਪੱਤਰ ਸਾਧਾਰਣ ਕਾਗਜ਼ ‘ਤੇ ਜ਼ਿਲਾ ਭਾਸ਼ਾ ਅਫ਼ਸਰ ਹੁਸ਼ਿਆਰਪੁਰ ਵਿਖੇ 27 ਜਨਵਰੀ ਤੱਕ ਭੇਜੇ ਜਾ ਸਕਦੇ ਹਨ।

LEAVE A REPLY

Please enter your comment!
Please enter your name here