ਨਿਗਮ ਟੀਮ ਨੇ ਪ੍ਰਾਪਰਟੀ ਟੈਕਸ ਜਮਾਂ ਨਾਂ ਕਰਵਾਉਣ ਤੇ ਸੀਲ ਕੀਤੀਆਂ 4 ਦੁਕਾਨਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼),ਰਿਪੋਰਟ: ਜਤਿੰਦਰ ਪ੍ਰਿੰਸ। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨਗਰ ਨਿਗਮ ਐਕਟ 1976 ਦੀ ਧਾਰਾ 138 (ਸੀ) ਅਧੀਨ ਜਾਇਦਾਦ ਸੀਲ ਕਰਨ ਲਈ ਨੋਟਿਸ ਦਿੱਤੇ ਗਏ ਹਨ। ਇਹਨਾਂ ਨੋਟਿਸਾਂ ਦੇ ਬਾਵਜੂਦ ਦੁਕਾਨਦਾਰਾਂ ਵੱਲੋਂ ਪ੍ਰਾਪਰਟੀ ਟੈਕਸ ਜਮਾਂ ਨਾ ਕਰਵਾਉਣ ਤੇ ਉਹਨਾਂ ਪ੍ਰਾਪਰਟੀ ਮਾਲਕਾਂ-ਕਾਬਜਕਾਰਾਂ ਦੀ ਪ੍ਰਾਪਰਟੀ ਸੀਲ ਕਰਨ ਸਬੰਧੀ ਨਗਰ ਨਿਗਮ ਵੱਲੋਂ ਕਾਰਵਾਈ ਕਰਦੇ ਹੋਏ ਸੁਪਰਡੰਟ ਅਮਿਤ ਕੁਮਾਰ ਦੀ ਅਗਵਾਈ ਵਿਚ ਇੱਕ ਟੀਮ ਬਜਾਰਾਂ ਦਾ ਦੌਰਾ ਕਰਣ ਗਈ।

Advertisements

ਜਿਸ ਵਿੱਚ ਇੰਸਪੈਕਟਰ ਮੁਕਲ ਕੇਸਰ, ਕੁਲਵਿੰਦਰ ਸਿੰਘ, ਲੇਖ ਰਾਜ, ਸੰਦੀਪ, ਕਮਲ ਕੁਮਾਰ, ਬਲਵਿੰਦਰ ਗਾਂਧੀ, ਹਰਵਿੰਦਰ ਸਿੰਘ ਅਤੇ ਪਰਦੀਪ ਕੁਮਾਰ ਸ਼ਾਮਲ ਸਨ। ਉਹਨਾਂ ਵਲੋਂ ਭਰਵਾਈਂ ਰੋਡ, ਬੰਜਰਬਾਗ, ਨਲੋਇਆਂ ਚੌਂਕ, ਹਰਿਆਨਾ ਰੋਡ ਵਿੱਖੇ 4 ਦੁਕਾਨਦਾਰਾਂ ਵੱਲੋਂ ਪ੍ਰਾਪਰਟੀ ਟੈਕਸ ਅਦਾ ਨਾਂ ਕਰਨ ਤੇ ਉਸ ਦੀ ਦੁਕਾਨਾਂ ਨੂੰ ਸੀਲ ਕੀਤਾ ਗਿਆ। ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਦੱਸਿਆ ਕਿ ਜਿਹਨਾਂ ਪ੍ਰਾਪਰਟੀ ਮਾਲਕਾਂ ਨੂੰ ਹਾਊਸ ਟੈਕਸ ਅਤੇ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਸਬੰਧੀ 112 ਏ (5) ਅਤੇ 138 (ਸੀ) ਦੇ ਨੋਟਿਸ ਦਿੱਤੇ ਗਏ ਹਨ, ਨੂੰ ਉਹਨਾਂ ਵੱਲੋਂ ਬਣਦੀ ਰਕਮ ਜਮਾਂ ਨਾ ਕਰਵਾਉਣ ਤੇ ਉਹਨਾਂ ਦੀਆਂ ਦੁਕਾਨਾਂ-ਪ੍ਰਾਪਰਟੀ ਨੂੰ ਸੀਲ ਕੀਤਾ ਜਾਵੇਗਾ।

LEAVE A REPLY

Please enter your comment!
Please enter your name here