18 ਐਮੂਨੀਸ਼ਨ ਡਿਪੂ ਉਚੀ ਬਸੀ ਦੀ ਚਾਰਦੀਵਾਰੀ ਦੇ ਘੇਰੇ ਅੰਦਰ ਉਸਾਰੀ ਕਰਨ ‘ਤੇ ਪੂਰਨ ਪਾਬੰਦੀ: ਈਸ਼ਾ ਕਾਲੀਆ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਵਲੋਂ ਧਾਰਾ 144 ਸੀ.ਆਰ.ਪੀ.ਸੀ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਅਤੇ 18-ਐਮੂਨੀਸ਼ਨ ਡਿਪੂ, ਉਚੀ ਬੱਸੀ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਯਾਰਡ (914 ਮੀਟਰ) ਗਜ਼ ਦੇ ਘੇਰੇ ਅੰਦਰ ਆਮ ਲੋਕਾਂ ਨੂੰ ਕਿਸੇ ਵੀ ਤਰਾਂ ਦੀ ਉਸਾਰੀ (ਸਿਵਾਏ ਸਰਕਾਰੀ ਉਸਾਰੀ) ਕਰਨ ‘ਤੇ ਪੂਰਨ ਤੌਰ ‘ਤੇ ਰੋਕ ਲਗਾ ਦਿੱਤੀ ਗਈ ਹੈ।

Advertisements

ਜਾਰੀ ਕੀਤੇ ਹੁਕਮ ਅਨੁਸਾਰ ਜ਼ਿਲਾ ਮੈਜਿਸਟਰੇਟ ਨੇ ਦੱਸਿਆ ਕਿ ਜ਼ਿਲੇ ਵਿੱਚ ਪੈਂਦੇ ਐਮੂਨੀਸ਼ਨ ਡਿਪੂ ਨੇੜੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਇਲਾਵਾ ਨਜਾਇਜ਼ ਤੌਰ ‘ਤੇ ਕੀਤੀ ਜਾਂਦੀ ਉਸਾਰੀ ਵਰਗੀਆਂ ਗਤੀਵਿਧੀਆਂ ਸਰਕਾਰੀ ਪ੍ਰਾਪਰਟੀ ਅਤੇ 18-ਐਮੂਨੀਸ਼ਨ ਡਿਪੂ ਨੇੜਲੇ ਇਲਾਕਾ ਵਾਸੀਆਂ ਲਈ ਖਤਰਾ ਪੈਦਾ ਕਰ ਸਕਦੀਆਂ ਹਨ, ਇਸ ਲਈ ਇਹ ਪਾਬੰਦੀ ਲਗਾਉਣਾ ਬਹੁਤ ਜ਼ਰੂਰੀ ਸੀ। ਇਹ ਹੁਕਮ 23 ਫਰਵਰੀ 2020 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here