ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ: ਐਸ.ਡੀ.ਐਮ. ਮਹਾਜਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਅੱਜ ਗਾਰਡਨ ਕੋਰਟ ਪੈਲੇਸ ਹੁਸ਼ਿਆਰਪੁਰ ਵਿਖੇ ਜ਼ਿਲਾ ਪੱਧਰੀ 10ਵਾਂ ਵੋਟਰ ਦਿਵਸ ਮਨਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਐਸ.ਡੀ.ਐਮ. ਹੁਸ਼ਿਆਰਪੁਰ ਅਮਿਤ ਮਹਾਜਨ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨਾਂ ਸੰਬੋਧਨ ਕਰਦਿਆਂ ਕਿਹਾ ਕਿ ਲੋਕਤੰਤਰ ਦਾ ਹਿੱਸਾ ਬਣਨ ਲਈ ਵੋਟਰ ਬਣਨਾ ਜ਼ਰੂਰੀ ਹੈ, ਇਸ ਲਈ ਜੇਕਰ ਕਿਸੇ ਨੇ ਅਜੇ ਤੱਕ ਆਪਣੀ ਵੋਟ ਨਹੀਂ ਬਣਵਾਈ, ਤਾਂ ਉਹ ਪਹਿਲ ਦੇ ਆਧਾਰ ‘ਤੇ ਵੋਟ ਬਣਵਾਏ।

Advertisements

ਅਮਿਤ ਮਹਾਜਨ ਨੇ ਵੱਖ-ਵੱਖ ਸਕੂਲਾਂ ਦੇ ਇਕੱਤਰ ਵਿਦਿਆਰਥੀਆਂ ਸਮੇਤ ਇਲਾਕਾ ਵਾਸੀਆਂ ਨੂੰ ਜਿਥੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਕਿਹਾ, ਉਥੇ ਬਿਨਾਂ ਕਿਸੇ ਦਬਾਅ ਅਤੇ ਲਾਲਚ ਤੋਂ ਵੋਟ ਪਾਉਣ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਐਸ.ਡੀ.ਐਮ. ਸ੍ਰੀ ਅਮਿਤ ਮਹਾਜਨ ਨੂੰ ਬੈਸਟ ਈ.ਆਰ.ਓ., ਡਾ. ਜਸਵਿੰਦਰ ਕੌਰ ਨੂੰ ਬੈਸਟ ਨੋਡਲ ਅਫ਼ਸਰ ਅਤੇ ਕਮਲਜੀਤ ਕੁਮਾਰ ਹੀਰ ਤੇ ਕਮਲਜੀਤ ਨੂੰ ਬੈਸਟ ਬੀ.ਐਲ.ਓ. ਐਲਾਨਿਆ ਗਿਆ। ਸਮਾਰੋਹ ਦੌਰਾਨ ਭਾਰਤੀ ਚੋਣ ਕਮਿਸ਼ਨ ਵਲੋਂ ਨਿਰਧਾਰਤ ਪ੍ਰਣ ਪੱਤਰ ਅਨੁਸਾਰ ਸਹੁੰ ਵੀ ਚੁਕਾਈ ਗਈ।

ਸਮਾਰੋਹ ਦੌਰਾਨ ਵਿਦਿਆਰਥੀਆਂ ਪਾਸੋਂ ਚੋਣ ਪ੍ਰਕ੍ਰਿਆ ਨਾਲ ਸਬੰਧਤ 10 ਸਵਾਲ ਪੁੱਛੇ ਗਏ ਅਤੇ ਸਹੀ ਉਤਰ ਦੇਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਉਪਰੰਤ ਜ਼ਿਲੇ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਕਰਵਾਏ ਭਾਸ਼ਣ, ਪੋਸਟਰ ਮੇਕਿੰਗ, ਲੇਖ ਰਚਨਾ ਅਤੇ ਸਲੋਗਨ ਰਾਈਟਿੰਗ ਮੁਕਾਬਲਿਆਂ ਦੇ ਜੇਤੂਆਂ ਦਾ ਸਨਮਾਨ ਕਰਨ ਤੋਂ ਇਲਾਵਾ  18-19 ਸਾਲ ਉਮਰ ਗਰੁੱਪ ਦੇ ਵੋਟਰਾਂ ਨੂੰ ਵੋਟਰ ਸ਼ਨਾਖਤੀ ਕਾਰਡ ਸੌਂਪੇ ਗਏ, ਜਦਕਿ ਲੋਕ ਸਭਾ ਚੋਣਾਂ-2019 ਦੌਰਾਨ ਪੀ.ਡਬਲਯੂ.ਡੀ. ਵੋਟਰਾਂ ਲਈ ਹਰੇਕ ਵਿਧਾਨ ਸਭਾ ਹਲਕੇ ਵਿੱਚ ਨਿਯੁਕਤ ਕੀਤੇ ਗਏ ਪੀ.ਡਬਲਯੂ.ਡੀ. ਕੋਆਰਡੀਨੇਟਰਾਂ ਅਤੇ ਕਰਵੱਟ ਏਕ ਬਦਲਾਵ ਐਨ.ਜੀ.ਓ. ਨੂੰ ਵੀ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਰਾਸ਼ਟਰੀ ਵੋਟਰ ਦਿਵਸ ‘ਤੇ ਮੁੱਖ ਚੋਣ ਕਮਿਸ਼ਨਰ ਦਾ ਵੋਟਰਾਂ ਲਈ ਰਿਕਾਰਡ ਹੋਇਆ ਸੰਦੇਸ਼ ਪ੍ਰੋਜੈਕਟਰ ਰਾਹੀਂ ਦਰਸਾਇਆ ਗਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਵੋਟਰ ਜਾਗਰੂਕਤਾ ਸਬੰਧੀ ਗਿੱਧਾ, ਭੰਗੜਾ, ਭਾਸ਼ਣ ਆਦਿ ਪੇਸ਼ ਕੀਤੇ ਗਏ। ਇਸ ਮੌਕੇ ਤਹਿਸੀਲਦਾਰ (ਚੋਣਾਂ) ਕਰਨੈਲ ਸਿੰਘ ਅਤੇ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਭਾਰੀ ਗਿਣਤੀ ਵਿੱਚ ਸਕੂਲਾਂ ਦੇ ਵਿਦਿਆਰਥੀ ਹਾਜ਼ਰ ਸਨ।

LEAVE A REPLY

Please enter your comment!
Please enter your name here