ਨਗਰ ਨਿਗਮ ਨੇ ਪ੍ਰਾਪਰਟੀ ਟੈਕਸ ਨਾ ਦੇਣ ਤੇ 2 ਦੁਕਾਨ ਨੂੰ ਕੀਤਾ ਸੀਲ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਟਰ- ਗੁਰਜੀਤ ਸੋਨੂੰ।  ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨਗਰ ਨਿਗਮ ਐਕਟ 1976 ਦੀ ਧਾਰਾ 138 (ਸੀ) ਅਧੀਨ ਜਾਇਦਾਦ ਸੀਲ ਕਰਨ ਲਈ ਦਿੱਤੇ ਗਏ ਨੋਟਿਸਾਂ ਦੇ ਬਾਵਜੂਦ ਦੁਕਾਨਦਾਰਾਂ ਵੱਲੋਂ ਪ੍ਰਾਪਰਟੀ ਟੈਕਸ ਜਮਾਂ ਨਾਂ ਕਰਵਾਉਣ ਤੇ ਉਹਨਾਂ ਪ੍ਰਾਪਰਟੀ ਮਾਲਕਾਂ/ਕਾਬਜਕਾਰਾਂ ਦੀ ਪ੍ਰਾਪਰਟੀ ਸੀਲ ਕਰਨ ਸਬੰਧੀ ਨਗਰ ਨਿਗਮ ਵੱਲੋਂ ਕਾਰਵਾਈ ਕਰਦੇ ਹੋਏ ਸੁਪਰਡੰਟ ਅਮਿਤ ਕੁਮਾਰ ਦੀ ਅਗਵਾਈ ਵਿਚ ਗਈ ਟੀਮ ਜਿਸ ਵਿਚ ਇੰਸਪੈਕਟਰ ਮੁਕਲ ਕੇਸਰ, ਕੁਲਵਿੰਦਰ ਸਿੰਘ, ਲੇਖ ਰਾਜ, ਸੰਦੀਪ, ਅਨਮੋਲ ਧੀਰ, ਕਮਲ ਕੁਮਾਰ, ਸਤਨਾਮ ਸਿੰਘ, ਹਰਵਿੰਦਰ ਸਿੰਘ ਅਤੇ ਪਰਦੀਪ ਕੁਮਾਰ ਸ਼ਾਮਲ ਸਨ ਵਲੋਂ ਸਿਟੀ ਸੈਂਟਰ ਅਤੇ ਗਊਸ਼ਾਲਾ ਬਜਾਰ ਵਿੱਖੇ 2 ਦੁਕਾਨਦਾਰਾਂ ਵੱਲੋਂ ਪ੍ਰਾਪਰਟੀ ਟੈਕਸ ਅਦਾ ਨਾ ਕਰਨ ਤੇ ਉਸ ਦੀ ਦੁਕਾਨਾਂ ਨੂੰ ਸੀਲ ਕੀਤਾ ਗਿਆ।

Advertisements

ਨਗਰ ਨਿਗਮ ਦੇ ਕਮਿਸ਼ਨਰ ਬਲਬੀਰ ਰਾਜ ਸਿੰਘ ਨੇ ਦੱਸਿਆ ਕਿ ਜਿਨਾਂ ਪ੍ਰਾਪਰਟੀ ਮਾਲਕਾਂ ਨੂੰ ਹਾਊਸ ਟੈਕਸ ਅਤੇ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਸਬੰਧੀ 112 ਏ (5) ਅਤੇ 138 (ਸੀ) ਦੇ ਨੋਟਿਸ ਦਿੱਤੇ ਗਏ ਹਨ ਨੂੰ ਉਹਨਾਂ ਵੱਲੋਂ ਬਣਦੀ ਰਕਮ ਜਮਾਂ ਨਾ ਕਰਵਾਉਣ ਤੇ ਉਹਨਾਂ ਦੀਆਂ ਦੁਕਾਨਾਂ/ਪ੍ਰਾਪਰਟੀ ਨੂੰ ਸੀਲ ਕੀਤਾ ਜਾਵੇਗਾ।

LEAVE A REPLY

Please enter your comment!
Please enter your name here