ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਕੀਤੀ ਜਾਵੇਗੀ 2 ਲੱਖ 25 ਹਜ਼ਾਰ ਕੁਇੰਟਲ ਕਣਕ ਦੀ ਵੰਡ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵਲੋਂ ਲੋੜਵੰਦਾਂ ਲਈ ਮੁਫ਼ਤ ਕਣਕ ਦੀ ਦਿੱਤੀ ਜਾ ਰਹੀ ਸਹੂਲਤ ਤਹਿਤ ਜ਼ਿਲਾ ਹੁਸ਼ਿਆਰਪੁਰ ਵਿਖੇ ਕਣਕ ਦੀ ਵੰਡ 62 ਈ-ਪੋਜ ਮਸ਼ੀਨਾਂ ਰਾਹੀਂ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕਣਕ ਤੋਲਣ ਲਈ 62 ਸਪੈਸ਼ਲ ਕੰਢੇ ਵੀ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਕੋਲ ਉਪਲਬੱਧ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਕੀਮ ਤਹਿਤ ਜ਼ਿਲੇ ਦੇ ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਨੂੰ 2 ਲੱਖ 25 ਹਜ਼ਾਰ ਕੁਇੰਟਲ ਕਣਕ ਵੰਡੀ ਜਾਣੀ ਹੈ ਅਤੇ ਇਹ ਕਣਕ ਵੰਡਣ ਦੀ ਸ਼ੁਰੂਆਤ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਕੀਤੀ ਜਾ ਚੁੱਕੀ ਹੈ।

Advertisements

-62 ਈ-ਪੋਜ ਮਸ਼ੀਨਾਂ ਅਤੇ 62 ਸਪੈਸ਼ਲ ਕੰਢਿਆਂ ਰਾਹੀਂ ਕੀਤੀ ਜਾ ਰਹੀ ਹੈ ਮੁਫ਼ਤ ਕਣਕ ਦੀ ਵੰਡ

ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲੇ ਵਿੱਚ ਇਕ ਲੱਖ 92 ਹਜ਼ਾਰ 500 ਲਾਭਪਾਤਰੀ ਸਮਾਰਟ ਰਾਸ਼ਨ ਕਾਰਡ ਧਾਰਕ ਹਨ, ਜਿਨ•ਾਂ ਨੂੰ ਈ-ਪੋਜ ਮਸ਼ੀਨਾਂ ਰਾਹੀਂ ਕਣਕ ਵੰਡੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਪਰਿਵਾਰ ਦੇ ਪ੍ਰਤੀ ਮੈਂਬਰ ਨੂੰ 30 ਕਿਲੋ ਦੇ ਹਿਸਾਬ ਨਾਲ ਕਣਕ ਵੰਡੀ ਜਾ ਰਹੀ ਹੈ ਅਤੇ ਹੁਣ ਤੱਕ 14 ਹਜ਼ਾਰ 100 ਕੁਇੰਟਲ ਕਣਕ ਵੰਡੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਅਣਤੋਦਿਆ ਕੈਟਾਗਰੀ ਦੇ ਪਰਿਵਾਰਾਂ ਨੂੰ 2 ਕੁਇੰਟਲ 10 ਕਿਲੋ ਪ੍ਰਤੀ ਪਰਿਵਾਰ ਕਣਕ ਵੰਡੀ ਜਾ ਰਹੀ ਹੈ। ਉਹਨਾਂ ਜ਼ਿਲੇ ਦੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਾਰਦਰਸ਼ੀ ਤਰੀਕੇ ਨਾਲ ਸਮੇਂ ਸਿਰ ਕਣਕ ਵੰਡਣ ਦੀ ਪ੍ਰਕ੍ਰਿਆ ਮੁਕੰਮਲ ਕੀਤੀ ਜਾਵੇ, ਤਾਂ ਜੋ ਲਾਭਪਾਤਰੀਆਂ ਨੂੰ ਇਸ ਦਾ ਫਾਇਦਾ ਹੋ ਸਕੇ। ਉਹਨਾਂ ਇਹ ਵੀ ਨਿਰਦੇਸ਼ ਦਿੱਤੇ ਕਿ ਕਣਕ ਵੰਡਣ ਦੌਰਾਨ ਕਿਸੇ ਵੀ ਲਾਭਪਾਤਰੀ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨ ਦਿੱਤਾ ਜਾਵੇ।

-ਪਰਿਵਾਰ ਦੇ ਪ੍ਰਤੀ ਮੈਂਬਰ ਨੂੰ 30 ਕਿਲੋ ਦੇ ਹਿਸਾਬ ਨਾਲ ਦਿੱਤੀ ਜਾ ਰਹੀ ਹੈ ਕਣਕ: ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਵੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਹਰੇਕ ਮਹੀਨੇ ਕੈਂਪ ਲਗਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਇਨਾਂ ਕੈਂਪਾਂ ਵਿੱਚ ਇਕ ਹੀ ਛੱਤ ਥੱਲੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਹੁੰਦੇ ਹਨ ਅਤੇ ਮੌਕੇ ‘ਤੇ ਹੀ ਉਹਨਾ ਯੋਗ ਵਿਅਕਤੀਆਂ ਨੂੰ ਸਬੰਧਤ ਸਕੀਮਾਂ ਦਾ ਲਾਭ ਦਿੱਤਾ ਜਾਂਦਾ ਹੈ, ਜਿਨਾਂ ਵਿਅਕਤੀਆਂ ਨੇ ਅਜੇ ਤੱਕ ਕਿਸੇ ਵੀ ਸਰਕਾਰੀ ਸਕੀਮ ਦਾ ਲਾਭ ਨਹੀਂ ਲਿਆ। ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੇ ਅਜੇ ਤੱਕ ਸਰਕਾਰੀ ਯੋਜਨਾ ਦਾ ਲਾਭ ਨਹੀਂ ਲਿਆ, ਉਹ ਇਨਾਂ ਕੈਂਪਾਂ ਵਿੱਚ ਜਾ ਕੇ ਸਬੰਧਤ ਸਕੀਮ ਦਾ ਲਾਭ ਲੈ ਸਕਦੇ ਹਨ।

LEAVE A REPLY

Please enter your comment!
Please enter your name here