ਸਿਵਲ ਸਰਜਨ ਡਾ. ਵਿਨੋਦ ਸਰੀਨ ਨੇ ਦੰਦਾਂ ਦੇ 33ਵੇਂ ਪੰਦਰਵਾੜੇ ਦੀ ਕੀਤੀ ਸ਼ੁਰੂਆਤ

ਪਠਾਨਕੋਟ (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਵਿਨੋਦ ਸਰੀਨ ਦੀ ਪ੍ਰਧਾਨਗੀ ਹੇਠ ਦੰਦਾਂ ਦੇ 33ਵੇਂ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ ਹੈ। ਜ਼ਿਲਾ ਡੈਂਟਲ ਸਿਹਤ ਅਫਸਰ ਡਾ. ਡੋਲੀ ਅਗਰਵਾਲ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਭੁਪਿੰਦਰ ਸਿੰਘ ਨੇ ਦੱਸਿਆ ਕਿ ਇਹ ਪੰਦਰਵਾੜਾ 1 ਫਰਵਰੀ 2020 ਤੋਂ 15 ਫਰਵਰੀ 2020 ਤੱਕ ਜ਼ਿਲੇ ਦੇ ਹਰੇਕ ਸਿਹਤ ਸੰਸਥਾ ਤੇ ਮਨਾਇਆ ਜਾਵੇਗਾ। ਦੰਦਾਂ ਦੇ ਮਾਹਿਰ ਡਾ. ਸ਼ੈਲਾ ਕੰਵਰ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਗਰੀਬ ਅਤੇ ਜ਼ਰੂਰਤਮੰਦ ਲੋਕਾਂ ਨੂੰ ਦੰਦਾਂ ਦੇ ਸੈੱਟ ਮੁਫਤ ਦਿੱਤੇ ਜਾਣਗੇ ਅਤੇ ਦੰਦਾਂ ਸੰਬੰਧੀ ਬਿਮਾਰੀਆਂ ਦਾ ਇਲਾਜ ਵੀ ਮੁਫਤ ਕੀਤਾ ਜਾਵੇਗਾ।

Advertisements

ਉਹਨਾਂ ਨੂੰ ਦੰਦਾਂ ਦੀਆਂ ਬਿਮਾਰੀਆਂ ਦੇ ਕਾਰਨ, ਲੱਛਣ, ਪਰਹੇਜ਼ ਅਤੇ ਇਲਾਜ ਸਬੰਧੀ ਜਾਗਰੂਕ ਕੀਤਾ ਜਾਵੇਗਾ। ਦੰਦਾਂ ਦੀ ਦੇਖਭਾਲ ਦਾ ਸਹੀ ਤਰੀਕਾ ਦੱਸਿਆ ਜਾਵੇਗਾ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅਦੀਤੀ ਸਲਾਰੀਆ, ਜ਼ਿਲਾ ਪਰਿਵਾਰ ਭਲਾਈ ਅਫਸਰ, ਡਾ. ਰਕੇਸ਼ ਸਰਪਾਲ, ਜ਼ਿਲਾ ਐਪੀਡੀਮਾਲੋਜਿਸਟ ਡਾ. ਵਨੀਤ ਬਲ, ਮਾਸ ਮੀਡੀਆ ਅਫਸਰ ਗੁਰਿੰਦਰ ਕੌਰ ਕਲੇਰ, ਡੈਂਟਲ ਹਾਈਜ਼ਨਿਕ ਮਕੈਨਿਕ ਸੁਨੀਤਾ, ਅਜੀਤ, ਚਮਨ, ਇੰਦਰਜੀਤ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here