ਐਨ.ਸੀ.ਡੀ. ਦੇ ਤਹਿਤ ਲਗਾਏ ਕੈਂਪ ਦੌਰਾਣ ਮਾਹਿਰ ਡਾਕਟਰਾਂ ਨੇ ਕੀਤੀ 85 ਮਰੀਜਾਂ ਦੀ ਜਾਂਚ

ਪਠਾਨਕੋਟ (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਵਿਨੋਦ ਸਰੀਨ ਦੀ ਪ੍ਰਧਾਨਗੀ ਹੇਠ ਐਨ.ਸੀ.ਡੀ. ਪ੍ਰੋਗਰਾਮ ਅਧੀਨ ਆਨੰਦਪੁਰ ਮੁਹੱਲਾ ਟੈਂਕੀ ਸਕੂਲ ਪਠਾਨਕੋਟ ਵਿਖੇ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਮਾਹਿਰ ਡਾਕਟਰਾਂ ਵੱਲੋਂ ਲੋਕਾਂ ਦੀ ਜਾਂਚ ਕੀਤੀ ਗਈ। ਇਸ ਕੈਂਪ ਵਿਚ 30 ਸਾਲ ਤੋਂ ਵੱਧ ਉਮਰ ਦੇ ਲੋਕਾਂ ਵਿੱਚ ਸ਼ੂਗਰ, ਬਲੱਡ-ਪ੍ਰੈਸ਼ਰ, ਹਿਮੋਗਲੋਬਿਨ, ਸਰਵਿਕਸ ਕੈਂਸਰ, ਬਰੈਸਟ ਕੈਂਸਰ ਅਤੇ ਮੂੰਹ ਦੇ ਕੈਂਸਰ ਦੀ ਜਾਂਚ ਕੀਤੀ ਗਈ।

Advertisements

ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਸਰਪਾਲ ਨੇ ਦੱਸਿਆ ਕਿ ਕੈਂਪ ਵਿਚ 85 ਲੋਕਾਂ ਦਾ ਚੈੱਕਅਪ ਕੀਤਾ ਗਿਆ। ਜਿਨਾਂ ਲੋਕਾਂ ਵਿੱਚ ਬੀਮਾਰੀ ਪਾਈ ਗਈ ਉਹਨਾਂ ਦਾ ਇਲਾਜ ਸ਼ੁਰੂ ਕੀਤਾ ਗਿਆ। ਇਸ ਮੋਕੇ ਤੇ ਅਸ਼ੀਸ਼ ਵਿੱਜ ਵੱਲੋਂ ਕੈਂਪ ਵਿਚ ਮਿਲ ਰਹੀਆਂ ਸੁਵਿਧਾਵਾਂ ਸਬੰਧੀ ਜਾਇਜ਼ਾ ਲਿਆ ਗਿਆ। ਉਹਨਾਂ ਦੱਸਿਆ ਕਿ ਇਨਾਂ ਕੈਂਪਾਂ ਰਾਹੀਂ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਇਸ ਮੌਕੇ ਮੈਡੀਕਲ ਅਫਸਰ ਡਾ. ਸੁਰਭੀ ਡੋਗਰਾ, ਦੀਪਾਲੀ ਫਾਰਮਾਸਿਸਟ, ਸਮੀਰਪਾਲ ਐਲ.ਟੀ, ਚੰਪਾ ਰਾਣੀ ਐਲ.ਐਚ.ਵੀ., ਬਲਜਿੰਦਰ ਕੌਰ, ਸੀਮਾ ਏ.ਐਨ.ਐਮ, ਆਸ਼ਾ ਵਰਕਰ ਨੀਲਮ, ਚੰਦਰਪ੍ਰਭਾ ਅਤੇ ਪਿ੍ਰਆ ਜ਼ਿਲਾ ਆਂਕੜਾ ਅਸਿਸਟੈਂਟ ਆਦਿ ਹਾਜ਼ਰ ਹੋਏ।

LEAVE A REPLY

Please enter your comment!
Please enter your name here