ਕਿੱਤਾ-ਮੁਖੀ ਸਿਖਲਾਈ ਕੋਰਸ 6 ਫਰਵਰੀ ਤੋਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼),ਰਿਪੋਰਟ: ਜਤਿੰਦਰ। ਡਿਪਟੀ ਡਾਇਰੈਕਟਰ (ਟੇ੍ਰਨਿੰਗ) ਕ੍ਰਿਸੀ ਵਿਗਿਆਨ ਕੇਂਦਰ ਬਾਹੋਵਾਲ ਡਾ. ਮਨਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਿਖੇ ਸਹਿਕਾਰੀ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਿਖਲਾਈ ਕੋਰਸ ਕਰਵਾਏ ਜਾਂਦੇ ਹਨ। ਇਸੇ ਲੜੀ ਅਧੀਨ ਬੱਕਰੀ ਪਾਲਣ ਬਾਰੇ ਕਿੱਤਾ-ਮੁਖੀ ਸਿਖਲਾਈ ਕੋਰਸ 6 ਤੋਂ 12 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ।

Advertisements

ਉਹਨਾਂ ਦੱਸਿਆ ਕਿ ਇਸ ਕੋਰਸ ਵਿੱਚ ਬੱਕਰੀ ਪਾਲਣ ਸਬੰਧੀ ਨਸਲਾਂ, ਖੁਰਾਕ ਪ੍ਰਬੰਧ, ਵਾੜੇ ਦੇ ਪ੍ਰਬੰਧ, ਪ੍ਰਜਨਣ ਅਤੇ ਬੀਮਾਰੀਆਂ ਤੋਂ ਬਚਾਅ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ। ਕੋਰਸ ਪੂਰਾ ਹੋਣ ਉਪਰੰਤ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਚਾਹਵਾਨ ਸਿਖਿਆਰਥੀ 6 ਫਰਵਰੀ ਨੂੰ ਸਵੇਰੇ 10 ਵਜੇ ਆਧਾਰ ਕਾਰਡ ਦੀ ਕਾਪੀ ਅਤੇ ਪਾਸਪੋਰਟ ਫੋਟੋ ਨਾਲ ਕੇਂਦਰ ਵਿਖੇ ਸੰਪਰਕ ਕਰ ਸਕਦਾ ਹੈ।

LEAVE A REPLY

Please enter your comment!
Please enter your name here