ਨੈਸ਼ਨਲ ਲੋਕ ਅਦਾਲਤ 8 ਫਰਵਰੀ ਨੂੰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਮਾਨਯੋਗ ਮੈਂਬਰ ਸਕੱਤਰ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 8 ਫਰਵਰੀ 2020 ਨੂੰ ਜ਼ਿਲਾ ਪੱਧਰ ਅਤੇ ਸਬ-ਡਵੀਜਨ ਪੱਧਰ ‘ਤੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿੱਚ ਸਿਵਲ ਕੇਸ, ਰੈਂਟ ਕੇਸ, ਐਮ.ਏ.ਸੀ.ਟੀ. ਕੇਸ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਰੈਵੀਨਿਊ ਕੇਸ, 138 ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, ਫੈਮਿਲੀ ਮੈਟਰ, ਲੇਬਰ ਮੈਟਰ, ਬੈਂਕ ਕੇਸ, ਟੈਲੀਕਾਮ ਕੰਪਨੀਆਂ ਸਬੰਧੀ ਅਤੇ ਹੋਰ ਕੇਸਾਂ ਦਾ ਨਿਪਟਾਰਾ ਕਰਵਾਉਣ ਸਬੰਧੀ ਕੇਸ ਰੱਖੇ ਜਾਣਗੇ। ਇਸ ਲੋਕ ਅਦਾਲਤ ਵਿੱਚ ਕਚਿਹਰੀਆਂ ਵਿੱਚ ਪੈਂਡਿੰਗ ਅਤੇ ਪ੍ਰੀ-ਲਿਟੀਗੇਟਿਵ ਦੋਵੇਂ ਹੀ ਨਿਪਟਾਰੇ ਲਈ ਰਖਵਾਏ ਜਾ ਸਕਦੇ ਹਨ।

Advertisements

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ ਨੇ ਕਿਹਾ ਕਿ ਇਹ ਲੋਕ ਅਦਾਲਤ ਮਾਨਯੋਗ ਚੇਅਰਪਰਸਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲਾ ਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਯੋਗ ਅਗਵਾਈ ਹੇਠ ਲਗਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਲੋਕ ਅਦਾਲਤ ਲਈ ਹੁਸ਼ਿਆਰਪੁਰ ਵਿੱਚ 10, ਸਬ-ਡਵੀਜ਼ਨ ਦਸੂਹਾ, ਮੁਕੇਰੀਆਂ ਅਤੇ ਗੜਸ਼ੰਕਰ ਵਿਖੇ 7 ਬੈਂਚਾਂ ਦਾ ਗਠਨ ਕੀਤਾ ਗਿਆ ਹੈ, ਜ਼ਿਨਾਂ ਵਿੱਚ 850 ਦੇ ਕਰੀਬ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ।

ਉਹਨਾਂ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਕੇਸ ਲੋਕ ਅਦਾਲਤਾਂ ਵਿੱਚ ਲਗਾਏ ਜਾਣ। ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਵੀ ਹੁੰਦੀ ਹੈ ਅਤੇ ਇਨਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੁੰਦੀ ਹੈ ਅਤੇ ਇਸ ਦੇ ਖਿਲਾਫ ਕਿਤੇ ਵੀ ਕੋਈ ਵੀ ਅਪੀਲ ਨਹੀਂ ਹੁੰਦੀ ਅਤੇ ਲੋਕ ਅਦਾਲਤ ਦਾ ਫੈਸਲਾ ਅੰਤਿਮ ਹੁੰਦਾ ਹੈ। ਉਹਨਾਂ ਕਿਹਾ ਕਿ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਕਰਵਾ ਕੇ ਲਾਭ ਪ੍ਰਾਪਤ ਕੀਤਾ ਜਾਵੇ।

LEAVE A REPLY

Please enter your comment!
Please enter your name here