ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕੈਂਪ ਲੱਗਾ ਕੇ ਕਿਸਾਨਾਂ ਨੂੰ ਕੀਤਾ ਜਾਗਰੂਕ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਖੇਤੀਬਾੜੀ ਯੁਨੀਵਰਸਿਟੀ (ਲੁਧਿਆਣਾ) ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਘੋਹ) ਦੇ ਉਪ ਨਿਰਦੇਸ਼ਕ ਡਾ. ਬਿਕਰਮਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਖਰਾਸਾ ਵਿੱਚ ਕਿਸਾਨਾਂ ਲਈ ਕੈਂਪ ਲਗਾਇਆ। ਇਸ ਕੈਂਪ ਵਿੱਚ ਡਾ. ਸੁਨੀਲ ਕਸ਼ਯਪ (ਪੌਦਾ ਰੋਗ ਵਿਗਿਆਨੀ) ਨੇ ਗੱਲ ਬਾਤ ਕਰਦੇ ਹੋਏ ਕਿਸਨਾਂ ਨੂੰ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋ ਰੁਕ-ਰੁਕ ਕੇ ਬਾਰਿਸ਼ ਹੋਣ ਕਰਕੇ ਮੌਸਮ ਵਿਚ ਨਮੀ ਲਗਭਗ 80 ਪ੍ਰਤੀਸ਼ਤ ਅਤੇ ਔਸਤਨ ਤਾਪਮਾਨ 15 ਡਿਗ੍ਰੀ ਚਲ ਰਿਹਾ ਹੈ। ਇਹ ਮੌਸਮ ਕਣਕ ਵਿੱਚ ਆਉਣ ਵਾਲੇ ਕੀੜੇ-ਮਕੌੜੇ ਅਤੇ ਬਿਮਾਰੀਆਂ ਲਈ ਢੁੱਕਵਾਂ ਹੈ।

Advertisements

ਕਣਕ ਉਤੇ ਕੁਝ ਥਾਵਾਂ ਤੇ ਕਾਲੇ ਚੇਪੇ ਦਾ ਹਮਲਾ ਸ਼ੁਰੁ ਹੋ ਗਿਆ ਹੈ ਜਿਸ ਕਰਕੇ ਕਣਕ ਪੀਲੀ ਪੈ ਜਾਂਦੀ ਹੈ। ਇਸਦੀ ਰੋਕਥਾਮ ਲਈ ਕੀਟਨਾਸ਼ਕ ਦੀ ਵਰਤੋਂ ਉਸ ਸਮੇਂ ਕਰੋ ਜਦੋ ਚੇਪੇ ਦੀ ਗਿਣਤੀ 5 ਪ੍ਰਤੀ ਸਿੱਟਾ ਹੋਵੇ ਇਸ ਦੀ ਰੋਕਥਾਮ ਲਈ 20 ਗ੍ਰਾਮ ਐਕਟਾਰਾ/ਤਾਇਓ 25 ਡਬਲਯੂ ਜੀ (ਥਾਇਆਮੈਥੋਕਸਮ) ਨੂੰ 80-100 ਲਿਟਰ ਪਾਣੀ ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ। ਉਹਨਾ ਨੇ ਕਿਸਨਾਂ ਨੂੰ ਦੱਸਿਆ ਕਿ ਖੇਤਾਂ ਵਿੱਚ ਪੀਲੀ ਕੁੰਗੀ ਧੋੜੀਆਂ ਵਿੱਚ ਨਜਰ ਆਉਂਦੀ ਹੈ ਅਤੇ ਕਿਸਾਨ ਵੀਰਾਂ ਨੂੰ ਖੇਤਾਂ ਦਾ ਨਿਰੰਤਰ ਸਰਵੇਖਣ ਕਰਦੇ ਰਹਿਣਾ ਚਾਹੀਦਾ ਹੈ।

ਬਿਮਾਰੀ ਦੇ ਲੱਛਣ ਪੱਤਿਆ ਦੇ ਉੱਪਰ ਪੀਲੇ ਧੱਬੇ ਲੰਮੀਆ ਧਾਰੀਆਂ ਦੇ ਰੂਪ ਵਿੱਚ ਦਿਖਾਈ ਦਿੰਦੇ ਹਨ, ਜਿਨਾਂ ਤੇ ਪੀਲਾ ਹਲਦੀ ਨੁਮਾ ਧੂੜਾ ਨਜਰ ਆਉਦਾਂ ਹੈ। ਕਿਸਾਨ ਵੀਰਾਂ ਨੂੰ ਪੀਲੀ ਕੁੰਗੀ ਨਜ਼ਰ ਆਉਣਤੇ 120 ਗ੍ਰਾਮ ਨਟੀਵੋ ਜਾਂ 200 ਮਿ.ਲਿ. ਟਿਲਟ ਜਾਂ ਸ਼ਾਈਨ ਜਾਂ ਬੰਪਰ ਜਾਂ ਕੰਮਪਾਸ ਜਾਂ ਮਾਰਕਜ਼ੋਲ ਉੱਲੀਨਾਸ਼ਕ ਨੂੰ 200 ਲਿਟਰ ਪਾਣੀ ਪ੍ਰਤੀ ਏਕੜ ਦੇ ਹਿਸਾਬ ਨਾਲ 200 ਲੀਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨਾ ਚਾਹੀਦਾ। ਉਹਨਾਂ ਨੇ ਕਿਸਾਨਾ ਨੂੰ ਜਾਣਕਰੀ ਦਿੰਦੇ ਹੋਏ ਕਿਹਾ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਅਤੇ ਖੇਤੀ ਬਾੜੀ ਵਿਭਾਗ ਵੱਲੋਂ ਬਲਾਕ ਧਾਰ ਦੇ ਵੱਖ-ਵੱਖ ਪਿੰਡਾਂ ਦਾ ਲਗਤਾਰ ਸਰਵੇਖਣ ਕੀਤਾ ਜਾ ਰਿਹਾ ਹੈ ਪਰ ਅਜੈ ਤੱਕ ਕਿਸੀ ਵੀ ਪਿੰਡ ਵਿੱਚ ਪੀਲੀ ਕੂੰਗੀ ਦਾ ਹਮਲਾ ਵੇਖਣ ਨੂੰ ਨਹੀਂ ਮਿਲਿਆ ਜੇਕਰ ਕਿਸੇ ਕਿਸਾਨ ਵੀਰ ਨੂੰ ਵਧੇਰੇ ਜਾਣਕਰੀ ਲਈ ਸੰਪਰਕ ਕਰਨਾ ਹੋਵੇ ਤਾਂ ਵਿਭਾਗੀ 78885-12268ਤੇ ਸੰਪਰਕ ਕਰ ਸਕਦਾ ਹੈ।

LEAVE A REPLY

Please enter your comment!
Please enter your name here