ਪੰਚਾਇਤ ਦੇ ਸਹਿਯੋਗ ਨਾਲ ਸਮਾਰਟ ਸਰਕਾਰੀ ਸਕੂਲ ਜੋਗਰ ਨੂੰ ਐਲ.ਈ.ਡੀ. ਭੇਂਟ

ਪਠਾਨਕੋਟ (ਦ ਸਟੈਲਰ ਨਿਊਜ਼)। ਸਮਾਰਟ ਸਰਕਾਰੀ ਪ੍ਰਾਇਮਰੀ ਸਕੂਲ ਜੋਗਰ, ਬਲਾਕ ਨਰੋਟ ਜੈਮਲ ਸਿੰਘ ਦੇ ਇੰਚਾਰਜ ਅਧਿਆਪਕ ਬਲਦੇਵ ਰਾਜ, ਗੁਰਪ੍ਰੀਤ ਕੌਰ ਅਤੇ ਪੰਚਾਇਤ ਦੇ ਵਿਸੇਸ ਯਤਨਾਂ ਸਦਕਾ ਸਕੂਲ ਵਿੱਚ ਐਲ.ਈ.ਡੀ. ਸਥਾਪਤ ਕੀਤੀ ਗਈ। ਇਸ ਮੌਕੇ ਆਯੋਜਿਤ ਸਾਦੇ ਸਮਾਗਮ ਵਿੱਚ ਬੀਪੀਈਓ ਨਰੋਟ ਜੈਮਲ ਸਿੰਘ ਹੰਸ ਰਾਜ ਮੁੱਖ ਮਹਿਮਾਨ ਵਜੋਂ ਅਤੇ ਪਿੰਡ ਦੇ ਸਰਪੰਚ ਸੁਰਿੰਦਰ ਸਿੰਘ, ਐਸ.ਐਮ.ਸੀ. ਚੇਅਰਮੈਨ ਗੁਲਜਾਰ ਸਿੰਘ ਅਤੇ ਬੀ.ਐਮ.ਟੀ. ਰਾਕੇਸ ਕੁਮਾਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।

Advertisements

-ਸਕੂਲ ਦੇ ਕਮਰੇ ਦਾ ਨਿਰਮਾਣ ਸ਼ੁਰੂ

ਇਸ ਮੌਕੇ ਆਪਣੇ ਸੰਬੋਧਨ ਵਿੱਚ ਬੀ.ਪੀ.ਈ.ਓ . ਹੰਸ ਰਾਜ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਰਕਾਰੀ ਸਕੂਲ ਸਮਾਰਟ ਸਕੂਲਾਂ ਵਿੱਚ ਤਬਦੀਲ ਹੋ ਚੁੱਕੇ ਹਨ। ਇਹਨਾਂ ਸਕੂਲਾਂ ਵਿੱਚ ਅਧੁਨਿਕ ਤਕਨੀਕਾਂ ਨਾਲ ਬੱਚਿਆਂ ਨੂੰ ਪੜਾਇਆ ਜਾਂਦਾ ਹੈ। ਸਕੂਲ ਸਟਾਫ ਅਤੇ ਪੰਚਾਇਤ ਵੱਲੋਂ ਸਕੂਲ ਨੂੰ ਭੇਂਟ ਕੀਤੀ ਗਈ ਐਲ.ਈ.ਡੀ. ਬੱਚਿਆਂ ਨੂੰ ਈ-ਕੰਟੈਕਟ ਰਾਹੀਂ ਪੜਾਉਣ ਵਿੱਚ ਮਹੱਤਵਪੂਰਨ ਰੋਲ ਅਦਾ ਕਰੇਗੀ। ਉਨ•ਾਂ ਪਿੰਡ ਵਾਸੀਆਂ ਨੂੰ ਸਰਕਾਰੀ ਸਕੂਲਾਂ ਦੇ ਵਿਕਾਸ, ਦਾਖਲੇ ਅਤੇ ਪ੍ਰਚਾਰ ਪ੍ਰਸਾਰ ਵਿੱਚ ਮੁੱਖ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ ਮਿਸਨ ਸਤ ਪ੍ਰਤੀਸਤ ਪ੍ਰਾਪਤੀ ਲਈ ਅਧਿਆਪਕਾਂ ਨੂੰ ਵੀ ਵੱਧ ਤੋਂ ਵੱਧ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।

ਸਕੂਲ ਇੰਚਾਰਜ ਬਲਦੇਵ ਰਾਜ ਨੇ ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ ਨੂੰ ਸਮਾਰਟ ਬਣਾਉਣ ਲਈ ਪਿੰਡ ਦੀ ਪੰਚਾਇਤ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਸਕੂਲ ਵਿੱਚ ਇੱਕ ਨਵੇਂ ਕਮਰੇ ਦੇ ਨਿਰਮਾਣ ਦਾ ਸ਼ੁਭ ਆਰੰਭ ਵੀ ਪਿੰਡ ਦੀ ਪੰਚਾਇਤ ਅਤੇ ਬੀ.ਪੀ.ਈ.ਓ. ਸਾਹਿਬ ਵੱਲੋਂ ਕੀਤਾ ਗਿਆ ਹੈ। ਸਕੂਲ ਨੂੰ ਸਹਿਯੋਗ ਦੇਣ ਲਈ ਸਮੂਹ ਵਿਭਾਗ ਵੱਲੋਂ ਪਿੰਡ ਦੀ ਪੰਚਾਇਤ ਦਾ ਧੰਨਵਾਦ ਕੀਤਾ ਜਾਂਦਾ ਹੈ ਅਤੇ ਭਵਿੱਖ ਵਿੱਚ ਵੀ ਉਹਨਾਂ ਤੋਂ ਹੋਰ ਸਹਿਯੋਗ ਦੀ ਆਸਾ ਕੀਤੀ ਜਾਂਦੀ ਹੈ। ਇਸ ਮੌਕੇ ਤੇ ਬਿਸ਼ਨ ਸਿੰਘ, ਸੁਖਦੇਵ ਰਾਜ, ਰਣਜੀਤ ਕੌਰ, ਸੀ.ਐਮ.ਟੀ. ਦੀਪਕ ਸੈਨੀ, ਮੀਡੀਆ ਕੋਆਰਡੀਨੇਟਰ ਬਲਕਾਰ ਅੱਤਰੀ ਆਦਿ ਹਾਜਰ ਸਨ।

LEAVE A REPLY

Please enter your comment!
Please enter your name here