ਕਾਨੂੰਨੀ ਅਥਾਰਟੀ ਵੱਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ, 202 ਕੇਸਾਂ ਦਾ ਮੌਕੇ ਤੇ ਨਿਪਟਾਰਾ

ਪਠਾਨਕੋਟ (ਦ ਸਟੈਲਰ ਨਿਊਜ਼)। ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਕੰਵਲਜੀਤ ਸਿੰਘ ਬਾਜਵਾ, ਜਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੀ ਅਗਵਾਈ ਹੇਠ ਕੰਵਲਜੀਤ ਸਿੰਘ ਬਾਜਵਾ, ਜਿਲਾ ਅਤੇ ਸੈਸ਼ਨ, ਬਲਜਿੰਦਰ ਸਿੰਘ, ਜਿਲਾ ਜੱਜ (ਫੈਮਲੀ ਕੋਰਟ), ਪਰਿੰਦਰ ਸਿੰਘ (ਵਧੀਕ ਸਿਵਲ ਜੱਜ (ਸੀਨੀਅਰ ਡਿਵੀਜਨ), ਕਮਲਦੀਪ ਸਿੰਘ ਧਾਲੀਵਾਲ (ਸੀ.ਜੇ.ਐਮ.), ਰਜਿੰਦਰ ਪਾਲ ਸਿੰਘ ਗਿਲ (ਸਿਵਲ ਜੱਜ (ਜੂਨੀਅਰ ਡਿਵੀਜਨ), ਸਾਹਿਲ ਸਿੰਗਲਾ (ਸਿਵਲ ਜੱਜ (ਜੂਨੀਅਰ ਡਿਵੀਜਨ) ਅਤੇ ਕਰਨ ਅਗਰਵਾਲ (ਸਿਵਲ ਜੱਜ (ਜੂਨੀਅਰ  ਡਿਵੀਜਨ) ਕੋਰਟਾ ਦੇ 7 ਬੈਂਚ ਬਣਾਏ ਗਏ।

Advertisements

ਜਿਸ ਵਿੱਚ ਹਰ ਇਕ ਬੈਂਚ ਦੇ ਨਾਲ 2 ਮੈਂਬਰਾ ਦੀ ਡਿਊਟੀ ਲਗਾਈ। ਇਸ ਮੋਕੇ ਤੇ ਜਤਿੰਦਰ ਪਾਲ ਸਿੰਘ, ਸੈਕਟਰੀ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੀ ਮੋਜੂਦ ਸਨ। ਇਸ ਮੋਕੇ ਨੈਸ਼ਨਲ ਲੋਕ ਅਦਾਲਤ ਵਿਚ ਹਰ ਤਰਾਂ ਦੇ ਕੇਸ ਕਚਿਹਰੀਆਂ ਵਿਚ ਚੱਲ ਰਹੇ ਪੈਂਡਿੰਗ ਅਤੇ ਪ੍ਰੀ-ਲੀਟੀਗੇਟਿਵ ਕੇਸਾਂ ਦੀ ਸੁਣਵਾਈ ਕੀਤੀ ਗਈ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 1,837 ਕੇਸ ਰਖੇ ਗਏ ਸਨ। ਜਿਸ ਵਿੱਚ ਕੁੱਲ 202 ਕੇਸਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ ਅਤੇ ਵੱਖ-ਵੱਖ ਕੇਸਾਂ ਵਿਚ ਕੁਲ 19,50,13,663 ਰੁਪਏ ਦਾ ਅਵਾਡਰ ਪਾਸ ਕੀਤਾ ਗਿਆ। ਜਿਲਾ ਅਤੇ ਸੈਸ਼ਨ ਜੱਜ, ਪਠਾਨਕੋਟ  ਵਲੋਂ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਦਾ ਮੁੱਖ ਮਨੋਰਥ/ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਪੈਸਾ ਅਤੇ ਸਮਾਂ ਬਚ ਸਕੇ।

ਗੰਭੀਰ ਕਿਸਮ ਦੇ ਫੋਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾਂ ਦੇ ਕੇਸ ਲੋਕ ਅਦਾਲਤ ਵਿੱਚ ਸੁਣੇ ਜਾਂਦੇ ਹਨ। ਜਿਸ ਨਾਲ ਦੋਵੇ ਪਾਰਟੀਆਂ ਦੇ ਆਪਸੀ ਭਾਈਚਾਰੇ ਵੱਧ ਸਕੇ ਅਤੇ ਆਮ ਜਨਤਾ ਵੀ ਉਕਤ ਲੋਕ ਅਦਾਲਤ ਦੇ ਵਿੱਚ ਆਪਣਾ ਕੇਸ ਲਗਾ ਕੇ ਇਸ ਦਾ ਫਾਇਦਾ ਉਠਾਉਣ। ਉਹਨਾਂ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਮਿਤੀ 11 ਅਪ੍ਰੈਲ 2020 ਨੂੰ ਲਗਾਈ ਜਾ ਰਹੀ ਹੈ।

LEAVE A REPLY

Please enter your comment!
Please enter your name here