ਕੌਮੀ ਲੋਕ ਅਦਾਲਤ ‘ਚ 1147 ਕੇਸਾਂ ਦੀ ਸੁਣਵਾਈ ਦੌਰਾਨ 608 ਕੇਸਾਂ ਦਾ ਨਿਪਟਾਰਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੌਮੀ ਲੋਕ ਅਦਾਲਤ ਲਗਾਈ ਗਈ, ਇਸ ਲੋਕ ਅਦਾਲਤ ਵਿੱਚ ਕ੍ਰਿਮੀਨਲ ਕੰਪਾਊਂਡਏਬਲ ਓਫੈਂਸ, ਐਨ ਆਈ ਐਕਟ ਕੇਸਜ਼ ਅੰਡਰ ਸੈਕਸ਼ਨ 138, ਐਮ.ਏ.ਸੀ.ਟੀ. ਕੇਸਜ਼, ਬਿਜਲੀ ਅਤੇ ਪਾਣੀ ਬਿੱਲਾਂ ਸਬੰਧੀ ਕੇਸਜ਼, ਮੈਟਰੀਮੋਨੀਅਲ ਡਿਸਪਿਊਟਸ ਅਤੇ ਹੋਰ ਸਿਵਲ ਕੇਸਾਂ ਦਾ ਨਿਪਟਾਰਾ ਕੀਤਾ ਗਿਆ।

Advertisements

ਮਾਨਯੋਗ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਰਜੋਤ ਭੱਟੀ ਦੀ ਅਗਵਾਈ ਵਿੱਚ ਕੌਮੀ ਲੋਕ ਅਦਾਲਤ ਦੌਰਾਨ ਹੁਸ਼ਿਆਰਪੁਰ ਵਿਖੇ 10 ਲੋਕ ਅਦਾਲਤ ਦੇ ਬੈਂਚ, ਗੜਸ਼ੰਕਰ ਅਤੇ ਦਸੂਹਾ ਵਿਖੇ 3-3 ਬੈਂਚ ਅਤੇ ਮੁਕੇਰੀਆਂ ਵਿਖੇ 1 ਬੈਂਚ ਦਾ ਗਠਨ ਕੀਤਾ ਗਿਆ। ਜ਼ਿਲਾ ਹੁਸ਼ਿਆਰਪੁਰ ਦੀ ਕੌਮੀ ਲੋਕ ਅਦਾਲਤ ਵਿੱਚ 1147 ਕੇਸਾਂ ਦੀ ਸੁਣਵਾਈ ਹੋਈ ਅਤੇ 608 ਕੇਸਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ ਗਿਆ ਅਤੇ ਕੁੱਲ 11,14,06,869 ਰੁਪਏ ਦੇ ਅਵਾਰਡ ਪਾਸ ਕੀਤ ਗਏ।

ਸੀ.ਜੇ.ਐਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਚੇਤਾ ਅਸ਼ੀਸ਼ ਦੇਵ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਅਦਾਲਤਾਂ ਵਿੱਚ ਕੇਸ ਲਗਾਉਣ। ਇਸ ਨਾਲ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ ਅਤੇ ਇਨਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਲੋਕ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਨਾਂ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕਰਨ।

LEAVE A REPLY

Please enter your comment!
Please enter your name here