ਗੁਰਦੁਆਰਾ ਸਿੰਘ ਸਭਾ ਵਿਖੇ ਮਨਾਇਆ 643ਵਾਂ ਪ੍ਰਕਾਸ਼ ਪੁਰਬ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸ਼੍ਰੋਮਣੀ ਗੁਰੂ ਰਵਿਦਾਸ ਜੀ ਮਹਾਰਾਜ ਦੇ 643ਵੇਂ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਸਿੰਘ ਸਭਾ ਅਸਲਾਮਾਬਾਦ ਵਿਖੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਹਰਜਿੰਦਰ ਸਿੰਘ ਵਿਰਦੀ ਪ੍ਰਧਾਨ ਦੀ ਦੇਖ-ਰੇਖ ਹੇਠ ਸਮਾਗਮ ਆਯਜਿਤ ਕੀਤਾ ਗਿਆ।

Advertisements

ਇਸ ਮੌਕੇ ਸ਼੍ਰੀ ਸਹਿਜ ਪਾਠ ਸਾਹਿਬ ਜੀ ਅਤੇ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਸਜਾਏ ਗਏ ਦੀਵਾਨ ਵਿੱਚ ਹੇਠ ਭਾਈ ਹਰਬਿਲਾਸ ਸਿੰਘ, ਭਾਈ ਨਰਿੰਦਰ ਸਿੰਘ,ਭਾਈ ਗੁਰਪ੍ਰੀਤ ਸਿੰਘ, ਭਾਈ ਚੜਤ ਸਿੰਘ, ਭਾਈ ਬਲਜੀਤ ਸਿੰਘ ਹਜ਼ੂਰੀ ਰਾਗੀ, ਬੀਬੀ ਜਸਪ੍ਰੀਤ ਕੌਰ, ਬੀਬੀ ਬਲਵੀਰ ਕੌਰ, ਬੀਬੀ ਅਮਨਦੀਪ ਕੌਰ, ਡਾ.ਪਰਮਜੀਤ ਸਿੰਘ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜੱਥੇ ਵੱਲੋਂ ਧੁਰ ਕੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ।

ਭਾਈ ਸਤਪਾਲ ਸਿੰਘ ਨੇ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਣ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ। ਇਸ ਮੌਕੇ ਹਰਜਿੰਦਰ ਸਿੰਘ ਵਿਰਦੀ ਪ੍ਰਧਾਨ, ਜੋਗਿੰਦਰ ਸਿੰਘ ਜਨਰਲ ਸੱਕਤਰ,ਖਜ਼ਾਨਚੀ ਬਲਵੰਤ ਸਿੰਘ,ਸਲਾਹਕਾਰ ਅਜੀਤ ਸਿੰਘ ਝਿੱਕਾ,ਸਤਨਾਮ ਸਿੰਘ ਸੈਣੀ, ਡਾ.ਪਰਮਜੀਤ ਸਿੰਘ, ਗੁਰਚਰਨ ਸਿੰਘ, ਗੁਲਜੀਤ ਸਿੰਘ, ਅਵਤਾਰ ਸਿੰਘ, ਗੁਰਨਾਮ ਸਿੰਘ, ਬੀਬੀ ਹਰਭਜਨ ਕੌਰ, ਨਛੱਤਰ ਕੌਰ, ਦਲਜੀਤ ਕੌਰ, ਰਣਜੀਤ ਕੌਰ, ਸੁਰਿੰਦਰ ਕੌਰ, ਮਨਜੀਤ ਕੌਰ, ਰਛਪਾਲ ਕੌਰ, ਸਰਬਜੀਤ ਕੌਰ ਆਦਿ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਿਰ ਸਨ। ਹਰਜਿੰਦਰ ਸਿੰਘ ਵਿਰਦੀ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਈ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਸਭਨਾਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

LEAVE A REPLY

Please enter your comment!
Please enter your name here