ਬੱਚਿਆਂ ਨੂੰ ਐਲਬੈਂਡਾਜੋਲ ਦੀ ਗੋਲੀ ਖਿਲਾ ਕੇ ਮਨਾਇਆ ਨੈਸ਼ਨਲ ਡੀ-ਵਾਰਮਿੰਗ ਡੇ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਸਿਹਤ ਅਤੇ ਪਰਿਵਾਰ ਭਲਾਈ ਦੀਆਂ ਗਾਇਡਲਾਈਨਜ਼ ਅਨੁਸਾਰ ਸਿਵਲ ਸਰਜਨ ਡਾ. ਵਿਨੋਦ ਸਰੀਨ ਦੀ ਪ੍ਰਧਾਨਗੀ ਹੇਠ ਨੈਸ਼ਨਲ ਡੀ ਵਾਰਮਿੰਗ-ਡੇ ਮਨਾਇਆ ਗਿਆ। ਜਿਸ ਵਿਚ 1 ਤੋਂ 19 ਸਾਲ ਤੱਕ ਦੇ (ਆਂਗਣਵਾੜੀ ਸਕੂਲ, ਸਰਕਾਰੀ ਸਕੂਲ, ਗੈਰ ਸਰਕਾਰੀ ਸਕੂਲਾਂ ਅਤੇ ਆਈ.ਟੀ.ਆਈ) ਵਿਚ ਪੜਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਾਉਣ ਲਈ ਕੀੜੇਮਾਰਨ ਦੀ ਦਵਾਈ ਐਲਬੈਂਡਾਜੋਲ ਗੋਲੀਆਂ ਖੁਆਈਆਂ ਗਈਆਂ।

Advertisements

ਇਸ ਮੌਕੇ ਤੇ ਜ਼ਿਲਾ ਟੀਕਾਕਰਨ ਅਫਸਰ ਡਾ. ਕਿਰਨ ਬਾਲਾ ਵੱਲੋਂ ਦੱਸਿਆ ਗਿਆ ਕਿ ਜੋ ਬੱਚੇ ਇਹ ਦਵਾਈ ਖਾਣ ਤੋਂ ਵਾਂਝੇ ਰਹਿ ਗਏ ਹਨ ਇਨਾਂ ਬੱਚਿਆਂ ਨੂੰ ਮਿਤੀ 17 ਫਰਵਰੀ 2020 ਮੋਪਅੱਪ ਡੇ ਦੇ ਦੌਰਾਨ ਇਹ ਗੋਲੀਆਂ ਖੁਆਈਆਂ ਜਾਣਗੀਆਂ। ਜ਼ਿਲਾ ਪੱਧਰੀ ਡੀ. ਵਾਰਮਿੰਗ ਡੇ ਐਵਲੋਨ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਵਿਖੇ ਮਨਾਇਆ ਗਿਆ। ਜਿਸ ਵਿਚ ਨੈਸ਼ਨਲ ਡੀ ਵਾਰਮਿੰਗ ਦੇ ਸਬੰਧ ਵਿਚ ਸਕੂਲੀ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ।

ਇਸ ਮੌਕੇ ਤੇ ਡਾ. ਮਨੀਸ਼ ਸੌਦੀ ਡਿਪਟੀ ਡਾਇਰੈਕਟਰ ਸਿਹਤ ਵਿਭਾਗ, ਡਾ. ਕਿਰਨ ਬਾਲਾ ਜ਼ਿਲਾ ਟੀਕਾਕਰਨ ਅਫਸਰ, ਡਾ. ਭੁਪਿੰਦਰ ਸਿੰਘ ਐਸ.ਐਮ.ਓ ਪਠਾਨਕੋਟ ਅਤੇ ਪ੍ਰਿੰਸੀਪਲ ਮੈਡਮ ਮਨਜੀਤ ਮੱਲ, ਵੱਲੋਂ ਪੋਸਟਰ ਮੈਕਿੰਗ ਮੁਕਾਬਲਿਆਂ ਵਿੱਚੋਂ ਜੇਤੂ ਬੱਚਿਆਂ ਨੂੰ ਇਨਾਮ ਵੀ ਦਿੱਤੇ ਗਏ। ਇਸ ਮੌਕੇ ਤੇ ਡਿਪਟੀ ਡਾਇਰੈਕਟਰ ਵੱਲੋਂ ਬੱਚਿਆਂ ਨੂੰ ਪੇਟ ਤੇ ਕੀੜਿਆਂ ਤੋਂ ਬਚਣ ਲਈ ਜਾਣਕਾਰੀ ਦਿੱਤੀ। ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫਸਰ ਡਾ. ਭੁਪਿੰਦਰ ਸਿੰਘ, ਪ੍ਰਿੰਸੀਪਲ ਮੈਡਮ ਮਨਜੀਤ ਮੱਲ, ਡਾ. ਵਿਨੈ ਕੁੰਡਲ, ਪੰਕਜ ਕੁਮਾਰ ਆਰ.ਬੀ.ਐਸ.ਕੇ ਕੁਆਰਡੀਨੇਟਰ, ਰਮਨ ਕੁਮਾਰ ਫਾਰਮਾਸਿਸਟ ਅਤੇ ਰਵਿੰਦਰ ਕੌਂਸਲਰ ਆਦਿ ਹਾਜ਼ਰ ਸਨ।
   

LEAVE A REPLY

Please enter your comment!
Please enter your name here