ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ (ਰਿਟਾ:) ਦਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਸੂਬੇ ਵਿੱਚ ਹਰ ਵਰਗ ਦੇ ਨੌਜਵਾਨ ਲਈ ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਇਕ ਪ੍ਰੀ-ਰਿਕਰੂਟਮੈਂਟ ਟਰੇਨਿੰਗ ਕੇਡਰ 17 ਫਰਵਰੀ 2020 ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਵਿੱਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ ਬੀ.ਐਸ.ਐਫ., ਸੀ.ਆਰ.ਪੀ.ਐਫ, ਆਈ.ਟੀ.ਬੀ.ਪੀ., ਸੀ.ਆਈ.ਐਸ.ਐਫ, ਅਤੇ ਪੰਜਾਬ ਪੁਲਿਸ ਵਿੱਚ ਭਰਤੀ ਦੀ ਟਰੇਨਿੰਗ ਦਿੱਤੀ ਜਾਵੇਗੀ।
ਦਲਵਿੰਦਰ ਸਿੰਘ ਨੇ ਦੱਸਿਆ ਕਿ ਉਮੀਦਵਾਰ ਆਪਣੀ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ/ਐਸ.ਟੀ. ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਮ ਰਜਿਸਟਰ ਕਰਵਾਉਣ।