ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ 5 ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ: ਅਪਨੀਤ ਰਿਆਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਕਲਾਸ ਦੀ ਕਰਵਾਈ ਜਾ ਰਹੀ ਅਨੁਪੂਰਕ ਪ੍ਰੀਖਿਆ ਸਬੰਧੀ ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸਥਾਪਤ ਕੀਤੇ ਗਏ ਸਮੂਹ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਉਹਨਾਂ ਵਲੋਂ ਇਹ ਪਾਬੰਦੀ ਫੌਜਦਾਰੀ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਲਗਾਈ ਗਈ ਹੈ।

Advertisements

ਜਾਰੀ ਕੀਤੇ ਗਏ ਹੁਕਮ ਰਾਹੀਂ ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਪ੍ਰੀਖਿਆਵਾਂ ਨੂੰ ਸ਼ਾਂਤਮਈ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਇਹ ਪਾਬਦੀ ਲਗਾਈ ਜਾਣੀ ਬਹੁਤ ਜ਼ਰੂਰੀ ਸੀ। ਇਹ ਹੁਕਮ 30 ਮਾਰਚ 2020 ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੀ ਦਸਵੀਂ ਅਤੇ ਬਾਹਰਵੀਂ ਸ਼੍ਰੇਣੀ ਦੀ ਅਨੁਪੂਰਕ ਪ੍ਰੀਖਿਆ 15 ਫਰਵਰੀ ਤੋਂ 30 ਮਾਰਚ ਤੱਕ ਕਰਵਾਈ ਜਾ ਰਹੀ ਹੈ, ਜਿਸ ਲਈ ਜ਼ਿਲੇ ਵਿੱਚ 11 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਇਨਾਂ ਪ੍ਰੀਖਿਆਵਾਂ ਦਾ ਸਮਾਂ ਸਵੇਰੇ 10 ਵਜੇ ਤੋਂ 1.30 ਵਜੇ ਤੱਕ ਹੋਵੇਗਾ।

LEAVE A REPLY

Please enter your comment!
Please enter your name here