ਪੈਨਸ਼ਨ ਲਾਭਪਾਤਰੀਆਂ ਨੂੰ 90 ਕਰੋੜ ਰੁਪਏ ਤੋਂ ਵੱਧ ਦੀ ਕੀਤੀ ਅਦਾਇਗੀ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵਲੋਂ ਜ਼ਿਲੇ ਵਿੱਚ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਲਾਭਪਾਤਰੀਆਂ ਨੂੰ ਵਿੱਤੀ ਸਾਲ 2019-20 ਦੌਰਾਨ ਮਹੀਨਾ ਦਸਬੰਰ ਤੱਕ 90 ਕਰੋੜ 64 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਚਲਾਈਆ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਣ ਦੌਰਾਨ ਦਿੱਤੀ।
ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲੇ ਵਿੱਚ ਬੁਢਾਪਾ ਪੈਨਸ਼ਨ ਦੇ 80,477 ਲਾਭਪਾਤਰੀਆਂ ਤੋਂ ਇਲਾਵਾ ਹੋਰ ਵਿੱਤੀ ਸਹਾਇਤਾ ਸਕੀਮਾਂ ਅਧੀਨ ਵਿਧਵਾ ਅਤੇ ਨਿਆਸਰਿਤ 30,845 ਲਾਭਪਾਤਰੀ, 12,252 ਆਸ਼ਰਿਤ ਬੱਚੇ ਅਤੇ 13,840 ਦਿਵਆਂਗ ਵਿਅਕਤੀਆਂ ਸਮੇਤ ਕੁੱਲ 1,37,414 ਲਾਭਪਾਤਰੀ ਹਨ।  ਉਹਨਾਂ ਦੱਸਿਆ ਕਿ ਇਹਨਾਂ ਲਾਭਪਾਤਰੀਆਂ ਨੂੰ ਇਸ ਵਿੱਤੀ ਸਾਲ 2019-20 ਦੌਰਾਨ ਮਹੀਨਾ ਦਸੰਬਰ ਤੱਕ 90,64,93,500 ਰੁਪਏ ਪੈਨਸ਼ਨ ਦੀ ਅਦਾਇਗੀ ਕਰ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਹਰ ਲਾਭਪਾਤਰੀ ਨੂੰ 750 ਰੁਪਏ ਪ੍ਰਤੀ ਮਹੀਨੇ ਦੇ ਹਿਸਾਬ ਨਾਲ ਪੈਨਸ਼ਨ ਦੀ ਸਹੂਲਤ ਦਿੱਤੀ ਜਾ ਰਹੀ ਹੈ।

Advertisements

 7530 ਦਿਵਆਂਗ ਵਿਅਕਤੀਆਂ ਦੇ ਬਣਾਏ ਜਾ ਚੁੱਕੇ ਨੇ ਵਿਲੱਖਣ ਸ਼ਨਾਖਤੀ ਕਾਰਡ

ਅਪਨੀਤ ਰਿਆਤ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੋਈ ਵੀ ਯੋਗ ਵਿਅਕਤੀ ਪੈਨਸ਼ਨ ਦੀ ਸਹੂਲਤ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ। ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਯੋਗ ਵਿਅਕਤੀ ਨੂੰ ਪੈਨਸ਼ਨ ਸਬੰਧੀ ਕੋਈ ਸਮੱਸਿਆ ਹੈ ਜਾਂ ਪੈਨਸ਼ਨ ਸਬੰਧੀ ਕੋਈ ਜਾਣਕਾਰੀ ਹਾਸਿਲ ਕਰਨੀ ਹੋਵੇ, ਤਾਂ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਦਫ਼ਤਰ, ਕਮਰਾ ਨੰਬਰ 2, ਗਰਾਊਂਡ ਫਲੋਰ, ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਗਾਏ ਜਾ ਰਹੇ ਕੈਂਪਾਂ ਦੌਰਾਨ ਵੀ ਸਬੰਧਤ ਵਿਭਾਗ ਵਲੋਂ ਪੈਨਸ਼ਨਾਂ ਸਬੰਧੀ ਦਸਤਾਵੇਜ਼ ਪ੍ਰਾਪਤ ਕਰਕੇ ਲਾਭ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜ਼ਿਲਾ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਇਹਨਾਂ ਕੈਂਪਾਂ ਦੌਰਾਨ ਹੁਣ ਤੱਕ 7394 ਲਾਭਪਾਤਰੀਆਂ ਨੂੰ ਪੈਨਸ਼ਨ ਸਕੀਮਾਂ ਅਧੀਨ ਕਵਰ ਕੀਤਾ ਜਾ ਚੁੱਕਾ ਹੈ।

ਜ਼ਿਲਾ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਵਿਲੱਖਣ ਸ਼ਨਾਖਤੀ ਕਾਰਡ (ਯੂਨੀਕ ਡਿਸਏੇਬਿਲਟੀ ਆਈ ਡੀ ਕਾਰਡ) ਬਣਾਏ ਜਾ ਰਹੇ ਹਨ, ਜਿਸ ਤਹਿਤ ਹੁਣ ਤੱਕ 7530 ਯੂ.ਡੀ.ਆਈ.ਡੀ. ਕਾਰਡ ਬਣਾਏ ਜਾ ਚੁੱਕੇ ਹਨ। ਉਹਨਾਂ ਦੱਸਿਆ ਕਿ ਦਿਵਆਂਗ ਵਿਅਕਤੀਆਂ ਨੂੰ ਵੱਖਰੀ ਪਛਾਣ ਦੇਣ ਲਈ ਬਣਾਏ ਜਾ ਰਹੇ ਇਹ ਕਾਰਡ ਕਾਫੀ ਸਹਾਈ ਸਾਬਤ ਹੋਣਗੇ। ਅਪਨੀਤ ਰਿਆਤ ਨੇ ਐਸਿਡ ਅਟੈਕ ਵਿਕਟਮ  ਨੂੰ ਦਿੱਤੀ ਜਾ ਰਹੀ ਪੈਨਸ਼ਨ ਸਹੂਲਤ ਦਾ ਜਾਇਜ਼ਾ ਲੈਣ ਦੌਰਾਨ ਦੱਸਿਆ ਕਿ ਇਸ ਸਕੀਮ ਅਧੀਨ ਜ਼ਿਲੇ ਵਿੱਚ ਇਕ ਲਾਭਪਾਤਰੀ ਹੈ, ਜਿਸ ਨੂੰ 8 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਅਦਾਇਗੀ ਕੀਤੀ ਜਾ ਰਹੀ ਹੈ। ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ ਨੇ ਦੱਸਿਆ ਕਿ ਜ਼ਿਲੇ ਨਾਲ ਸਬੰਧਤ ਐਸਿਡ ਅਟੈਕ ਵਿਕਟਮ ਨੂੰ ਲਗਾਤਾਰ ਪੈਨਸ਼ਨ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਬੁਢਾਪਾ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਅਧੀਨ ਪੈਨਸ਼ਨ ਦੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹਨਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here