16 ਸਕੂਲੀ ਵਾਹਨਾਂ ਦੇ ਚੈਕਿੰਗ ਦੋਰਾਨ ਕੱਟੇ ਚਲਾਨ, 2 ਬੱਸਾਂ ਕੀਤੀਆਂ ਬੰਦ

ਪਠਾਨਕੋਟ (ਦ ਸਟੈਲਰ ਨਿਊਜ਼)। ਪਿਛਲੇ ਦਿਨਾਂ ਦੋਰਾਨ ਜਿਲਾ ਸੰਗਰੂਰ ਦੇ ਲੋਗੋਵਾਲ ਵਿਖੇ ਹੋਈ ਸਕੂਲ ਵੈਨ ਦੀ ਮੰਦਭਾਗੀ ਘਟਨਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਮੁੱਖਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਆਦੇਸ਼ਾਂ ਅਨੁਸਾਰ ਜਿਲਾ ਪਠਾਨਕੋਟ ਵਿੱਚ ਵੱਖ ਵੱਖ ਅਧਿਕਾਰੀਆਂ ਦੀਆਂ ਚੈਕਿੰਗ ਟੀਮਾਂ ਬਣਾ ਕੇ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ। ਜਿਸ ਲਈ ਐਸ.ਡੀ.ਐਮ. ਧਾਰ ਕਲਾ, ਐਸ.ਡੀ.ਐਮ. ਪਠਾਨਕੋਟ, ਡੀ.ਸੀ.ਪੀ.ਓ. ਪਠਾਨਕੋਟ, ਸਿੱਖਿਆਂ ਵਿਭਾਗ ਦੀਆਂ ਟੀਮਾਂ, ਜਿਲਾ ਪਠਾਨਕੋਟ ਦੇ ਸਾਰੇ ਪੁਲਿਸ ਥਾਨਿਆਂ ਦੇ ਐਸ.ਐਚ.ਓੁਜ ਵੱਲੋਂ ਬਣਾਈਆਂ ਟੀਮਾਂ, ਡੀ.ਐਸ.ਪੀਜ ਅਤੇ ਆਰ.ਟੀ.ਏ. ਵੱਲੋਂ ਬਣਾਈਆਂ ਟੀਮਾਂ ਵੱਲੋਂ ਵੱਖ ਵੱਖ ਥਾਵਾਂ ਤੇ ਨਾਕੇ ਲਗਾ ਕੇ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਅਤੇ ਹੋਰ ਵਹੀਕਲਾਂ ਤੇ ਮੋਕੇ ਤੇ ਕਾਰਵਾਈ ਕੀਤੀ ਗਈ।
-ਬੱਚਿਆਂ ਦੇ ਮਾਪੇ ਹੋਣ ਜਾਗਰੁਕ ਸਕੂਲੀ ਵਾਹਨਾਂ ਵਿੱਚ ਕੋਈ ਕਮੀ ਹੋਵੇ ਤਾਂ ਲਿਆਉਂਣ ਪ੍ਰਸਾਸਨ ਦੇ ਧਿਆਨ ਵਿੱਚ: ਵਧੀਕ ਡਿਪਟੀ ਕਮਿਸ਼ਨਰ
ਜਿਕਰਯੋਗ ਹੈ ਪਿਛਲੇ ਦਿਨੀ ਹੋਈ ਮੰਦਭਾਗੀ ਘਟਨਾ ਭਵਿੱਖ ਵਿੱਚ ਨਾ ਹੋਵੇ ਜਿਸ ਨੂੰ ਦੇਖਦਿਆਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਜਿਲਾ ਪ੍ਰਸ਼ਾਸਨ ਵੱਲੋਂ ਸਖਤੀ ਨਾਲ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਅਭਿਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਪਿਛਲੇ ਦਿਨਾਂ ਦੋਰਾਨ ਸਕੂਲ ਵੈਨ ਦੀ ਮੰਦਭਾਗੀ ਘਟਨਾਂ ਹੋਈ। ਉਹਨਾਂ ਕਿਹਾ ਕਿ ਸਾਰੇ ਸਕੂਲਾਂ ਦੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਹੈ ਕਿ ਉਹ ਵੀ ਜਾਗਰੁਕ ਹੋਣ ਅਤੇ ਜੋ ਵਾਹਨ ਉਹਨਾਂ ਦੇ ਬੱਚਿਆਂ ਨੂੰ ਸਕੂਲ ਲੈ ਜਾਣ ਅਤੇ ਸਕੂਲ ਤੋਂ ਵਾਪਿਸ ਘਰਾਂ ਵਿੱਚ ਲੈ ਕੇ ਆਉਂਣ ਲਈ ਲਗਾਏ ਗਏ ਹਨ ਅਗਰ ਉਹਨਾਂ ਵਿੱਚ ਕੋਈ ਕਮੀ ਪਾਈ ਜਾਂਦੀ ਹੈ ਤਾਂ ਤਰੁੰਤ ਪ੍ਰਸਾਸਨ ਦੇ ਧਿਆਨ ਵਿੱਚ ਲਿਆਂਦਾ ਜਾਵੇ।
ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਭਵਿੱਖ ਵਿੱਚ ਵੀ ਸਕੂਲੀ ਬੱਸਾਂ ਦੀ ਚੈਕਿੰਗ ਰਹੇਗੀ ਜਾਰੀ
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਦੇਵ ਰੰਧਾਵਾ ਸਕੱਤਰ ਰਿਜਨਲ ਟਰਾਸਪੋਰਟ ਅਥਾਰਟੀ ਪਠਾਨਕੋਟ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਦੋਰਾਨ ਐਸ.ਡੀ.ਐ੍ਰਮ. ਧਾਰ ਕਲਾਂ ਵੱਲੋਂ ਵੱਖ-ਵੱਖ ਥਾਵਾਂ ਤੇ 26 ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ ਜਿਸ ਵਿੱਚੋਂ 3 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ, ਐਸ.ਡੀ.ਐਮ. ਪਠਾਨਕੋਟ ਵੱਲੋਂ 18 ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ 6 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ ਜਦ ਕਿ ਉਹਨਾਂ ਵੱਲੋਂ ਅੱਜ 30 ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਜਿਨਾਂ ਵਿੱਚੋਂ 7 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ ਹਨ ਜਿਨਾਂ ਵਿੱਚ ਦੋ ਸਕੂਲੀ ਬੱਸਾਂ ਦੀ ਸਾਮਲ ਹਨ ਜਿਨਾਂ ਨੂੰ ਪੂਰੀ ਤਰਾਂ ਨਾਲ ਬੰਦ ਕੀਤਾ ਗਿਆ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜਿਲਾ ਪ੍ਰਸਾਸਨ ਵੱਲੋਂ ਬਣਾਈਆਂ ਟੀਮਾਂ ਵੱਲੋਂ ਵੀ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਚਲਾਨ ਕੱਟੇ ਗਏ ਹਨ। ਉਹਨਾਂ ਕਿਹਾ ਕਿ ਭਵਿੱਖ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਕੂਲੀ ਵਾਹਨਾਂ ਦੀ ਚੈਕਿੰਗ ਜਾਰੀ ਰਹੇਗੀ।

LEAVE A REPLY

Please enter your comment!
Please enter your name here