ਹਾਈ ਇੰਡ ਜਾਬ ਫੇਅਰ ਸਬੰਧੀ ਬਲਰਾਜ ਸਿੰਘ ਨੇ ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਕੀਤੀ ਮੀਟਿੰਗ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਮਹੀਨਾ ਮਾਰਚ-2020 ਦੌਰਾਨ ਲਗਾਏ ਜਾ ਰਹੇ ਹਾਈ ਇੰਡ ਜਾਬ ਫੇਅਰ ਸਬੰਧੀ ਪਠਾਨਕੋਟ ਜਿਲੇ ਦੇ ਵੱਖ-ਵੱਖ ਕਾਲਜਾਂ ਦੇ ਮੁਖੀਆਂ ਨਾਲ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ. ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵਲੋਂ ਰੋਜ਼ਗਾਰ ਬਿਊਰੋ ਵਿਖੇ ਮੀਟਿੰਗ ਆਯੋਜਿਤ ਕੀਤੀ ਗਈ।

Advertisements

ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਗੁਰਮੇਲ ਸਿੰਘ ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ ਪਠਾਨਕੋਟ, ਹਰਪ੍ਰੀਤ ਸਿੰਘ ਬੀ.ਡੀ.ਓ. ਪਠਾਨਕੋਟ, ਰਕੇਸ਼ ਕੁਮਾਰ ਪਲੇਸਮੈਂਟ ਅਫਸਰ, ਪ੍ਰਦੀਪ ਕੁਮਾਰ ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਪਠਾਨਕੋਟ ਅਤੇ ਹੋਰ ਵੱਖ ਵੱਖ ਕਾਲਜਾਂ ਦੇ ਪ੍ਰਿੰਸੀਪਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ. ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਨੇ ਕਾਲਜਾਂ ਦੇ ਮੁੱਖੀਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਾਈ ਇੰਡ ਰੋਜ਼ਗਾਰ ਮੇਲੇ ਮਾਰਚ ਮਹੀਨੇ ਦੌਰਾਨ ਅੰਮ੍ਰਿਤਸਰ, ਫਗਵਾੜਾ, ਬਠਿੰਡਾ, ਮਹਾਲੀ, ਐਸ.ਬੀ.ਐਸ ਨਗਰ ਵਿਖੇ ਲਗਾਏ ਜਾਣਗੇ।

ਇਨਾਂ ਰੋਜ਼ਗਾਰ ਮੇਲਿਆਂ ਵਿੱਚ ਵੱਖ-ਵੱਖ ਕੰਪਨੀਆਂ ਵਲੋਂ ਬੱਚਿਆਂ ਦੀ ਇੰਟਰਵਿਊ ਲੈ ਕੇ ਨੌਕਰੀਆਂ ਲਈ ਚੋਣ ਕੀਤੀ ਜਾਵੇਗੀ। ਰੋਜ਼ਗਾਰ ਮੇਲੇ ਵਿੱਚ ਭਾਗ ਲੈ ਰਹੀਆਂ ਕੰਪਨੀਆਂ ਵਲੋਂ ਗਰੇਜੂਏਟ ਬੱਚਿਆਂ ਦੀ ਸਿਲੈਕਸ਼ਨ ਕੀਤੀ ਜਾਵੇਗੀ। ਉਹਨਾਂ ਵਲੋਂ ਮੀਟਿੰਗ ਵਿੱਚ ਸ਼ਾਮਿਲ ਪ੍ਰਿਸੀਪਲਾਂ ਨੂੰ ਵੱਧ ਤੋਂ ਵੱਧ ਬੱਚਿਆਂ ਨੂੰ ਇਨਾਂ ਰੋਜ਼ਗਾਰ ਮੇਲਿਆਂ ਵਿੱਚ ਸ਼ਾਮਿਲ ਕਰਾਉਣ ਲਈ ਪ੍ਰੇਰਿਤ ਕੀਤਾ ਗਿਆ।

LEAVE A REPLY

Please enter your comment!
Please enter your name here