ਰਾਸ਼ਟਰ ਪੱਧਰੀ ਪਸ਼ੂ ਧੰਨ ਚੈਂਪੀਅਨਸ਼ਿਪ 27 ਫਰਵਰੀ ਤੋਂ 2 ਮਾਰਚ ਤੱਕ: ਡਾ. ਕੁਲਭੂਸ਼ਨ

ਪਠਾਨਕੋਟ (ਦ ਸਟੈਲਰ ਨਿਊਜ਼)। ਪਸ਼ੂ ਪਾਲਣ ਵਿਭਾਗ ਵੱਲੋ 11ਵੀਂ ਰਾਸ਼ਟਰੀ ਪਸ਼ੂ ਧੰਨ ਚੈਪੀਅਨਸ਼ਿਪ 27 ਫਰਵਰੀ ਤੋਂ 2 ਮਾਰਚ 2020 ਤੱਕ ਬਟਾਲਾ ਵਿਖੇ ਵਿਭਾਗ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਿਲਾ ਪਠਾਨਕੋਟ ਦੇ ਡਿਪਟੀ ਡਾਇਰੈਕਟਰ ਡਾ. ਕੁਲਭੂਸ਼ਨ ਸ਼ਰਮਾ ਨੇ ਦੱਸਿਆ ਕਿ ਇਸ ਚੈਪੀਅਨਸ਼ਿਪ ਵਿੱਚ ਮੱਝਾਂ, ਗਾਵਾਂ, ਸੂਰ, ਘੋੜੇ, ਬੱਕਰੀਆਂ, ਭੇਡਾਂ, ਮੁਰਗੀਆਂ ਅਤੇ ਕੁੱਤਿਆਂ ਦੇ ਨਸਲ ਮੁਕਾਬਲੇ ਕਰਵਾਏ ਜਾਣਗੇ।

Advertisements

ਡਾ. ਕੁਲਭੂਸ਼ਨ ਨੇ ਦੱਸਿਆ ਕਿ ਜੇਤੂ ਪਸ਼ੂ ਪਾਲਕਾਂ ਨੂੰ 2 ਕਰੋੜ ਦੇ ਇਨਾਮ ਦਿੱਤੇ ਜਾਣਗੇ। ਮੇਲੇ ਵਿੱਚ ਪਸ਼ੂਆਂ ਦੇ ਠਹਿਰਨ, ਹਰੇ ਚਾਰੇ ਦਾ ਪ੍ਰਬੰਧ ਅਤੇ ਦਵਾਈਆਂ ਦਾ ਪ੍ਰਬੰਧ ਹੋਵੇਗਾ। ਇਸ ਤੋ ਇਲਾਵਾ ਪਸ਼ੂ ਪਾਲਕਾਂ ਲਈ ਲੰਗਰ ਦਾ ਪ੍ਰਬੰਧ ਹੋਵੇਗਾ। ਡਾ. ਕੁਲਭੂਸ਼ਨ ਨੇ ਜਿਲੇ ਦੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਇਸ ਰਾਸ਼ਟਰ ਪੱਧਰੀ ਚੈਪੀਅਨਸ਼ਿਪ ਵਿੱਚ ਵੱਧ ਚੜ ਕੇ ਹਿੱਸਾ ਲੈਣ। ਇਸ ਸਬੰਧੀ ਐਟਰੀ ਫਾਰਮ ਜਿਲੇ ਦੇ ਸਿਵਲ ਪਸ਼ੂ ਹਸਪਤਾਲਾਂ ਅਤੇ ਪਸ਼ੂ ਡਿਸਪੈਸਰੀਆਂ ਤੋ ਪ੍ਰਾਪਤ ਕੀਤੇ ਜਾ ਸਕਦੇ ਹਨ।

LEAVE A REPLY

Please enter your comment!
Please enter your name here