11ਵੀਂ ਰਾਸ਼ਟਰੀ ਪਸ਼ੂ ਧੰਨ ਚੈਂਪੀਅਨਸ਼ਿਪ 27 ਫਰਵਰੀ ਤੋਂ 2 ਮਾਰਚ ਤੱਕ:  ਡਾ. ਕੂਲਭੂਸ਼ਨ

logo latest

ਪਠਾਨਕੋਟ (ਦ ਸਟੈਲਰ ਨਿਊਜ਼)। ਪਸ਼ੂ ਪਾਲਣ ਵਿਭਾਗ ਵੱਲੋ 11ਵੀਂ ਰਾਸ਼ਟਰੀ ਪਸ਼ੂ ਧੰਨ ਚੈਂਪੀਅਨਸ਼ਿਪ 27 ਫਰਵਰੀ ਤੋਂ 2 ਮਾਰਚ 2020 ਤੱਕ ਬਟਾਲਾ ਵਿਖੇ ਵਿਭਾਗ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਹੈ।

Advertisements

ਇਸ ਸਬੰਧੀ ਜਿਲਾ ਪਠਾਨਕੋਟ ਦੇ ਡਿਪਟੀ ਡਾਇਰੈਕਟਰ ਡਾ. ਕੁਲਭੂਸ਼ਨ ਸ਼ਰਮਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਮੱਝਾਂ, ਗਾਵਾਂ, ਸੂਰ, ਘੋੜੇ, ਬੱਕਰੀਆਂ, ਭੇਡਾਂ, ਮੁਰਗੀਆਂ ਅਤੇ ਕੁੱਤਿਆਂ ਦੇ ਨਸਲ ਮੁਕਾਬਲੇ ਕਰਵਾਏ ਜਾਣਗੇ।

ਡਾ. ਕੁਲਭੂਸ਼ਨ ਨੇ ਦੱਸਿਆ ਕਿ ਜੇਤੂ ਪਸ਼ੂ ਪਾਲਕਾਂ ਨੂੰ 2 ਕਰੋੜ ਦੇ ਇਨਾਮ ਦਿੱਤੇ ਜਾਣਗੇ। ਮੇਲੇ ਵਿੱਚ ਪਸ਼ੂਆਂ ਦੇ ਠਹਿਰਨ, ਹਰੇ ਚਾਰੇ ਦਾ ਪ੍ਰਬੰਧ ਅਤੇ ਦਵਾਈਆਂ ਦਾ ਪ੍ਰਬੰਧ ਹੋਵੇਗਾ। ਇਸ ਤੋਂ ਇਲਾਵਾ ਪਸ਼ੂ ਪਾਲਕਾਂ ਲਈ ਲੰਗਰ ਦਾ ਪ੍ਰਬੰਧ ਹੋਵੇਗਾ। ਡਾ. ਕੁਲਭੂਸ਼ਨ ਨੇ ਜਿਲੇ ਦੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਇਸ ਰਾਸ਼ਟਰ ਪੱਧਰੀ ਚੈਪੀਅਨਸ਼ਿਪ ਵਿੱਚ ਵੱਧ ਚੜ ਕੇ ਹਿੱਸਾ ਲੈਣ। ਇਸ ਸਬੰਧੀ ਐਂਟਰੀ ਫਾਰਮ ਜਿਲੇ ਦੇ ਸਿਵਿਲ ਪਸ਼ੂ ਹਸਪਤਾਲਾਂ ਅਤੇ ਪਸ਼ੂ ਡਿਸਪੈਸਰੀਆਂ ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ।

LEAVE A REPLY

Please enter your comment!
Please enter your name here