“ਮਿਸ਼ਨ ਸ਼ਤ ਪ੍ਰਤੀਸਤ” ਤੇ “ਈਚ ਵਨ ਬਰਿੰਗ ਵਨ” ਮੁਹਿੰਮ ਨੂੰ ਸਫਲ ਬਣਾਉਣ ਲਈ ਕੀਤੇ ਜਾ ਰਹੇ ਸਕੂਲਾਂ ਦੇ ਦੌਰੇ

ਪਠਾਨਕੋਟ (ਦ ਸਟੈਲਰ ਨਿਊਜ਼)। ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਸਰਕਾਰੀ ਸਕੂਲਾਂ ਦਾ ਨਤੀਜਾ 100 ਫੀਸਦੀ ਪ੍ਰਾਪਤ ਕਰਨ ਲਈ ਮਿਸ਼ਨ ਸ਼ਤ ਪ੍ਰਤੀਸ਼ਤ ਸ਼ੁਰੂ ਕੀਤਾ ਗਿਆ ਹੈ। ਜਿਸਦੇ ਤਹਿਤ ਅਧਿਆਪਕਾਂ ਵੱਲੋਂ ਸਕੂਲ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਬੱਚਿਆਂ ਦੀਆਂ ਵਾਧੂ ਜਮਾਤਾਂ ਲਗਾਇਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਅਧਿਆਪਕਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਿਲਾ ਵਧਾਉਣ ਲਈ ਘਰ-ਘਰ ਵਿੱਚ ਜਾ ਕੇ ਤੇ ਦਾਖਲਾ ਰੈਲੀਆਂ ਕੱਢ ਕੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਪ੍ਰਤੀ ਜਾਗਰੁਕ ਕੀਤਾ ਜਾ ਰਿਹਾ ਹੈ।

Advertisements

ਵਿਭਾਗ ਵੱਲੋਂ ਚਲਾਏ ਮਿਸ਼ਨ ਸ਼ਤ ਪ੍ਰਤੀਸ਼ਤ ਅਤੇ ਈਚ ਵਨ ਬਰਿੰਗ ਵਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜ਼ਿਲੇ ਦੇ ਸਿੱਖਿਆ ਅਧਿਕਾਰੀਆਂ ਵੱਲੋ ਵੀ ਰੋਜਾਨਾ ਜ਼ਿਲੇ ਦੇ ਸਕੂਲਾਂ ਵਿੱਚ ਜਾ ਕੇ ਅਧਿਆਪਕਾਂ ਨੂੰ ਅਤੇ ਬੱਚਿਆਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਬਲਬੀਰ ਸਿੰਘ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਸੁਜਾਨਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸੁਜਾਨਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਜੋਚੱਕ ਦਾ ਦੌਰਾ ਕਰਕੇ ਅਧਿਆਪਕਾਂ ਅਤੇ ਬੱਚਿਆਂ ਨੂੰ ਪ੍ਰੇਰਿਤ ਕੀਤਾ ਅਤੇ ਨਾਜੋਚੱਕ ਸਕੂਲ ਦੇ ਮਿਹਨਤੀ ਅਧਿਆਪਕਾਂ ਸੁਪ੍ਰੀਆਂ ਅਤੇ ਦਵਿੰਦਰ ਪਾਲ ਨੂੰ ਰੋਜਾਨਾ ਵਾਧੂ ਜਮਾਤਾਂ ਲਗਾਉਣ ਲਈ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਤੋਂ ਇਲਾਵਾ ਉਹਨਾਂ ਨੇ ਵਿਦਿਆਰਥੀਆਂ ਨੂੰ ਸਵਾਲ ਪੁੱਛ ਕੇ ਉਹਨਾਂ ਦੇ ਗਿਆਨ ਦਾ ਪ੍ਰੀਖਣ ਵੀ ਕੀਤਾ ਅਤੇ ਬਲੈਕ ਬੋਰਡ ਦੀ ਸਹਾਇਤਾ ਨਾਲ ਉਹਨਾਂ ਨੂੰ ਸਫ਼ਲਤਾ ਦੇ ਨੁਕਤੇ ਸਮਝਾਏ। ਇਸੇ ਤਰਾਂ ਹੀ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਇੰਜੀ. ਸੰਜੀਵ ਗੌਤਮ ਨੇ ਸਮਾਰਟ ਪ੍ਰਾਇਮਰੀ ਸਕੂਲ ਬਹਿਲੋਲਪੁਰ, ਸਰਨਾ ਅਤੇ ਕੌਤਰਪੁਰ ਦਾ ਦੌਰਾ ਕਰਕੇ ਅਧਿਆਪਕਾਂ ਨੂੰ ਮਿਸ਼ਨ ਸ਼ਤ ਪ੍ਰਤੀਸ਼ਤ ਅਤੇ ਦਾਖਲਾ ਮੁਹਿੰਮ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਜ਼ਿਲਾ ਸਾਇੰਸ ਸੁਪਰਵਾਇਜ਼ਰ ਰਾਜੇਸ਼ਵਰ ਸਲਾਰੀਆ ਅਤੇ ਮੀਡਿਆ ਕੋਆਰਡੀਨੇਟਰ ਬਲਕਾਰ ਅੱਤਰੀ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here