ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਨੇ ਨਵੇਂ ਬਣੇ ਜਨਰਲ ਮੈਨੇਜਰ ਅਨਿਲ ਨੂੰ ਕੀਤਾ ਸਨਮਾਨਿਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਰੋਡਵੇਜ਼ ਰਿਟਾਇਰਡ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਐਗਜ਼ਿਕੇਟਿਵ ਮੈਂਬਰਾਂ ਦੀ ਮੀਟਿੰਗ ਪ੍ਰਧਾਨ ਗਿਆਨ ਸਿੰਘ ਠੱਕਰਵਾਲ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਹੋਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਨਵ ਨਿਯੁਕਤ ਜਨਰਲ ਮੈਨੇਜਰ ਅਨਿਲ ਕੁਮਾਰ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਧਾਨ ਗਿਆਨ ਸਿੰਘ ਠੱਕਰਵਾਲ ਨੇ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਸਾਨੂੰ ਬਹੁਤ ਹੀ ਤਜਰਬੇਕਾਰ ਜਨਰਲ ਮੈਨੇਜਰ ਮਿਲੇ ਹਨ ਅਤੇ ਉਹਨਾਂ ਤੋਂ ਆਸ ਕੀਤੀ ਜਾਂਦੀ ਹੈ ਕਿ ਆਪਣੇ ਤਜਰਬੇ ਕਰਕੇ ਇਸ ਡਿਪੂ ਨੂੰ ਤਰੱਕੀਆਂ ਤੇ ਲੈ ਕੇ ਜਾਣਗੇ।
ਜਨਰਲ ਮੈਨੇਜਰ ਅਨਿਲ ਕੁਮਾਰ ਵਲੋਂ ਭਰੋਸਾ ਦਿੱਤਾ ਗਿਆ ਕਿ ਇਸ ਡਿਪੂ ਨੂੰ ਤਰੱਕੀ ਤੇ ਲਿਜਾਣ ਦੇ ਨਾਲ-ਨਾਲ ਹਰ ਮੁਲਾਜ਼ਮ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ। ਸਨਮਾਨਿਤ ਕਰਨ ਸਮੇਂ ਚੇਅਰਮੈਨ ਰਣਜੀਤ ਸਿੰਘ ਮੁਲਤਾਨੀ, ਜਨਰਲ ਸਕੱਤਰ ਗਿਆਨ ਸਿੰਘ ਭਲੇਠੂ, ਸੀਨੀਅਰ ਮੀਤ ਪ੍ਰਧਾਨ ਕੁਲਭੂਸ਼ਨ ਪ੍ਰਕਾਸ਼ ਸਿੰਘ ਸੈਣੀ, ਮੀਤ ਪ੍ਰਧਾਨ ਅਵਤਾਰ ਸਿੰਘ ਝਿੰਗੜ, ਮੀਤ ਪ੍ਰਧਾਨ ਮਨਮੋਹਨ ਸਿੰਘ ਵਾਲੀਆ, ਮੀਤ ਪ੍ਰਧਾਨ ਸੁਰਿੰਦਰ ਕੁਮਾਰ ਸੈਣੀ, ਸ਼ਿਵ ਲਾਲ, ਰਤਨ ਸਿੰਘ, ਪ੍ਰੇਮ ਸਿੰਘ ਡਵਿੱਡਾ, ਰਣਜੀਤ ਸ਼ਰਮਾ, ਜੋਗਿੰਦਰ ਰਾਮ, ਜਗਦੀਸ਼ ਪੁਰੀ, ਦਫਤਰ ਸਕੱਤਰ ਗੁਰਬਖ਼ਸ਼ ਸਿੰਘ, ਸੰਤੋਖ ਸਿੰਘ, ਪ੍ਰੈਸ ਸਕੱਤਰ ਸੁਰਜੀਤ ਸਿੰਘ ਅਤੇ ਹਰਦਿਆਲ ਸਿੰਘ ਉਪਰੋਕਤ ਅਹੁਦੇਦਾਰ ਆਦਿ ਸ਼ਾਮਲ ਸਨ।

LEAVE A REPLY

Please enter your comment!
Please enter your name here