ਹਰਜਿੰਦਰ ਕੌਰ ਦਲਿਤ ਵੈਲਫੇਅਰ ਸੰਗਠਨ ਦੋਆਬਾ ਜੋਨ ਦੀ ਸੂਬਾ ਮੀਤ ਪ੍ਰਧਾਨ ਨਿਯੁਕਤ

ਮਾਹਿਲਪੁਰ (ਦ ਸਟੈਲਰ ਨਿਊਜ਼)।  ਦਲਿਤ ਵੈਲਫੇਅਰ ਸੰਗਠਨ ਪੰਜਾਬ ਵਲੋਂ ਆਪਣੇ ਜਥੇਬੰਦਕ ਢਾਂਚੇ ਦਾ ਪੂਰੇ ਪੰਜਾਬ ਵਿੱਚ ਵਿਸਥਾਰ ਕੀਤਾ ਜਾ ਰਿਹਾ ਹੈ। ਜਿਸ ਵਿੱਚ ਸੰਗਠਨ ਨੂੰ ਤਿੰਨ ਭਾਗਾਂ ਮਾਝਾ, ਮਾਲਵਾ, ਦੋਆਬਾ ਵਿੱਚ ਵੰਡਿਆ ਗਿਆ ਹੈ। ਦੋਆਬਾ ਜੋਨ ਵਿੱਚ ਛੇ ਜਿਲੇ ਸ਼ਾਮਿਲ ਕੀਤੇ ਗਏ ਹਨ ਜਿਹਨਾਂ ਦੀ ਇੰਚਾਰਜ਼ ਹਰਜਿੰਦਰ ਕੌਰ ਚੱਬੇਵਾਲ ਸੂਬਾ ਜਨਰਲ ਸਕੱਤਰ ਪੰਜਾਬ ਯੂਥ ਕਾਂਗਰਸ ਨੂੰ ਸੂਬਾ ਮੀਤ ਪ੍ਰਧਾਨ ਲਗਾਇਆ ਗਿਆ ਹੈ।

Advertisements

ਇਸ ਸਬੰਧੀ ਸੰਗਠਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ  ਤੇ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਹਰਜਿੰਦਰ ਕੌਰ ਖੈਰੜ ਨੇ ਕਿਹਾ ਕਿ ਸੰਗਠਨ ਵਲੋਂ ਉਹਨਾਂ ਨੂੰ ਜੋ ਇਹ ਜਿੰਮੇਵਾਰੀ ਦਿੱਤੀ ਗਈ ਹੈ ਉਹ ਇਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਹਨਾਂ ਕਿਹਾ ਕਿ ਉਹ ਦਲਿਤ ਵੈਲਫੇਅਰ ਸੰਗਠਨ ਦੇ ਮਾਧਿਆਮ ਨਾਲ ਦਲਿਤਾਂ ਦੀ ਭਲਾਈ ਲਈ ਠੋਸ ਕਦਮ ਚੁਕਣਗੇ ਤੇ ਕਿਸੇ ਨਾਲ ਵੀ ਨਾ ਇਨਸਾਫੀ ਨਹੀ ਹੋਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਜਿਸ ਤਰਾਂ ਪਹਿਲਾਂ ਉਹਨਾਂ ਨੂੰ ਪਾਰਟੀ ਵਲੋਂ ਜਿੰਮੇਵਾਰੀ ਸੌਂਪੀ ਗਈ ਸੀ ਉਸੇ ਲਗਨ ਨਾਲ ਸੰਗਠਨ ਦੀ ਜਿੰਮੇਵਾਰੀ ਵੀ ਨਿਭਾਈ ਜਾਵੇਗੀ

LEAVE A REPLY

Please enter your comment!
Please enter your name here