ਗਰਮ ਰੁੱਤ ਦੀ ਮੂੰਗੀ ਅਤੇ ਮਾਂਹ ਦੀ ਬਿਜਾਈ ਵਿੱਚ ਜਲਦਬਾਜ਼ੀ ਨਾ ਕਰਨ ਕਿਸਾਨ: ਡਾ. ਅਮਰੀਕ

ਪਠਾਨਕੋਟ (ਦ ਸਟੈਲਰ ਨਿਊਜ਼)।  ਬੇਮੌਸਮੀ ਬਾਰਸ਼ਾਂ ਕਾਰਨ ਬਲਾਕ ਪਠਾਨਕੋਟ ਦੇ ਕੁਝ ਪਿੰਡਾਂ ਦੇ ਰਕਬੇ ਵਿੱਚ ਕਣਕ ਦੀ ਫਸਲ ਖਰਾਬ ਹੋਣ ਕਾਰਨ ਕਿਸਾਨਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਪੈ ਰਿਹਾ ਹੈ। ਕਿਸਾਨਾਂ ਦੇ ਹੋਣ ਵਾਲੇ ਨੁਕਸਾਨ ਨੂੰ ਘੱਟ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ-ਪਿੰਡ ਜਾ ਕੇ ਗਰਮੀ ਰੁੱਤ ਦੇ ਮਾਂਹ, ਮੂੰਗੀ, ਚਾਰੇ ਵਾਲੀ ਮੱਕੀ ਅਤੇ ਬਹਾਰ ਰੁੱਤ ਦੀ ਮੱਕੀ ਦੀ ਬਿਜਾਈ ਕਰਨ ਲਈ ਪ੍ਰੇਰਿਤ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਘਰੋਟਾ ਦੇ ਅਗਾਂਹਵਧੂ ਕਿਸਾਨ ਬਲਵਾਨ ਸਿੰਘ ਦੇ ਖੇਤਾਂ ਵਿੱਚ ਬਹਾਰ ਰੁੱਤ ਦੀ ਬਿਜਾਈ ਕਰਵਾ ਕੇ ਕਿਸਾਨਾਂ ਨੂੰ ਮੱਕੀ ਦੀ ਕਾਸਤ ਦੇ ਸੁਧਰੇ ਢੰਗ ਤਰੀਕਿਆਂ ਬਾਰੇ ਬਲਾਕ ਖੇਤੀਬਾੜੀ ਅਫਸਰ ਡਾ.ਅਮਰੀਕ ਸਿੰਘ ਵੱਲੋਂ ਜਾਣਕਾਰੀ ਦਿੱਤੀ ਗਈ।

Advertisements

ਇਸ ਮੌਕੇਲਵ ਕੁਮਾਰ ਬਲਾਕ ਤਕਨਾਲੋਜੀ ਪ੍ਰਬੰਧਕ( ਆਤਮਾ) ਰਘਬੀਰ ਸਿੰਘ,ਵਿਜੇ ਕੁਮਾਰ ਹਾਜ਼ਰ ਸਨ। ਮੌਕੇ ਤੇ ਖੇਤਾਂ ਵਿੱਚ ਮੱਕੀ ਦੀ ਬਿਜਾਈ ਕਰਨ ਵਾਲੀ ਨਵੀ ਮਸ਼ੀਨ ਨਾਲ ਮੱਕੀ ਦੀ ਬਿਜਾਈ ਕਰਕੇ ਪ੍ਰਦਰਸ਼ਤ ਵੀ ਕੀਤਾ ਗਿਆ। ਇਸ ਮੌਕੇ ਤੇ ਡਾ. ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਦੀ ਲਵਾਈ ਤੋਂ ਪਹਿਲਾਂ ਖਰਾਬ ਹੋਈ ਕਣਕ ਦੀ ਫਸਲ ਵਾਲੇ ਖੇਤਾਂ ਵਿੱਚ ਗਰਮ ਰੁੱਤ ਦੀ ਮੁੰਗੀ, ਮਾਂਹ,ਪਸ਼ੂਆਂ ਲਈ ਚਾਰੇ ਵਾਲੀ ਮੱਕੀ ਜਾਂ ਮੱਕੀ ਦੀ ਫਸਲ ਦੀ ਕਾਸ਼ਤ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਇਨਾਂ ਫਸਲਾਂ ਤੋਂ ਵਧੇਰੇ ਪੈਦਾਵਾਰ ਲੈਣ ਲਈ ਸੁਧਰੀਆ ਕਾਸਤਕਾਰੀ ਤਕਨੀਕਾਂ ਅਪਨਾਉਣੀਆਂ ਚਾਹੀਦੀਆਂ ਹਨ।

ਪਠਾਨਕੋਟ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਹਾਰ ਰੁੱਤ ਦੀ ਮੱਕੀ ਅਤੇ ਦਾਲਾਂ ਹੇਠ ਰਕਬਾ ਵਧਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ।

ਉਹਨਾਂ ਕਿਹਾ ਕਿ ਬਹਾਰ ਰੁੱਤ ਦੀ ਮੱਕੀ ਦੀ ਬਿਜਾਈ ਦਾ ਢੁਕਵਾਂ ਸਮਾਂ ਫਰਵੀ ਦਾ ਪਹਿਲਾ ਪੰਦਰਵਾੜਾ ਹੈ ਅਤੇ ਜੇਕਰ ਬਿਜਾਈ ਲੇਟ ਹੋ ਜਾਵੇ ਤਾਂ ਵਧੇਰੇ ਤਾਪਮਾਨ ਨਾਲ ਪ੍ਰਾਗ ਕਣ ਸੁੱਕਣ ਨਾਲ ਦਾਣੇ ਬਨਣ ਦੀ ਪ੍ਰਕਿਰਿਆਂ ਤੇ ਬੁਰਾ ਪ੍ਰਭਾਵ ਪੈਂਦਾ ਹੈ ਅਤੇ ਪੈਦਾਵਾਰ ਵੀ ਘੱਟ ਨਿਕਲਦੀ ਹੈ। ਉਹਨਾਂ ਕਿਹਾ ਕਿ ਬਹਾਰ ਰੁੱਤ ਦੀ ਮੱਕੀ ਦੀ ਬਿਜਾਈ ਕੇਰੇ ਜਾਂ ਚੋਗ ਕੇ ਕਰਨੀ ਚਾਹੀਦੀ ਹੈ ਤਾਂ ਜੋ ਪ੍ਰਤੀ ਏਕੜ ਵਧੇਰੇ ਪੈਦਾਵਾਰ ਲਈ ਜਾ ਸਕੇ। ਉਹਨਾਂ ਕਿਹਾ ਕਿ ਨਦੀਨਾਂ ਦੀ ਰੋਕਥਾਮ ਲਈ ਪ੍ਰਤੀ ਏਕੜ 500 ਤੋਂ 800 ਗ੍ਰਾਮ ਐਟਰਾਟਾਫ ਪ੍ਰਤੀ ਏਕੜ ਨਦੀਨਾਸ਼ਕ ਦਾ ਛਿੜਕਾਅ ਬਿਜਾਈ ਤੋਂ10 ਦਿਨਾਂ ਦੇ ਅੰਦਰ-ਅੰਦਰ ਕਰ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਬਹਾਰ ਦੀ ਮੱਕੀ ਦੀ ਬਿਜਾਈ ਸਮੇਂ ਡਾਇਆ ਖਾਦ ਪਾਉਣ ਦੀ ਜ਼ਰੂਰਤ ਨਹੀਂ ਕਿਉਂਕਿ ਕਣਕ ਦੀ ਫਸਲ ਨੂੰ ਪਾਈ ਡਾਇਆ ਖਾਦ ਖੇਤ ਵਿੱਚ ਹੀ ਮੌਜੂਦ ਹੈ।

ਉਹਨਾਂ ਕਿਹਾ ਕਿ ਗਰਮੀ ਰੁੱਤ ਦੇ ਮਾਹਾਂ ਦੀ ਕਾਸਤ ਲਈ ਪ੍ਰਤੀ ਏਕੜ 20 ਕਿਲੋ ਬੀਜ ਦੀ ਵਰਤੋਂ ਕਰਨੀ ਚਾਹੀਦੀ ਹੈ ਜਦ ਕਿ ਮੂੰੰਗੀ ਦੀ ਬਿਜਾਈ ਲਈ ਪ੍ਰਤੀ ਏਕੜ 12 ਤੋਂ 15 ਕਿਲੋ ਪ੍ਰਤੀ ਏਕੜ ਬੀਜ ਦੀ ਵਰਤੋਂ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਗਰਮੀ ਰੁੱਤ ਦੀ ਮੂੰਗੀ ਅਤੇ ਮਾਂਹ ਦੀ ਬਿਜਾਈ ਵਿੱਚ ਜਲਦਬਾਜ਼ੀ ਨਹੀਂ ਕਰਨੀ ਚਾਹੀਦੀ ਅਤੇ ਇਨਾਂ ਫਸਲਾਂ ਦੀ ਬਿਜਾਈ 5 ਮਾਰਚ ਤੋਂ ਬਾਅਦ ਹੀ ਕਰਨੀ ਚਾਹੀਦੀ ਹੈ । ਉਹਨਾਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਬੀਜੀ ਮੁੰਗੀ ਅਤੇ ਮਾਂਹਾਂ ਦੀ ਬਿਜਾਈ ਕਰਨ ਨਾਲ ਬੀਜ ਦੀ ਉੱਗਣ ਸ਼ਕਤੀ ਘਟ ਸਕਦੀ ਹੈ । ਉਹਨਾਂ ਕਿਹਾ ਕਿ ਗਰਮੀ ਰੁੱਤ ਦੀ ਮੂੰਗੀ ਦੇ ਬੀਜ ਦੀਆਂ ਮਿੰਨੀ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ, ਚਾਹਵਾਨ ਕਿਸਾਨ ਖੇਤੀਬਾੜੀ ਦਫਤਰਾਂ ਨਾਲ ਸੰਪਰਕ ਕਰ ਸਕਦਾ ਹੈ। ਉਹਨਾਂ ਕਿਹਾ ਕਿ ਜੋ ਵੀ ਕਿਸਾਨ ਬਹਾਰ ਰੁੱਤ ਦੀ ਮੱਕੀ ਜਾਂ ਗਰਮੀ ਰੁੱਤ ਦੇ ਮਾਂਹ/ਮੂੰਗੀ ਦੀ ਕਾਸਤ ਕਰਨਾ ਚਾਹੁੰਦਾ ਹੈ ਉਹ ਆਪਣੇ ਹਲਕੇ ਦੇ ਖੇਤੀਬਾੜੀ ਦਫਤਰ ਨਾਲ ਸੰਪਰਕ ਕਰੇ ਤਾਂ ਜੋ ਖੇਤੀਬਾੜੀ ਮਾਹਿਰਾਂ ਵੱਲੋਂ ਤਕਨੀਕੀ ਅਗਵਾਈ ਦਿੱਤੀ ਜਾ ਸਕੇ।

LEAVE A REPLY

Please enter your comment!
Please enter your name here