ਜ਼ਿਲੇ ਅੰਦਰ ਹਾਈ ਸਿਕਊਰਿਟੀ ਰਜਿਸਟ੍ਰੇਸ਼ਨ ਪਲੇਟਾਂ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਜਾਵੇ ਲਾਗੂ: ਅਰਸ਼ਦੀਪ

ਪਠਾਨਕੋਟ (ਦ ਸਟੈਲਰ ਨਿਊਜ਼)। ਅਰਸ਼ਦੀਪ ਸਿੰਘ ਐਸ.ਡੀ.ਐਮ. ਕਮ ਰਜਿਸਟਰਿੰਗ ਅਥਾਰਿਟੀ ਪਠਾਨਕੋਟ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਜ਼ਿਲੇ ਅੰਦਰ ਹਾਈ ਸਿਕਊਰਿਟੀ ਰਜਿਸਟ੍ਰੇਸ਼ਨ ਪਲੇਟਾਂ ਸਕੀਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਜ਼ਿਲੇ ਵਿੱਚ ਚੱਲਣ ਵਾਲੇ ਹਰਤਰਾਂ ਦੇ ਨਵੇਂ ਅਤੇ ਪੁਰਾਣੇ ਵਾਹਨਾਂ ‘ਤੇ ਹਾਈ ਸਿਕਊਰਿਟੀ ਨੰਬਰ ਪਲੇਟ ਜਰੂਰੀ ਹੈ।

Advertisements

ਉਨਾਂ ਦੱਸਿਆ ਕਿ ਹਾਈ ਸਿਕਊਰਿਟੀ ਨੰਬਰ ਪਲੇਟ ਲਗਾਉਣ ਦਾ ਕੰਮ ਪੁਰਾਣੀ ਜੀ.ਐਮ. ਕੋਠੀ ਬੱਸ ਸਟੈਂਡ ਪਠਾਨਕੋਟ ਦੇ ਹਾਈ ਸਿਕਊਰਿਟੀ ਨੰਬਰ ਪਲੇਟ(ਐਚ.ਐਸ.ਆਰ.ਪੀ) ਫਿਟਮੈਂਟ ਸੈਂਟਰ ਵਿਖੇ ਕੀਤਾ ਜਾਂਦਾ ਹੈ।

ਉਹਨਾਂ ਦੱਸਿਆ ਕਿ ਜ਼ਿਲਾ ਪਠਾਨਕੋਟ ਦੀ ਟ੍ਰੈਫਿਕ ਪੁਲਿਸ ਅਧਿਕਾਰੀਆਂ ਨੂੰ ਉੱਚਿਤ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਜ਼ਿਲੇ ਅੰਦਰ ਕਿਸੇ ਵਾਹਨ’ਤੇ ਹਾਈ ਸਕਿਊਰਟੀ ਨੰਬਰ ਪਲੇਟ ਨਹੀਂ ਲਗੀ ਤਾਂ ਉਸ ਵਾਹਨ ਦਾ ਚਲਾਨ ਕੱਟ ਕੇ ਉੱਚਿਤ ਕਾਰਵਾਈ ਕੀਤੀ ਜਾਵੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ‘ਤੇ ਹਾਈ ਸਿਕਊਰਿਟੀ ਨੰਬਰ ਪਲੇਟ ਲਗਾਉਣ ਨੂੰ ਯਕੀਨੀ ਬਣਾਉਣ।

LEAVE A REPLY

Please enter your comment!
Please enter your name here