ਜੀ.ਓ.ਜੀ. ਵਲੰਟੀਅਰਾਂ ਵੱਲੋਂ ਆਪਣੇ-ਆਪਣੇ ਸਬੰਧਤ ਖੇਤਰਾਂ ਦੀਆਂ ਮੁਸ਼ਕਲਾਂ ਨੂੰ ਕਰਨ ਹੱਲ: ਸ਼ੇਰਗਿੱਲ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਜ਼ਿਲਾ ਪਠਾਨਕੋਟ ਅੰਦਰ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਜਾਇਜਾ ਲੈਣ ਲਈ ਪਰਮ ਵਿਸ਼ਿਸਟ ਸੇਵਾ ਮੈਡਲ ਜਨਰਲ (ਸੇਵਾ ਮੁਕਤ) ਟੀ.ਐਸ ਸ਼ੇਰਗਿੱਲ ਸੀਨੀਅਰ ਵਾਈਸ ਚੇਅਰਮੈਨ ‘ਗਾਰਡੀਅਨ ਆਫ ਗਵਰਨੈੱਸ’ ਅਤੇ ਸੀਨੀਅਰ ਐਡਵਾਈਜ਼ਰ ਮੁੱਖ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਗਾਰਡੀਅਨ ਆਫ ਗਵਰਨੈਂਸ ਵਲੰਟੀਅਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਜੀ.ਓ.ਜੀ. ਦੇ ਡਿਸਟ੍ਰਿਕ ਹੈਡ ਰਿਟਾ: ਬ੍ਰਿਗੇਡੀਅਰ ਪਰਲਾਦ ਸਿੰਘ, ਕਰਨਵੀਰ ਸਿੰਘ ਓ.ਐਸ.ਡੀ. ਸੀਨੀਅਰ ਅਡਵਾਇਜਰ, ਰਿਟਾ: ਲੈਫ: ਕਰਨਲ ਐਸ.ਐਸ. ਪਠਾਨੀਆ, ਰਿਟਾ: ਲੈਫ: ਕਰਨਲ ਆਰ.ਕੇ. ਸਲਾਰੀਆ ਅਤੇ ਹੋਰ ਅਧਿਕਾਰੀ ਹਾਜਰ ਸਨ।

Advertisements

ਸ੍ਰੀ ਸ਼ੇਰਗਿੱਲ ਨੇ ਕਿਹਾ ਕਿ ਇਹ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਸੋਚ ਹੈ ਅਤੇ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ‘ਗਾਰਡੀਅਨ ਆਫ ਗਵਰਨੈੱਸ’ (ਖੁਸ਼ਹਾਲੀ ਦੇ ਰਖਵਾਲੇ) ਸਕੀਮ ਸ਼ੁਰੂ ਕੀਤੀ ਗਈ ਹੈ ਅਤੇ ਸੂਬੇ ਅੰਦਰ ਵਲੰਟੀਅਰ ਨਿਯੁਕਤ ਕੀਤੇ ਗਏ ਹਨ। ਜ਼ਿਲੇ ਪਠਾਨਕੋਟ ਅੰਦਰ ਲਗਭਗ 215 ਵਲੰਟੀਅਰ ਨਿਯੁਕਤ ਕੀਤੇ ਗਏ ਹਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਸ਼ੇਰਗਿੱਲ ਨੇ ਕਿਹਾ ਕਿ ਸਮੂਹ ਜੀ.ਓ.ਜੀ. ਸਹੀ ਅਤੇ ਸੱਚੀ ਜਾਣਕਾਰੀ ਉਹਨਾਂ ਤੱਕ ਪਹੁੰਚਾਉਣ ਅਤੇ ਆਪਣੀ ਰਿਪੋਰਟ ਦਾ ਪੂਰਾ ਰਿਕਾਰਡ ਰੱਖਣ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੇ ਬਿਨਾਂ ਕਿਸੇ ਪੱਖਪਾਤ ਤੇ ਭ੍ਰਿਸ਼ਟਾਚਾਰ ਰਹਿਤ ਪੁਹੰਚਾਉਣਾ ਹੈ। ਉਹਨਾਂ ਦੱਸਿਆ ਕਿ ਵਲੰਟੀਅਰ ਪਿੰਡ-ਪਿੰਡ ਘੁੰਮ ਰਹੇ ਹਨ ਅਤੇ ਚੱਲ ਰਹੀਆਂ ਸਕੀਮਾਂ ਦੀ ਸ਼ਨਾਖਤ ਕਰਕੇ ਰਿਪੋਰਟ ਕਰ ਰਹੇ ਹਨ।

ਉਹਨਾ ਕਿਹਾ ਕਿ ਪਠਾਨਕੋਟ ਦੇ ਜੀ.ਓ.ਜੀ. ਵਲੰਟੀਅਰ ਗਰਾਉਂਡ ‘ਤੇ ਕੰਮ ਕਰ ਰਹੇ ਹਨ ਪਰ ਆਪਣੀ ਰਿਪੋਰਟ ਨੂੰ ਹੋਰ ਵਧੀਆ ਤੇ ਸਹੀ ਢੰਗ ਨਾਲ ਸਰਕਾਰ ਤੱਕ ਪਹੁੰਚਾਉਣ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਹਰ ਮਹੀਨੇ ਜੀ.ਓ.ਜੀ. ਵੱਲੋਂ ਭੇਜੀਆਂ ਜਾ ਰਹੀਆਂ ਰਿਪੋਰਟਾਂ ਦਾ ਰੀਵਿਊ ਕੀਤਾ ਜਾਂਦਾ ਹੈ। ਉਹਨਾ ਨੇ ਜੀ.ਓ.ਜੀ ਨੂੰ ਕਿਹਾ ਕਿ ਉਹ ਸਰਕਾਰ ਵੱਲੋਂ ਵਿਕਾਸ ਲਈ ਜਾਰੀ ਕੀਤੇ ਜਾਂਦੇ ਫੰਡਾਂ ਦੇ ਸਹੀ ਇਸਤੇਮਾਲ ਸਬੰਧੀ ਸਹੀ ਰਿਪੋਰਟ ਦੇਣ ਤਾਂ ਜੋ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਦਾ ਪੂਰਾ ਲਾਭ ਲੋਕਾਂ ਨੂੰ ਮਿਲ ਸਕੇ। ਉਹਨ ਕਿਹਾ ਕਿ ਜੀ.ਓ.ਜੀ. ਸਮੂਹ ਲੋਕਾਂ ਤੱਕ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਉਣ ਅਤੇ ਜਿੱਥੇ ਵੀ ਮੁਸਕਲ ਆਉਂਦੀ ਹੈ ਤਾਂ ਜ਼ਿਲਾ ਪ੍ਰਸਾਸਨ ਦੇ ਧਿਆਨ ਵਿੱਚ ਲਿਆਉਣ।

ਇਸ ਮੌਕੇ ‘ਤੇ ਰਿਟਾ: ਬ੍ਰਿਗੇਡੀਅਰ ਪ੍ਰਲਾਹਦ ਸਿੰਘ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮੂਹ ਜੀ.ਓ.ਜੀ. ਵਲੰਟੀਅਰਾਂ ਵੱਲੋਂ ਆਪਣੇ-ਆਪਣੇ ਸਬੰਧਤ ਖੇਤਰਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਅਤੇ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਕਰਨ। ਉਹਨ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਉਹਨ ਨੂੰ ਪੂਰਾ ਸਹਿਯੋਗ ਮਿਲ ਰਿਹਾ ਹੈ।

ਇਸ ਤੋਂ ਉਪਰੰਤ (ਸੇਵਾ ਮੁਕਤ)ਜਨਰਲ ਟੀ.ਐਸ. ਸ਼ੇਰਗਿੱਲ ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ‘ਤੇ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ, ਅਭਿਜੀਤ ਕਪਿਲੇਸ਼ ਵਧੀਕ ਡਿਪਟੀ ਕਮਿਸ਼ਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸਨਰ (ਵਿਕਾਸ), ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ, ਅਰਸ਼ਦੀਪ ਸਿੰਘ ਐਸ.ਡੀ.ਐਮ. ਪਠਾਨਕੋਟ ਅਤੇ ਹੋਰ ਅਧਿਕਾਰੀ ਹਾਜਰ ਸਨ।

LEAVE A REPLY

Please enter your comment!
Please enter your name here