ਐਮ.ਐਸ.ਸੀ.ਆਈ.ਟੀ. ਦੇ ਤੀਜੇ ਸਮੈਸਟਰ ਦਾ ਨਤੀਜਾ ਰਿਹਾ 100 ਫੀਸਦੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅੰਦਰ ਚੱਲ ਰਹੇ ਸਰਕਾਰੀ ਕਾਲਜ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਹੁਸ਼ਿਆਰਪੁਰ ਦਾ ਮਾਸਟਰ ਆਫ ਸਾਇੰਸ ਇਨ ਆਈ.ਟੀ. (ਐਮ.ਐਸ.ਸੀ) ਦੇ ਤੀਜੇ ਸਮੈਸਟਰ ਦਾ ਨਤੀਜਾ 100 ਫੀਸਦੀ ਰਿਹਾ।

Advertisements

ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ-ਕਮ-ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ (ਰਿਟਾ:) ਦਲਵਿੰਦਰ ਸਿੰਘ ਨੇ ਦੱਸਿਆ ਕਿ ਐਮ.ਐਸ.ਸੀ. (ਆਈ.ਟੀ.) ਦੇ ਤੀਜੇ ਸਮੈਸਟਰ ਵਿੱਚ ਮਨਪ੍ਰੀਤ ਕੌਰ ਨੇ 8.63 ਫੀਸਦੀ ਅੰਕ ਲੈ ਕੇ ਪਹਿਲਾ, ਸ਼ੈਲੀ ਨੇ 8.53 ਫੀਸਦੀ ਅੰਕ ਲੈ ਕੇ ਦੂਜਾ ਅਤੇ ਅਮਨਦੀਪ ਕੌਰ ਨੇ 8.38 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ।

ਇਨਾਂ ਸ਼ਾਨਦਾਰ ਨਤੀਜਿਆਂ ਲਈ ਕਰਨਲ (ਰਿਟਾ:) ਦਲਵਿੰਦਰ ਸਿੰਘ ਨੇ ਡਾ. ਪਰਮਿੰਦਰ ਕੌਰ (ਕੰਪਿਊਟਰ ਵਿਭਾਗ ਦੇ ਮੁਖੀ), ਪ੍ਰੋ. ਸੁਖਵਿੰਦਰ ਸਿੰਘ, ਪ੍ਰੋ. ਜਸਵੀਰ ਸਿੰਘ, ਪ੍ਰੋ. ਚਾਂਦਨੀ ਸ਼ਰਮਾ, ਪ੍ਰੋ. ਸੰਦੀਪ ਕੌਰ, ਹਰਜੀਤ ਕੌਰ ਸਮੇਤ ਸਮੂਹ ਸਟਾਫ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।

LEAVE A REPLY

Please enter your comment!
Please enter your name here