ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ 5 ਜਾਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ: ਰਿਆਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਸਮੂਹ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾ ਦਿੱਤੀ ਹੈ।

Advertisements

ਇਹ ਹੁਕਮ 3 ਮਾਰਚ ਤੋਂ 15 ਅਪ੍ਰੈਲ 2020 ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਕਲਾਸ ਦੀ ਪ੍ਰੀਖਿਆ 3 ਮਾਰਚ ਤੋਂ 16 ਮਾਰਚ, ਦਸਵੀਂ ਦੀ 17 ਮਾਰਚ ਤੋਂ 13 ਅਪ੍ਰੈਲ ਅਤੇ ਬਾਹਰਵੀਂ ਸਮੇਤ ਓਪਨ ਸਕੂਲ ਦੀ ਪ੍ਰੀਖਿਆਵਾਂ 3 ਮਾਰਚ ਤੋਂ 3 ਅਪ੍ਰੈਲ 2020 ਤੱਕ ਕਰਵਾਈਆਂ ਜਾ ਰਹੀਆਂ ਹਨ।

LEAVE A REPLY

Please enter your comment!
Please enter your name here