ਟੀ.ਬੀ ਮਰੀਜ਼ਾਂ ਦੀ ਪਹਿਚਾਣ ਕਰਨ ਲਈ ਵਿਭਾਗ ਵਲੋਂ ਚਲਾਈ ਜਾ ਰਹੀ ਹੈ ਵਿਸ਼ੇਸ਼ ਮੁਹਿੰਮ: ਸਿਵਲ ਸਰਜਨ

ਪਠਾਨਕੋਟ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੁਆਰਾ 8 ਮਾਰਚ ਤੋਂ 23 ਮਾਰਚ ਤੱਕ ਟੀ.ਬੀ. ਦੇ ਮਰੀਜਾਂ ਦੀ ਪਹਿਚਾਣ ਕਰਨ ਲਈ ਵਿਸ਼ੇਸ਼ ਪੰਦਰਵਾੜਾ ਚਲਾਇਆ ਜਾ ਰਿਹਾ ਹੈ। ਜਿਸ ਦੇ ਅਧੀਨ ਸਿਹਤ ਵਿਭਾਗ ਦੇ ਕਰਮਚਾਰੀਆਂ ਦੁਆਰਾ ਜਾਂਚ ਅਤੇ ਇਲਾਜ ਤੋਂ ਵਾਂਝੇ ਰਹਿ ਚੁੱਕੇ ਮਰੀਜਾਂ ਦਾ ਪਤਾ ਲਗਾਉਣ ਲਈ ਅਲੱਗ-ਅਲੱਗ ਇਲਾਕਿਆਂ ਵਿੱਚ ਜਾਇਆ ਜਾਵੇਗਾ। ਇਸ ਮੁਹਿੰਮ ਅਧੀਨ ਖਾਸ ਕਰਕੇ ਭੱਠੇ, ਹੋਟਲ, ਢਾਬੇ, ਝੁੱਗੀਆਂ-ਝੌਪੜੀਆਂ, ਜੇਲਾਂ ਆਦਿ ਵਿਚ ਰਹਿ ਰਹੇ ਟੀ.ਬੀ. ਦੇ ਮਰੀਜਾਂ ਦਾ ਇਲਾਜ ਸ਼ੁਰੂ ਕਰਨ ਦੇ ਉਪਰਾਲੇ ਕੀਤੇ ਜਾਣਗੇ।

Advertisements

ਸਿਵਲ ਸਰਜਨ ਡਾ. ਵਿਨੋਦ ਸਰੀਨ ਵੱਲੋਂ ਸੀਨੀਅਰ ਮੈਡੀਕਲ ਅਫਸਰਾਂ ਦੀ ਬੈਠਕ ਕੀਤੀ ਗਈ। ਜਿਸ ਵਿਚ ਉਹਨਾਂ ਨੇ 8 ਤੋਂ 23 ਮਾਰਚ ਤੱਕ ਚਲਾਏ ਜਾਣ ਵਾਲੇ ਟੀ.ਬੀ. ਅਭਿਆਨ ਸੰਬੰਧੀ ਜਾਣਕਾਰੀ ਦਿੱਤੀ। ਜ਼ਿਲਾ ਟੀ.ਬੀ ਅਫਸਰ ਡਾ. ਸ਼ਵੇਤਾ ਗੁਪਤਾ ਨੇ ਦੱਸਿਆ ਕਿ ਭਾਰਤ ਸਰਕਾਰ ਦੁਆਰਾ 2025 ਤੱਕ ਟੀ.ਬੀ ਦੇ ਖਾਤਮੇ ਤੇ ਟੀਚੇ ਦੀ ਪ੍ਰਾਪਤੀ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ।

ਜਿਸ ਦੇ ਦੌਰਾਨ ਟੀ.ਬੀ ਦੀ ਬਿਮਾਰੀ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ 17 ਮਾਰਚ ਨੂੰ ਸਵੇਰੇ 11 ਵਜੇ ਸਾਰੇ ਭਾਰਤ ਵਿਚ ਜ਼ਿਲਾ ਪੱਧਰੀ ਰੈਲੀਆਂ ਦਾ ਆਯੋਜਨ ਕੀਤਾ ਜਾਵੇਗਾ। ਪੋਸਟਰ ਅਤੇ ਇਸ਼ਤਿਹਾਰ ਵੰਡ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਤੇ ਜ਼ਿਲਾ ਟੀਕਾਕਰਨ ਅਫਸਰ ਡਾ. ਕਿਰਨ ਬਾਲਾ, ਜ਼ਿਲਾ ਐਪੀਡੀਮਾਲੋਜਿਸਟ ਡਾ. ਵਨੀਤ ਬਲ, ਸੀਨੀਅਰ ਮੈਡੀਕਲ ਅਫਸਰ ਡਾ. ਸੁਨੀਤਾ, ਡਾ. ਨੀਰੂ, ਡਾ. ਰਵੀ ਕਾਂਤ, ਡਾ. ਬਿੰਦੂ ਗੁਪਤਾ, ਡਾ. ਸੁਨੀਲ ਚੰਦ, ਜ਼ਿਲਾ ਮਾਸ ਮੀਡੀਆ ਅਫਸਰ ਗੁਰਿੰਦਰ ਕੌਰ ਆਦਿ ਹਾਜ਼ਰ ਹੋਏ।

LEAVE A REPLY

Please enter your comment!
Please enter your name here