ਸੜਕ ਹਾਦਸੇ ਵਿੱਚ ਸਕੂਟਰ ਸਵਾਰ ਔਰਤ ਮਨਦੀਪ ਕੌਰ ਦੀ ਮੌਤ

ਟਾਂਡਾ ਉੜਮੁੜ (ਦ ਸਟੈਲਰ ਨਿਊਜ਼)। ਮਿਆਣੀ ਤੋਂ ਪਿੰਡ ਪੁਲਪੁਖਤਾ ਰੋਡ ਤੇ ਗੈਸ ਏਜੇਂਸੀ ਗੋਦਾਮ ਨਜ਼ਦੀਕ ਵਾਪਰੇ ਸੜਕ ਹਾਦਸੇ ਵਿੱਚ ਸਕੂਟਰ ਸਵਾਰ ਔਰਤ ਦੀ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ਵਿੱਚ ਮ੍ਰਤਕ ਔਰਤ ਦਾ ਸਹੁਰਾ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਮਨਦੀਪ ਕੌਰ ਪਤਨੀ ਬਲਵਿੰਦਰ ਸਿੰਘ ਨਿਵਾਸੀ ਮਿਆਣੀ ਦੇ ਰੂਪ ਵਿਚ ਹੋਈ ਹੈ।

Advertisements

ਹਾਦਸੇ ਵਿੱਚ ਗੰਭੀਰ ਜ਼ਖ਼ਮੀ ਮ੍ਰਿਤਕਾ ਦੇ ਸਹੁਰੇ ਸੁਰੇਸ਼ ਸਿੰਘ ਪੁੱਤਰ ਦਲੀਪ ਸਿੰਘ ਨੂੰ ਸਰਕਾਰੀ ਹਸਪਤਾਲ ਟਾਂਡਾ ਵਿੱਚ ਭਰਤੀ ਕਰਵਾਇਆ ਗਿਆ ਹੈ। ਹਾਦਸਾ ਦੁਪਹਿਰ 3 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦ ਆਪਣੇ ਪਿੰਡ ਮਿਆਣੀ ਤੋਂ ਟਾਂਡਾ ਵਾਲ ਜਾ ਰਹੇ ਸਕੂਟੀ ਸਵਾਰ ਗੈਸ ਏਜੰਸੀ ਗੁਦਾਮ ਨਜ਼ਦੀਕ ਇੱਕ ਬੱਸ ਦੀ ਚਪੇਟ ਵਿੱਚ ਆ ਗਏ। ਜਿਸ ਕਾਰਨ ਮਨਦੀਪ ਕੌਰ ਦੀ ਮੌਕੇ ਤੇ ਹੀ ਮੌਤ ਹੋ ਗਈ। ਟਾਂਡਾ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here