ਅਧਿਕਾਰੀਆਂ ਨੇ 134 ਸਕੂਲ ਬੱਸਾਂ ਦੀ ਕੀਤੀ ਚੈਕਿੰਗ, ਕੱਟੇ 31 ਚਲਾਨ

ਪਠਾਨਕੋਟ (ਦ ਸਟੈਲਰ ਨਿਊਜ਼)। ਪਿਛਲੇ ਦਿਨਾਂ ਦੋਰਾਨ ਜਿਲਾ ਸੰਗਰੂਰ ਦੇ ਲੋਗੋਵਾਲ ਵਿਖੇ ਹੋਈ ਸਕੂਲ ਵੈਨ ਦੀ ਮੰਦਭਾਗੀ ਘਟਨਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਮੁੱਖਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਆਦੇਸ਼ਾਂ ਅਨੁਸਾਰ ਜਿਲਾ ਪਠਾਨਕੋਟ ਵਿੱਚ ਵੱਖ-ਵੱਖ ਅਧਿਕਾਰੀਆਂ ਦੀਆਂ ਚੈਕਿੰਗ ਟੀਮਾਂ ਬਣਾ ਕੇ 134 ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ ਜਿਸ ਵਿੱਚੋਂ 31 ਸਕੂਲੀ ਬੱਸਾਂ ਦੇ ਚਲਾਨ ਕੱਟੇ ਗਏ।

Advertisements

ਚੈਕਿੰਗ ਟੀਮਾਂ ਵਿੱਚ ਐਸ.ਡੀ.ਐਮ. ਧਾਰ ਕਲਾ, ਐਸ.ਡੀ.ਐਮ. ਪਠਾਨਕੋਟ, ਡੀ.ਸੀ.ਪੀ.ਓ. ਪਠਾਨਕੋਟ, ਸਿੱਖਿਆਂ ਵਿਭਾਗ ਦੀਆਂ ਟੀਮਾਂ, ਜਿਲਾ ਪਠਾਨਕੋਟ ਦੇ ਸਾਰੇ ਪੁਲਿਸ ਥਾਨਿਆਂ ਦੇ ਐਸ.ਐਚ.ਓੁਜ ਵੱਲੋਂ ਬਣਾਈਆਂ ਟੀਮਾਂ, ਡੀ.ਐਸ.ਪੀਜ ਅਤੇ ਆਰ.ਟੀ.ਏ. ਵੱਲੋਂ ਬਣਾਈਆਂ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ਤੇ ਨਾਕੇ ਲਗਾ ਕੇ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਅਤੇ ਹੋਰ ਵਹੀਕਲਾਂ ਤੇ ਮੋਕੇ ਤੇ ਕਾਰਵਾਈ ਕੀਤੀ ਗਈ।

-ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਭਵਿੱਖ ਵਿੱਚ ਵੀ ਸਕੂਲੀ ਬੱਸਾਂ ਦੀ ਚੈਕਿੰਗ ਰਹੇਗੀ ਜਾਰੀ

ਜਿਕਰਯੋਗ ਹੈ ਪਿਛਲੇ ਦਿਨੀ ਹੋਈ ਮੰਦਭਾਗੀ ਘਟਨਾ ਭਵਿੱਖ ਵਿੱਚ ਨਾ ਹੋਵੇ ਜਿਸ ਨੂੰ ਦੇਖਦਿਆਂ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਜਿਲਾ ਪ੍ਰਸਾਸਨ ਵੱਲੋਂ ਸਖਤੀ ਨਾਲ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਪਿਛਲੇ ਦਿਨਾਂ ਦੋਰਾਨ ਸਕੂਲ ਵੈਨ ਦੀ ਮੰਦਭਾਗੀ ਘਟਨਾਂ ਹੋਈ।

ਉਹਨਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਾਨੂੰ ਸਾਰਿਆਂ ਨੂੰ ਜਾਗਰੁਕ ਹੋਣ ਦੀ ਲੋੜ ਹੈ। ਉਹਨਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਜਾਗਰੁਕ ਹੋਣ ਅਤੇ ਜੋ ਵਾਹਨ ਉਹਨਾਂ ਦੇ ਬੱਚਿਆਂ ਨੂੰ ਸਕੂਲ ਲੈ ਜਾਣ ਅਤੇ ਸਕੂਲ ਤੋਂ ਵਾਪਸ ਘਰਾਂ ਵਿੱਚ ਲੈ ਕੇ ਆਉਂਣ ਲਈ ਲਗਾਏ ਗਏ ਹਨ ਅਗਰ ਉਹਨਾਂ ਵਿੱਚ ਕੋਈ ਕਮੀ ਪਾਈ ਜਾਂਦੀ ਹੈ ਤਾਂ ਤਰੁੰਤ ਪ੍ਰਸਾਸਨ ਦੇ ਧਿਆਨ ਵਿੱਚ ਲਿਆਂਦਾ ਜਾਵੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਦੇਵ ਰੰਧਾਵਾ ਸਕੱਤਰ ਰਿਜਨਲ ਟਰਾਸਪੋਰਟ ਅਥਾਰਟੀ ਪਠਾਨਕੋਟ/ਗੁਰਦਾਸਪੁਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਦੋਰਾਨ ਐਸ.ਡੀ.ਐ੍ਰਮ. ਧਾਰ ਕਲਾਂ ਵੱਲੋਂ ਵੱਖ-ਵੱਖ ਥਾਵਾਂ ਤੇ 14 ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ ਜਿਸ ਵਿੱਚੋਂ 3 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ, ਐਸ.ਡੀ.ਐਮ. ਪਠਾਨਕੋਟ ਵੱਲੋਂ 104 ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ 24 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ ਜਦ ਕਿ ਉਹਨਾਂ ਵੱਲੋਂ ਅੱਜ 16 ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਜਿਨਾਂ ਵਿੱਚੋਂ 4 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਗਏ ਹਨ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜਿਲਾ ਪ੍ਰਸਾਸਨ ਵੱਲੋਂ ਬਣਾਈਆਂ ਟੀਮਾਂ ਵੱਲੋਂ ਵੀ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਚਲਾਨ ਕੱਟੇ ਗਏ ਹਨ। ਉਹਨਾਂ ਕਿਹਾ ਕਿ ਭਵਿੱਖ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਕੂਲੀ ਵਾਹਨਾਂ ਦੀ ਚੈਕਿੰਗ ਜਾਰੀ ਰਹੇਗੀ।

LEAVE A REPLY

Please enter your comment!
Please enter your name here