ਪ੍ਰੀਖਿਆ ਕੇਂਦਰਾ ਦੇ 100 ਮੀ. ਘੇਰੇ ਅੰਦਰ 5 ਜਾਂ ਵੱਧ ਵਿਅਕਤੀਆਂ ਦੇ ਖੜੇ ਹੋਣ ਤੇ ਰਹੇਗੀ ਪਾਬੰਦੀ: ਖਹਿਰਾ

ਪਠਾਨਕੋਟ (ਦ ਸਟੈਲਰ ਨਿਊਜ਼)। ਗੁਰਪ੍ਰੀਤ ਸਿੰਘ ਖਹਿਰਾ ਜਿਲਾ ਮੈਜਿਸਟਰੇਟ ਪਠਾਨਕੋਟ ਨੇ ਇੱਕ ਹੁਕਮ ਜਾਰੀ ਕਰਦਿਆਂ ਜਿਲਾ ਪਠਾਨਕੋਟ ਵਿੱਚ ਸੀ.ਬੀ.ਐਸ.ਈ. ਨਵੀਂ ਦਿੱਲੀ ਵੱਲੋਂ 15 ਫਰਵਰੀ 2020 ਤੋਂ 30 ਮਾਰਚ 2020 ਤੱਕ ਕਰਵਾਈਆ ਜਾ ਰਹੀਆਂ ਦਸਵੀਂ ਅਤੇ ਬਾਰਵੀਂ ਸ੍ਰੇਣੀ ਦੀਆਂ ਸਲਾਨਾ ਪ੍ਰੀਖਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰੀਖਿਆਵਾਂ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ।

Advertisements

ਉਹਨਾਂ ਕਿਹਾ ਕਿ ਇਹ ਪਾਬੰਦੀ ਸਕੂਲਾਂ ਦੇ ਟੀਚਰਾਂ/ਸਟਾਫ ਮੈਂਬਰਾਂ ਤੇ ਲਾਗੂ ਨਹੀਂ ਹੋਵੇਗਾ ਅਤੇ ਨਾ ਹੀ ਉਹਨਾਂ ਵਿਦਿਆਰਥੀਆਂ ਤੇ ਲਾਗੂ ਹੋਵੇਗਾ ਜਿਨਾਂ ਦਾ ਪ੍ਰੀਖਿਆ ਕੇਂਦਰ ਸਬੰਧਤ ਸਕੂਲਾਂ ਵਿੱਚ ਬਣਿਆ ਹੋਇਆ ਹੈ। ਉਹਨਾਂ ਕਿਹਾ ਕਿ ਇਹ ਹੁਕਮ ਤਰੁੰਤ ਲਾਗੂ ਹੋ ਕੇ 30 ਮਾਰਚ ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here