ਕੈਬਿਨੇਟ ਮੰਤਰੀ ਅਰੋੜਾ ਨੇ ਪਿੰਡ ਹਰਕ੍ਰਿਸ਼ਨ ਨਗਰ ਨੂੰ ਸੌਂਪਿਆ 5 ਲੱਖ ਰੁਪਏ ਦਾ ਚੈਕ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਕਾਸ ਪੱਖੋਂ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਉਹ ਪਿੰਡ ਹਰਕ੍ਰਿਸ਼ਨ ਨਗਰ ਵਿਖੇ ਪਹੁੰਚੇ ਹੋਏ ਸਨ ਅਤੇ ਇਸ ਮੌਕੇ ਜਿਥੇ ਉਹਨਾਂ ਨੇ ਪਿੰਡ ਦੀਆਂ ਸਮੱਸਿਆਵਾਂ ਸੁਣੀਆਂ, ਉਥੇ ਪਿੰਡ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈਕ ਵੀ ਸੌਂਪਿਆ।

Advertisements

ਸ਼੍ਰੀ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਵਿਕਾਸ ਦੀਆਂ ਲੀਹਾਂ ‘ਤੇ ਪਹੁੰਚਾਇਆ ਜਾ ਰਿਹਾ ਹੈ, ਜਿਸ ਸਦਕਾ ਪਿੰਡਾਂ ਅਤੇ ਸ਼ਹਿਰਾਂ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਵਿਕਾਸ ਦੇ ਨਾਲ-ਨਾਲ ਸਰਕਾਰ ਵਲੋਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ, ਜਿਨਾਂ ਵਿੱਚ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਮੁੱਖ ਤੌਰ ‘ਤੇ ਸ਼ਾਮਲ ਹੈ, ਜਿਸ ਤਹਿਤ ਉਹਨਾਂ ਯੋਗ ਵਿਅਕਤੀਆਂ ਨੂੰ ਲਾਭ ਦਿੱਤਾ ਜਾ ਰਿਹਾ ਹੈ, ਜਿਨ•ਾਂ ਨੇ ਅਜੇ ਤੱਕ ਕਿਸੇ ਵੀ ਸਰਕਾਰੀ ਯੋਜਨਾ ਦਾ ਲਾਭ ਨਹੀਂ ਲਿਆ।

ਉਹਨਾਂ ਦੱਸਿਆ ਕਿ ਇਸ ਯੋਜਨਾ ਅਧੀਨ ਜ਼ਿਲਾ ਪ੍ਰਸ਼ਾਸ਼ਨ ਵਲੋਂ ਹਰ ਮਹੀਨੇ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਮੌਕੇ ‘ਤੇ ਹੀ ਸਬੰਧਤ ਸਕੀਮ ਦਾ ਲਾਭ ਦਿੱਤਾ ਜਾਂਦਾ ਹੈ। ਉਹਨਾਂ ਅਪੀਲ ਕਰਦਿਆਂ ਕਿਹਾ ਕਿ ਪਿੰਡ ਵਾਸੀ ਵੱਧ ਤੋਂ ਵੱਧ ਇਸ ਯੋਜਨਾ ਦਾ ਲਾਭ ਪ੍ਰਾਪਤ ਕਰਨ।

ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਹਾਤਮਾ ਗਾਂਧੀ ਸਰਬੱਤ ਸਿਹਤ ਬੀਮਾ ਯੋਜਨਾ ਵੀ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਲਾਭਪਾਤਰੀ ਦਾ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਵਿੱਚ 5 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਲਾਭਪਾਤਰੀ ਇਸ ਯੋਜਨਾ ਸਬੰਧੀ ਆਪਣੇ ਨੇੜਲੇ ਸਰਕਾਰੀ ਸਿਹਤ ਕੇਂਦਰ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਹਨਾਂ ਪਿੰਡ ਦੀਆਂ ਸਮੱਸਿਆਵਾਂ ਸੁਣਦੇ ਹੋਏ ਕਿਹਾ ਕਿ ਪਿੰਡ ਵਾਸੀਆਂ ਨੂੰ ਕਿਸੇ ਵੀ ਸਹੂਲਤ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।

ਉਹਨਾਂ ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ‘ਡੈਪੋ’ ਮੁਹਿੰਮ ਨਾਲ ਜੁੜਨ ਦੀ ਅਪੀਲ ਵੀ ਕੀਤੀ, ਤਾਂ ਜੋ ਜ਼ਿਲੇ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ। ਇਸ ਮੌਕੇ ਸਰਪੰਚ ਰਮਿੰਦਰ ਸਿੰਘ, ਕੈਪਟਨ ਕਰਮ ਚੰਦ, ਕੁਲਦੀਪ ਅਰੋੜਾ, ਦੀਪ ਭੱਟੀ, ਸੰਜੀਵ ਕੁਮਾਰ, ਧਰਮਵੀਰ ਪ੍ਰਾਸ਼ਰ, ਪ੍ਰੇਮ ਲਾਲ, ਚਮਨ ਲਾਲ, ਚੌਧਰੀ ਦਿਆਲ ਚੰਦ, ਸਤੀਸ਼ ਕੁਮਾਰ, ਰਣਜੀਤ ਕੌਰ, ਵਿਸ਼ਾਲ ਸ਼ਰਮਾ, ਪ੍ਰਵੀਨ ਠਾਕੁਰ ਅਤੇ ਕੁਲਵਿੰਦਰ ਕੌਰ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

LEAVE A REPLY

Please enter your comment!
Please enter your name here