Sunday, November 1, 2026
Home Hoshiarpur ਐਮ.ਐਸ.ਸੀ. ਆਈ.ਟੀ. ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ

ਐਮ.ਐਸ.ਸੀ. ਆਈ.ਟੀ. ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚੱਲ ਰਹੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਮਾਸਟਰ ਆਫ਼ ਸਾਇੰਸ ਇਨ ਆਈ.ਟੀ. ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ।

Advertisements

ਪ੍ਰਿੰਸੀਪਲ-ਕਮ-ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ:) ਦਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਮ.ਐਸ.ਸੀ. (ਆਈ.ਟੀ.) ਦੇ ਪਹਿਲੇ ਸਮੈਸਟਰ ਵਿੱਚ ਪੂਨਮ ਦੇਵੀ ਨੇ 8.25 ਫੀਸਦੀ ਅੰਕ ਲੈ ਕੇ ਪਹਿਲਾ, ਡੋਲੀ ਨੇ 7.96 ਫੀਸਦੀ ਅੰਕ ਲੈ ਕੇ ਦੂਜਾ ਅਤੇ ਪੁਨੀਤ ਕੁਮਾਰ ਨੇ 7.42 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ।

ਉਹਨਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਡਾ. ਪਰਮਿੰਦਰ ਕੌਰ, ਪ੍ਰੋ. ਸੁਖਵਿੰਦਰ ਸਿੰਘ, ਪ੍ਰੋ. ਜਸਵੀਰ ਸਿੰਘ, ਪ੍ਰੋ. ਚਾਂਦਨੀ ਸ਼ਰਮਾ, ਪ੍ਰੋ. ਸੰਦੀਪ ਕੌਰ ਤੇ ਹਰਜੀਤ ਕੌਰ, ਰਸ਼ਪਾਲ ਸਿੰਘ ਦੀ ਸਖਤ ਮਿਹਨਤ ਸਦਕਾ ਹੀ ਇਹ ਨਤੀਜੇ ਸ਼ਾਨਦਾਰ ਆਏ ਹਨ।

LEAVE A REPLY

Please enter your comment!
Please enter your name here