ਨੋਬਲ ਕੋਰੋਨਾ ਵਾਇਰਸ ਸੰਬੰਧੀ ਟਰੇਨਿੰਗ ਆਯੋਜਿਤ, ਸਿਹਤ ਵਿਭਾਗ ਅਧਿਕਾਰੀਆਂ ਨੂੰ ਕੀਤਾ ਜਾਗਰੂਕ

ਪਠਾਨਕੋਟ (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਵਿਨੋਦ ਸਰੀਨ ਦੀ ਪ੍ਰਧਾਨਗੀ ਹੇਠ ਨੋਬਲ ਕੋਰੋਨਾ 2020 ਵਾਇਰਸ ਸੰਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਟਰੇਨਿੰਗ ਸਿਵਲ ਹਸਪਤਾਲ ਪਠਾਨਕੋਟ ਦੀ ਅਨੈਕਸੀ ਵਿਚ ਕਰਵਾਈ ਗਈ। ਜ਼ਿਲਾ ਐਪੀਡੇਮਾਲੋਜਿਸਟ ਡਾ. ਵਨੀਤ ਬਲ ਨੇ ਦੱਸਿਆ ਕਿ 2019 ਨੋਬਲ ਕੋਰੋਨਾ ਵਾਇਰਸ ਇਕ ਨਵਾਂ ਵਾਇਰਸ ਹੈ। ਜਿਸ ਦੀ ਪਹਿਚਾਣ ਪਹਿਲੀ ਵਾਰ ਚੀਨ ਦੇ ਵੁਹਾਨਹੂਬੇ ਸ਼ਹਿਰ ਵਿਚ ਕੀਤੀ ਗਈ।

Advertisements

ਇਸ ਦੇ ਮੁੱਖ ਲੱਛਣ, ਬੁਖਾਰ, ਖੰਘ, ਸਾਹ ਲੈਣ ਵਿਚ ਤਕਲੀਫ ਆਦਿ ਦਾ ਹੋਣਾ ਹੈ। ਉਹਨਾਂ ਦੱਸਿਆ ਕਿ ਕੋਈ ਵਿਅਕਤੀ ਜੋ ਬਾਹਰਲੇ ਦੇਸ਼ਾਂ ਦਾ ਦੌਰਾ ਕਰਕੇ ਵਾਪਸ ਭਾਰਤ ਆਉਂਦਾ ਹੈ ਉਹਨਾਂ ਦਾ ਏਅਰਪੋਰਟ ਤੇ ਹੀ ਮੁਆਇੰਨਾ ਕੀਤਾ ਜਾਂਦਾ ਹੈ। ਜਿਹੜੇ ਵੀ ਵਿਅਕਤੀ ਵਿੱਚ ਇਸ ਬਿਮਾਰੀ ਦੇ ਸ਼ੱਕ ਪਾਏ ਜਾਂਦੇ ਹਨ ਉਹਨਾਂ ਨੂੰ ਮਾਹਿਰ ਡਾਕਟਰਾਂ ਦੀ ਨਿਗਰਾਣੀ ਹੇਠ ਰੱਖ ਕੇ ਇਲਾਜ ਕੀਤਾ ਜਾਂਦਾ ਹੈ। ਮੈਡੀਕਲ ਅਫਸਰ ਡਾ. ਇੰਦਰਰਾਜ ਨੇ ਦੱਸਿਆ ਕਿ ਸ਼ੱਕੀ ਮਰੀਜ਼ਾਂ ਦੇ ਟੈਸਟ ਕੀਤੇ ਜਾਂਦੇ ਹਨ। ਉਹਨਾਂ ਨੂੰ 14 ਦਿਨਾਂ ਵਾਸਤੇ ਨਿਗਰਾਣੀ ਹੇਠ ਰੱਖਿਆ ਜਾਂਦਾ ਹੈ। ਇਨਾਂ ਮਰੀਜਾਂ ਦੇ ਇਲਾਜ ਲਈ ਸਰਕਾਰੀ ਹਸਪਤਾਲਾਂ ਵਿਚ ਆਈਸੋਲੇਸ਼ਨ ਵਾਰਡ ਬਣਾਏ ਗਏ ਹਨ।

ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਉਹ ਇਨਾਂ ਮਰੀਜ਼ਾਂ ਦਾ ਇਲਾਜ ਕਰਨ ਸਮੇਂ ਪੂਰੀ ਸਾਵਧਾਨੀ ਵਰਤਣ, ਤਾਂ ਜੋ ਉਹ ਇਸ ਗੰਭੀਰ ਵਾਇਰਸ ਦੀ ਲਪੇਟ ਵਿਚ ਆਉਣ ਤੋਂ ਬਚੇ ਰਹਿਣ। ਇਸ ਤੋਂ ਇਲਾਵਾ ਉਹਨਾ ਨੇ ਦੱਸਿਆ ਕਿ ਆਪਣੇ ਹੱਥਾਂ ਨੂੰ ਸਾਬਣ ਨਾਲ ਚੰਗੀ ਤਰਾ ਧੋਣਾ ਚਾਹੀਦਾ ਹੈ, ਮਾਸਕ ਦਾ ਪ੍ਰਯੋਗ ਕਰਨਾ ਚਾਹੀਦਾ ਹੈ। ਭੀੜ ਭੜੱਕੇ ਵਾਲੀ ਜਗਾ ਤੇ ਜਾਣ ਤੋ ਪ੍ਰਹੇਜ਼ ਕਰਨਾ ਚਾਹੀਦਾ ਹੈ। ਸਿਹਤਮੰਦ ਵਿਅਕਤੀਆਂ ਨੂੰ ਮਾਸਕ ਪਾਉਣ ਦੀ ਕੋਈ ਜ਼ਰੂਰਤ ਨਹੀਂ ਹੈ। ਘਰੇਲੂ ਨੁਸਖਿਆਂ ਨਾਲ ਇਲਾਜ ਨਹੀਂ ਕਰਨਾ ਚਾਹੀਦਾ ਸਗੋਂ ਮਾਹਿਰ ਡਾਕਟਰਾਂ ਦੇ ਸਲਾਹ ਮਸ਼ਵਰੇ ਨਾਲ ਹੀ ਇਲਾਜ ਕਰਵਾਉਣਾ ਚਾਹੀਦਾ ਹੈ। ਖੰਘ ਜਾਂ ਛਿੱਕ ਆਉਣ ਤੇ ਮੂੰਹ ਨੂੰ ਰੁਮਾਲ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ। ਇਸ ਮੌਕੇ ਤੇ ਮਾਸ ਮੀਡੀਆ ਅਫਸਰ ਗੁਰਿੰਦਰ ਕੌਰ, ਕੁਲਵਿੰਦਰ, ਅਮਨ, ਰਜਿੰਦਰ, ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here