ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਮੌਕ ਡਰਿੱਲ ਦੀ ਤਿਆਰੀ ਸਬੰਧੀ ਡੀਸੀ ਨੇ ਕੀਤੀ ਮੀਟਿੰਗ

ਪਠਾਨਕੋਟ (ਦ ਸਟੈਲਰ ਨਿਊਜ਼)। ਸਰਕਾਰ ਵੱਲੋਂ ਕੋਰੋਨਾ ਵਾਇਰਸ (ਕੋਵਿਡ-19) ਨੂੰ ਕੁਦਰਤੀ ਆਫਤ ਘੋਸ਼ਿਤ ਕੀਤਾ ਗਿਆ ਹੈ ਅਤੇ ਸਿਹਤ ਤੇ ਪਰਿਵਾਰ ਵਿਭਾਗ ਵੱਲੋਂ ਆਮ ਲੋਕਾਂ ਦੀ ਸਿਹਤ ਤੇ ਜਾਨ ਦੀ ਸੁਰੱਖਿਆ ਲਈ ਜ਼ਿਲੇ ਅੰਦਰ ਮੌਕ ਡਰਿੱਲ ਕਰਨ ਲਈ ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀਆਂ ਦੀ ਮੀਟਿੰਗ ਆਯੋਜਿਤ ਕੀਤੀ ਗਈ।

Advertisements

ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਵੇ ਕਿ ਅੱਜ ਤੱਕ ਪਠਾਨਕੋਟ ਅੰਦਰ ਕੋਈ ਵੀ ਕਰੋਨਾ ਵਾਈਰਸ ਦਾ ਪਾਜਿਟਿਵ ਕੇਸ ਨਹੀਂ ਪਾਇਆ ਗਿਆ ਪਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਪਠਾਨਕੋਟ ਅੰਦਰ ਵੀ ਭਵਿੱਖ ਵਿੱਚ ਜੇਕਰ ਕੋਈ ਅਜਿਹੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਸ ਨਾਲ ਨਜਿੱਠਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ।

ਉਹਨਾਂ ਕਿਹਾ ਕਿ ਇਸੇ ਤਹਿਤ ਜ਼ਿਲੇ ਅੰਦਰ ਮੌਕ ਡਰਿੱਲ ਕੀਤੀ ਜਾ ਰਹੀ ਹੈ, ਜੋ ਕਿ 13 ਮਾਰਚ, 2020 ਨੂੰ ਅਰਬਨ ਏਰੀਆ ਸੈਲੀ ਕੁਲੀਆਂ ਅਤੇ ਪੇਂਡੂ ਖੇਤਰ ਵਿੱਚ ਪਿੰਡ ਗੋਬਿੰਦਸਰ ਵਿੱਚ ਮੌਕ ਡਰਿੱਲ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਮੀਟਿੰਗ ਮੌਕ ਡਰਿੱਲ ਦੀਆਂ ਤਿਆਰੀਆਂ ਸਬੰਧੀ ਆਯੋਜਿਤ ਕੀਤੀ ਗਈ ਹੈ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਨੂੰ ਉਹਨਾਂ ਨਾਲ ਸਬੰਧਤ ਕੀਤੇ ਜਾਣ ਵਾਲੇ ਪ੍ਰਬੰਧਾਂ ‘ਤੇ ਚਰਚਾ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਸ ਮੌਕ ਡਰਿੱਲ ਦੌਰਾਨ ਅਰਬਨ ਖੇਤਰ ਸੈਲੀ ਕੁਲੀਆਂ ਨੂੰ ਪੂਰੀ ਤਰਾਂ ਕਵਰ ਕੀਤਾ ਜਾਵੇਗਾ ਅਤੇ ਇਸੇ ਤਰਾਂ ਪੇਂਡੂ ਖੇਤਰ ਪਿੰਡ ਗੋਬਿੰਦਸਰ ਵਿੱਚ ਹੋਣ ਵਾਲੀ ਮੌਕ ਡਰਿੱਲ ਦੌਰਾਨ ਵੀ ਉਸ ਏਰੀਏ ਨੂੰ ਪੂਰੀ ਤਰਾਂ ਨਾਲ ਕਵਰ ਕੀਤਾ ਜਾਵੇਗਾ।

ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਸਿਰਫ ਮੌਕ ਡਰਿੱਲ ਹੈ ਅਤੇ ਉਹਨਾਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਪ੍ਰਸ਼ਾਸਨ ਵੱਲੋਂ ਇਸ ਦੀ ਪੂਰੀ ਤਿਆਰੀ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਮੌਕ ਡਰਿੱਲ ਦੌਰਾਨ ਸਬੰਧਤ ਖੇਤਰ ਦੇ ਬਾਹਰ ਪੰਜ ਟੈਂਟ ਲਗਾ ਕੇ ਵੱਖ-ਵੱਖ ਬਲਾਕ ਬਣਾਏ ਜਾਣਗੇ। ਜਿਸ ਵਿੱਚ ਐਡਿਮਨ ਬਲਾਕ, ਫੂਡ ਸਪਲਾਈ ਵਿਭਾਗ ਦਾ ਕਰਿਆਣਾ, ਸਟੋਰ ਆਦਿ ਮੈਡੀਕਲ ਯੂਨਿਟ ਹੈਲਪਰ, ਨਗਰ ਨਿਗਮ ਅਤੇ ਸਿੱਖਿਆ ਵਿਭਾਗ ਦੇ ਮਾਸਟਰ ਟ੍ਰੇਨਰਾਂ ਦੇ ਬਲਾਕ ਬਣਾਏ ਜਾਣਗੇ। ਉਹਨਾਂ ਕਿਹਾ ਕਿ ਇਹ ਸਿਰਫ ਪ੍ਰਸ਼ਾਸਨ ਵੱਲੋਂ ਆਪਣੀ ਅਗੇਤੇ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਆਉਣ ਵਾਲੀ ਕੁਦਰਤੀ ਆਫਤ ਨਾਲ ਨਜਿੱਠਿਆ ਜਾ ਸਕੇ।

ਮੀਟਿੰਗ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਲੋਕਾਂ ਅੰਦਰ ਇਸ ਬਿਮਾਰੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸਿਹਤ ਵਿਭਾਗ ਵੱਲੋਂ ਸਿੱਖਿਆ ਵਿਭਾਗ ਦੇ ਅਧਿਆਪਕਾਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ, ਜੋ ਲੋਕਾਂ ਨੂੰ ਅਤੇ ਬੱਚਿਆਂ ਨੂੰ ਇਸ ਬਿਮਾਰੀ ਦੇ ਬਚਾਉ ਸਬੰਧੀ ਜਾਣਕਾਰੀ ਦੇਣਗੇ। ਉਹਨਾਂ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ-ਸੀਓਵੀਆਈਡੀ-19 ਦੇ ਲੱਛਣ ਹਨ ਬੁਖਾਰ ਦਾ ਰਹਿਣਾ, ਖਾਂਸੀ, ਸਾਹ ਲੈਣ ਵਿੱਚ ਤਕਲੀਫ, ਥਕਾਵਟ ਅਤੇ ਸਿਰ ਦਰਦ।

ਉਹਨਾਂ ਕਿਹਾ ਕਿ ਸਾਨੂੰ ਹੱਥਾਂ ਨੂੰ ਸਾਬੁਣ ਅਤੇ ਪਾਣੀ ਨਾਲ ਧੋਣਾ ਚਾਹੀਦਾ ਹੈ ਅਤੇ ਹੈਂਡ ਸੈਨੇਟਾਈਜਰ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ, ਖਾਂਸੀ ਕਰਦੇ ਜਾਂ ਛਿੱਕਣ ਵੇਲੇ ਨੱਕ ਅਤੇ ਮੂੰਹ ਨੂੰ ਢੱਕ ਕੇ ਰੱਖੋ। ਉਹਨਾਂ ਦੱਸਿਆ ਕਿ ਜ਼ਿਲਾ ਪਠਾਨਕੋਟ ਵਿੱਚ ਭਵਿੱਖ ਵਿੱਚ ਅਜਿਹੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਸ ਦੇ ਨਾਲ ਨਿਪਟਨ ਲਈ ਚਾਰ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ ਜੋ ਸਿਵਲ ਸਰਜਨ ਪਠਾਨਕੋਟ ਡਾ. ਵਿਨੋਦ ਸਰੀਨ 9417807727, ਜ਼ਿਲਾ ਨੋਡਲ ਅਫਸ਼ਰ ਡਾ. ਸਰਬਜੀਤ ਕੌਰ 7529894618, 104, ਕੰਟਰੋਲ ਰੂਮ ਲੈਂਡ ਲਾਈਨ ਨੰਬਰ 0186-2220180 ਅਤੇ 0186-2221300 ਟੈਲੀਫੋਨ ਨੰਬਰ ਸਥਾਪਤ ਕੀਤੇ ਗਏ ਹਨ। ਉਹਨਾਂ ਕਿਹਾ ਕਿ ਅਗਰ ਲੋਕਾਂ ਦੇ ਧਿਆਨ ਵਿੱਚ ਕੋਈ ਸੱਕੀ ਵਿਅਕਤੀ ਜੋ ਵਿਦੇਸ਼ ਆਦਿ ਤੋਂ ਆਇਆ ਹੈ ਤਾਂ ਉਸ ਵਿੱਚ ਉਪਰੋਕਤ ਵਾਈਰਸ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਉਪਰੋਕਤ ਨੰਬਰਾਂ ਤੇ ਸੂਚਿਤ ਕੀਤਾ ਜਾਵੇ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਦੀਪਕ ਹਿਲੋਰੀ ਐਸ.ਐਸ.ਪੀ. ਪਠਾਨਕੋਟ, ਅਰਸਦੀਪ ਸਿੰਘ ਐਸ.ਡੀ.ਐਮ. ਪਠਾਨਕੋਟ, ਪਿਰਥੀ ਸਿੰਘ ਸਹਾਇਕ ਕਮਿਸ਼ਨਰ  ਜਨਰਲ, ਡਾ.ਆਦਿਤੀ ਸਲਾਰੀਆ ਸਹਾਇਕ ਸਿਵਲ ਸਰਜਨ, ਡਾ. ਭੁਪਿੰਦਰ ਸਿੰਘ ਐਸ.ਐਮ.ਓ. ਪਠਾਨਕੋਟ, ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here