ਈ-ਰਿਕਸ਼ਾ ਸਬੰਧੀ ਕੀਤੀ ਜਾ ਰਹੀ ਕਾਰਵਾਈ ਹੋਰ ਤੇਜ਼ ਕੀਤੀ ਜਾਵੇ: ਡਿਪਟੀ ਕਮਿਸ਼ਨਰ ਰਿਆਤ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਵਿਭਾਗਾਂ ਵਲੋਂ ਈ-ਰਿਕਸ਼ਾ ਸਬੰਧੀ ਕੀਤੇ ਜਾ ਰਹੇ ਵੱਖ-ਵੱਖ ਕੰਮਾਂ ਦਾ ਜਾਇਜ਼ਾ ਲੈਂਦਿਆਂ ਨਿਰਦੇਸ਼ ਦਿੱਤੇ ਕਿ ਇਸ ਸਬੰਧੀ ਕੀਤੀ ਜਾ ਰਹੀ ਕਾਰਵਾਈ ਹੋਰ ਤੇਜ਼ ਕੀਤੀ ਜਾਵੇ। ਉਹਨਾਂ ਕਿਹਾ ਕਿ ਜ਼ਰੂਰਤਮੰਦ ਅਤੇ ਦਿਵਆਂਗ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਮੁਫ਼ਤ ਈ-ਰਿਕਸ਼ਾ ਮੁਹੱਈਆ ਕਰਵਾਏ ਜਾਣੇ ਹਨ, ਜਿਸ ਲਈ ਜ਼ਰੂਰਤਮੰਦ ਮਹਿਲਾਵਾਂ ਨੂੰ ਮੁਫ਼ਤ ਟਰੇਨਿੰਗ ਵੀ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪਹਿਲੇ ਬੈਚ ਵਿੱਚ 29 ਮਹਿਲਾਵਾਂ ਨੂੰ 16 ਦਿਨ ਦੀ ਈ-ਰਿਕਸ਼ਾ ਚਲਾਉਣ ਦੀ ਮੁਫ਼ਤ ਸਿਖਲਾਈ ਦਿੱਤੀ ਜਾ ਚੁੱਕੀ ਹੈ ਅਤੇ ਇਨਾਂ ਸਿਖਿਆਰਥਣਾਂ ਨੂੰ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਲਰਨਿੰਗ ਲਾਇਸੈਂਸ ਵੀ ਸੌਂਪ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਹੁਣ ਦੂਸਰੇ ਬੈਚ ਨੂੰ ਟਰੇਨਿੰਗ ਦਿੱਤੀ ਜਾ ਰਹੀ ਹੈ।

Advertisements

-ਕਿਹਾ, ਚਾਰਜਿੰਗ ਪੁਆਇੰਟ ਤੋਂ ਇਲਾਵਾ ਬਣੇਗਾ ਈ-ਰਿਕਸ਼ਾ ਸਟੈਂਡ

ਅਪਨੀਤ ਰਿਆਤ ਨੇ ਕਿਹਾ ਕਿ ਫਾਇਰ ਬ੍ਰਿਗੇਡ ਨੇੜੇ ਜਿਥੇ ਚਾਰਜਿੰਗ ਪੁਆਇੰਟ ਬਣਾਇਆ ਜਾ ਰਿਹਾ ਹੈ, ਉਥੇ ਬੱਸ ਅੱਡੇ ਨੇੜੇ ਈ-ਰਿਕਸ਼ਾ ਸਟੈਂਡ ਵੀ ਬਣਾਇਆ ਜਾ ਰਿਹਾ ਹੈ। ਉਹਨਾਂ ਇਨਾਂ ਦੋਹਾਂ ਕੰਮਾਂ ਨੂੰ ਜਲਦੀ ਨੇਪਰੇ ਚਾੜਨ ਲਈ ਐਕਸੀਅਨ ਪੰਚਾਇਤੀ ਰਾਜ ਨੂੰ ਹਦਾਇਤ ਕੀਤੀ। ਉਹਨਾਂ ਕਿਹਾ ਕਿ ਲਾਭਪਾਤਰੀ ਜੇਕਰ ਚਾਹੁਣ ਤਾਂ ਉਕਤ ਚਾਰਜਿੰਗ ਪੁਆਇੰਟ ‘ਤੇ ਆਪਣੇ ਈ-ਰਿਕਸ਼ਾ ਚਾਰਜ ਕਰ ਸਕਣਗੇ। ਇਸ ਤੋਂ ਇਲਾਵਾ ਲਾਭਪਾਤਰੀਆਂ ਨੂੰ ਮੁਫ਼ਤ ਜੈਕਟਾਂ ਵੀ ਪ੍ਰਦਾਨ ਕੀਤੀਆਂ ਜਾਣੀਆਂ ਹਨ।

-ਪਹਿਲੇ ਬੈਚ ਤੋਂ ਬਾਅਦ ਹੁਣ ਦੂਸਰੇ ਬੈਚ ਨੂੰ ਦਿੱਤੀ ਜਾ ਰਹੀ ਹੈ ਡਰਾਈਵਿੰਗ ਦੀ ਮੁਫ਼ਤ ਸਿਖਲਾਈ  

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ, ਤਾਂ ਜੋ ਉਹ ਆਪਣੇ ਪੈਰਾਂ ਸਿਰ ਖੜੀਆ ਹੋ ਸਕਣ। ਉਹਨਾਂ ਕਿਹਾ ਕਿ ਇਹ ਈ-ਰਿਕਸ਼ਾ ਮਹਿਲਾਵਾਂ ਹੀ ਚਲਾ ਸਕਣਗੀਆਂ ਅਤੇ ਲਾਭਪਾਤਰੀਆਂ ਦੀ ਸਹੂਲਤ ਲਈ ਸਕੂਲਾਂ-ਕਾਲਜਾਂ ਦੇ ਪ੍ਰਿੰਸੀਪਲਾਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ, ਤਾਂ ਜੋ ਇਹ ਈ-ਰਿਕਸ਼ਾ ਸਕੂਲਾਂ-ਕਾਲਜਾਂ ਵਿੱਚ ਵੀ ਲਗਾਏ ਜਾ ਸਕਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਸੂਦਨ, ਜ਼ਿਲਾ ਰੋਜ਼ਗਾਰ ਅਤੇ ਉਤਪਤੀ ਜਨਰੇਸ਼ਨ ਅਫ਼ਸਰ ਕਰਮ ਚੰਦ, ਜ਼ਿਲਾ ਮੰਡੀ ਅਫ਼ਸਰ ਤਜਿੰਦਰ ਸਿੰਘ, ਸਕੱਤਰ ਰੈਡ ਕਰਾਸ ਸੋਸਾਇਟੀ ਨਰੇਸ਼ ਗੁਪਤਾ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here