ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਕੋਰੋਨਾ ਵਾਇਰਸ ਸਬੰਧੀ ਪੰਜਾਬ ਸਰਕਾਰ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕਰਵਾਇਆ ਜਾਵੇ। ਉਹ ਇਕ ਉਚ ਪੱਧਰੀ ਮੀਟਿੰਗ ਦੌਰਾਨ ਐਸ.ਡੀ.ਐਮਜ਼ ਨੂੰ ਨਿਰਦੇਸ਼ ਦੇ ਰਹੇ ਸਨ। ਉਹਨਾਂ ਕਿਹਾ ਕਿ ਭਾਵੇਂ ਹੁਸਿਆਰਪੁਰ ਜ਼ਿਲੇ ਵਿੱਚ ਕੋਈ ਕੋਰੋਨਾ ਵਾਇਰਸ ਦਾ ਮਰੀਜ਼ ਸਾਹਮਣੇ ਨਹੀਂ ਆਇਆ, ਪਰ ਫਿਰ ਵੀ ਅਗੇਤੇ ਪ੍ਰਬੰਧ ਯਕੀਨੀ ਬਣਾਏ ਜਾਣ, ਤਾਂ ਜੋ ਸਮਾਂ ਰਹਿੰਦੇ ਅਣਸੁਖਾਵੇਂ ਹਾਲਾਤ ਨਾਲ ਨਜਿੱਠਿਆ ਜਾ ਸਕੇ। ਉਹਨਾਂ ਕਿਹਾ ਕਿ ਕੋਰੋਨਾ ਗ੍ਰਸਤ ਮਰੀਜ਼ਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਲਈ ਵੱਖਰੇ ਤੌਰ ‘ਤੇ ਵਾਰਡ ਬਣਾਏ ਜਾਣੇ ਹਨ, ਜਿਸ ਲਈ ਐਸ.ਡੀ.ਐਮਜ਼ ਤੁਰੰਤ ਯੋਗ ਥਾਵਾਂ ਦੀ ਚੋਣ ਕਰਨੀ ਯਕੀਨੀ ਬਣਾਉਣ।

Advertisements

-ਕੋਰੋਨਾ ਵਾਇਰਸ ਸਬੰਧੀ ਕੀਤੀ ਉਚ ਪੱਧਰੀ ਮੀਟਿੰਗ ‘ਚ ਐਸ.ਡੀ.ਐਮਜ਼ ਅਤੇ ਸਿਹਤ ਵਿਭਾਗ ਨੂੰ ਦਿੱਤੇ ਨਿਰਦੇਸ਼

ਉਹਨਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਮਰੀਜ਼ ਨਾਲ ਕਿਸੇ ਵਿਅਕਤੀ ਨੇ ਹੱਥ ਮਿਲਾਇਆ ਹੈ ਜਾਂ ਹੋਰ ਤਰੀਕੇ ਨਾਲ ਉਸਦੇ ਸੰਪਰਕ ਵਿੱਚ ਆਇਆ ਹੈ ਤਾਂ ਅਹਿਤਿਆਤ ਵਜੋਂ ਅਜਿਹੇ ਵਿਅਕਤੀਆਂ ਨੂੰ ਸਿਹਤ ਵਿਭਾਗ ਦੀ ਨਿਗਰਾਨੀ ਹੇਠ ਰੱਖਿਆ ਜਾਵੇਗਾ। ਉਹਨਾਂ ਅਰਬਨ ਏਰੀਆ ਵਿੱਚ ਇਕ ਹੋਰ ਮੌਕ ਡਰਿੱਲ ਕਰਵਾਉਣ ਦੀ ਵੀ ਹਦਾਇਤ ਕੀਤੀ, ਤਾਂ ਜੋ ਪ੍ਰਬੰਧਾਂ ਦੀ ਸਮੀਖਿਆ ਦੇ ਨਾਲ-ਨਾਲ ਜਾਗਰੂਕਤਾ ਵੀ ਫੈਲਾਈ ਜਾ ਸਕੇ। ਉਹਨਾਂ ਜਿੱਥੇ ਭੀੜ ਇਕੱਠੀ ਨਾ ਕਰਨ ਸਬੰਧੀ ਪੰਜਾਬ ਸਰਕਾਰ ਵਲੋਂ ਦਿੱਤੇ ਗਏ ਆਦੇਸ਼ਾਂ ਨੂੰ ਇੰਨ-ਬਿੰਨ ਲਾਗੂ ਕਰਨ ਲਈ ਕਿਹਾ, ਉਥੇ ਸਿਹਤ ਵਿਭਾਗ ਨੂੰ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਦੇ ਨਿਰਦੇਸ਼ ਦਿੱਤੇ।

-ਕਿਹਾ, ਅਰਬਨ ਏਰੀਆ ‘ਚ ਵੀ ਕਰਵਾਈ ਜਾਵੇ ਮੌਕ ਡਰਿੱਲ

ਅਪਨੀਤ ਰਿਆਤ ਨੇ ਜ਼ਿਲਾ ਵਾਸੀਆਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਜ਼ਿਲੇ ਵਿੱਚ ਕੋਰੋਨਾ ਵਾਇਰਸ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ, ਇਸ ਲਈ ਘਬਰਾਉਣ ਦੀ ਲੋੜ ਨਹੀਂ ਹੈ। ਉਹਨਾਂ ਕਿਹਾ ਕਿ ਬੀਤੇ ਦਿਨ ਜੋ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸਾਹਮਣੇ ਆ ਰਹੀਆਂ ਸਨ, ਉਹ ਮੌਕ ਡਰਿੱਲ ਦੀਆਂ ਸਨ। ਉਹਨਾਂ ਅਪੀਲ ਕੀਤੀ ਇਕ ਜ਼ਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦਿੰਦਿਆਂ ਜਾਂਚ ਪੜਤਾਲ ਕਰਨ ਉਪਰੰਤ ਹੀ ਕੋਰੋਨਾ ਵਾਇਰਸ ਨਾਲ ਸਬੰਧਿਤ ਸਮੱਗਰੀ ਸ਼ੇਅਰ ਕੀਤੀ ਜਾਵੇ।

-ਜ਼ਿਲਾ ਵਾਸੀਆਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ

ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਜਾਗਰੂਕਤਾ ਹੀ ਬਚਾਅ ਹੈ, ਇਸ ਲਈ ਹਰੇਕ ਵਿਅਕਤੀ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਖਾਂਸੀ, ਬੁਖਾਰ ਜਾਂ ਸਾਹ ਲੈਣ ਵਿੱਚ ਤਕਲੀਫ ਆਦਿ ਲੱਛਣ ਸਾਹਮਣੇ ਆਉਣ ‘ਤੇ ਤੁਰੰਤ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ। ਉਹਨਾਂ ਕਿਹਾ ਕਿ ਜੇਕਰ ਕੋਈ ਸ਼ੱਕੀ ਮਰੀਜ਼ ਸਾਹਮਣੇ ਆਉਂਦਾ ਹੈ, ਤਾਂ ਤੁਰੰਤ ਜ਼ਿਲਾ ਪੱਧਰੀ ਕੰਟਰੋਲ ਰੂਮ ਨੰਬਰਾਂ 94659-45501 ਅਤੇ 78378-13713 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ 24 ਘੰਟੇ ਲਈ ਸਟੇਟ ਲੈਵਲ ‘ਤੇ ਵੀ ਕੰਟਰੋਲ ਰੂਮ (8872090029, 1722920074) ਸਥਾਪਿਤ ਕੀਤੇ ਗਏ ਹਨ।

-‘ਸ਼ੱਕੀ ਮਰੀਜ਼ ਸਾਹਮਣੇ ਆਉਣ ‘ਤੇ ਜ਼ਿਲਾ ਪੱਧਰੀ ਕੰਟਰੋਲ ਰੂਮ ਨਾਲ 94659-45501 ਅਤੇ 78378-13713 ਨੰਬਰਾਂ ‘ਤੇ ਕੀਤਾ ਜਾ ਸਕਦੈ ਸੰਪਰਕ’

ਇਸ ਤੋਂ ਇਲਾਵਾ ਸਿਹਤ ਸਬੰਧੀ ਜਾਣਕਾਰੀ ਅਤੇ ਸੁਝਾਵਾਂ ਲਈ ਟੋਲ ਫਰੀ ਨੰਬਰ 104 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਕੋਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਬਹੁਤ ਜ਼ਰੂਰੀ ਹਨ। ਉਹਨਾਂ ਕਿਹਾ ਕਿ ਹੱਥਾਂ ਨੂੰ ਸਾਫ ਰੱਖੋ, ਹੱਥ ਸਮੇਂ-ਸਮੇਂ ‘ਤੇ ਸਾਬਣ ਤੇ ਪਾਣੀ ਨਾਲ ਘੱਟੋ-ਘੱਟ 20 ਸੈਕਿੰਡ ਤੱਕ ਸਾਫ ਕਰਦੇ ਰਹੋ ਜਾਂ ਐਲਕੋਹਲ ਬੇਸਡ ਸੈਨੀਟਾਈਜ਼ਰ ਦੀ ਵਰਤੋਂ ਕਰੋ, ਖਾਂਸੀ ਜਾਂ ਛਿੱਕਦੇ ਸਮੇਂ ਰੁਮਾਲ ਜਾਂ ਟਿਸ਼ੂ ਨਾਲ ਮੂੰਹ ਢੱਕ ਕੇ ਰੱਖੋ ਅਤੇ ਜੇਕਰ ਰੁਮਾਲ ਨਹੀਂ ਹੈ ਤਾਂ ਆਪਣੀ ਕੂਹਣੀ ਨੂੰ ਇਕੱਠਾ ਕਰਕੇ ਮੂੰਹ ਢੱਕੋ, ਉਪਰੰਤ ਸਾਬਣ ਨਾਲ ਚੰਗੀ ਤਰਾਂ ਹੱਥਾਂ ਨੂੰ ਧੋਵੋ, ਭੀੜ ਵਾਲੀ ਜਗਾ ‘ਤੇ ਨਾ ਜਾਓ। ਇਸ ਤੋਂ ਇਲਾਵਾ ਆਪਣੀਆਂ ਅੱਖਾਂ, ਮੂੰਹ ਅਤੇ ਨੱਕ ਨੂੰ ਨਾ ਛੂਹੋ। ਉਹਨਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਪਿਛਲੇ 14 ਦਿਨਾਂ ਵਿੱਚ ਕੋਵਿਡ-19 ਨਾਲ ਪ੍ਰਭਾਵਿਤ ਖੇਤਰ ਜਾਂ ਪ੍ਰਭਾਵਿਤ ਵਿਅਕਤੀ ਦੇ ਸੰਪਰਕ ਵਿੱਚ ਆਇਆ ਹੈ ਤਾਂ ਉਹ ਭੀੜ-ਭੜੱਕੇ ਵਾਲੀ ਜਗ•ਾ ਵਿੱਚ ਨਾ ਜਾਵੇ ਅਤੇ ਉਹ ਆਪਣੇ ਆਪ ਨੂੰ 14 ਦਿਨਾਂ ਤੱਕ ਘਰ ਵਿੱਚ ਵੱਖਰਾ ਰੱਖੇ। ਮੀਟਿੰਗ ਉਪਰੰਤ ਇਕ ਜਾਗਰੂਕਤਾ ਪੋਸਟਰ ਵੀ ਰਿਲੀਜ਼ ਕੀਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਸੂਦਨ, ਐਸ.ਡੀ.ਐਮ. ਹੁਸ਼ਿਆਰਪੁਰ ਅਮਿਤ ਮਹਾਜਨ, ਐਸ.ਡੀ.ਐਮ. ਦਸੂਹਾ ਜੋਤੀ ਬਾਲਾ, ਐਸ.ਡੀ.ਐਮ. ਗੜਸ਼ੰਕਰ ਹਰਬੰਸ ਸਿੰਘ, ਐਸ.ਡੀ.ਐਮ. ਮੁਕੇਰੀਆਂ ਅਸ਼ੋਕ ਕੁਮਾਰ, ਸਿਵਲ ਸਰਜਨ ਡਾ. ਜਸਵੀਰ ਸਿੰਘ, ਨੋਡਲ ਅਫ਼ਸਰ ਡਾ. ਸੈਲੇਸ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here