ਗ੍ਰਾਮੀਣ ਕੌਸ਼ਲਿਆ ਯੋਜਨਾ ਤਹਿਤ ਕਰਵਾਏ ਜਾ ਰਹੇ ਹਨ ਵੱਖ-ਵੱਖ ਕੋਰਸ: ਬਲਰਾਜ ਸਿੰਘ

ਪਠਾਨਕੋਟ (ਦ ਸਟੈਲਰ ਨਿਊਜ਼)। ਸੂਬਾ ਸਰਕਾਰ ਵੱਲੋਂ ਦੀਨ ਦੀਆਲ ਉਪਾਧਿਆਏ ਗ੍ਰਾਮੀਣ ਕੌਸ਼ਲਿਆ ਯੋਜਨਾ (ਡੀ.ਡੀ.ਯੂ.ਜੀ.ਕੇ.ਵਾਈ) ਪ੍ਰਧਾਨਮੰਤਰੀ ਕੌਸ਼ਲ ਵਿਕਾਸ ਯੋਜਨਾ (ਪੀ.ਐਮ.ਕੇ.ਵੀ.ਵਾਈ) ਤੇ ਰਾਸ਼ਟਰੀ ਸ਼ਹਿਰੀ ਅਜਿਵਿਕਾ ਮਿਸ਼ਨ (ਐਨ.ਯੂ.ਐਲ.ਐਮ) ਦੇ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਵੱਖ-ਵੱਖ ਕਿੱਤਾ ਮੁੱਖੀ ਕੋਰਸਾਂ ‘ਚ ਸਿਖਲਾਈ ਦੇ ਕੇ ਨਿੱਜੀ ਖੇਤਰ ਦੀਆਂ ਕੰਪਨੀਆਂ ‘ਚ ਨੌਕਰੀ ਮੁਹੱਈਆ ਕਰਵਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ ਨੇ ਦਿੱਤੀ।

Advertisements

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਵੱਖ-ਵੱਖ ਕੋਰਸਾਂ ਦੇ ਤਹਿਤ ਪੇਂਡੂ ਅਤੇ ਸ਼ਹਿਰੀ ਖੇਤਰ ਦੇ ਨੌਜਵਾਨਾਂ ਨੂੰ ਪਠਾਨਕੋਟ ‘ਚ ਸਰਕਾਰ ਵੱਲੋਂ ਅਧਿਕਾਰਿਤ ਸਿਖਲਾਈ ਸੰਸਥਾ ਰਾਹੀਂ ਡਾਟਾ ਐਂਟਰੀ ਉਪਰੇਟਰ, ਰਿਟੇਲ ਟੀਮ ਲੀਡਰ, ਸਿਲਾਈ ਮਸ਼ੀਨ ਉਪਰੇਟਰ ਸੋਲਰ ਪੈਨਲ ਇੰਸਟਾਲੈਸ਼ਨ, ਵੈਅਰ ਹਾਊਸ ਪੈਕਰ, ਇੰਨਵੈਟਰੀ ਕਲਰਕ, ਕੋਰੀਅਰ ਡਿਲਵਰੀ ਐਕਜੀਕੁਈਟਿਵ, ਸੀ.ਐਨ.ਸੀ, ਪਲੰਬਿੰਗ, ਇਲੈਕਟਰੈਸ਼ਨ ਆਦਿ ਕੋਰਸ ਕਰਵਾਏ ਜਾਂਦੇ ਹਨ। ਉਹਨਾਂ ਕਿਹਾ ਕਿ ਇਹਨਾਂ ਕੋਰਸਾਂ ‘ਚ ਭਾਗ ਲੈਣ ਵਾਲੇ ਉਮੀਦਵਾਰਾਂ ਦੀ ਉਮਰ 18 ਤੋ 35 ਸਾਲ ਤੇ ਵਿੱਦਿਅਕ ਯੋਗਤਾ ਘੱਟ ਤੋ ਘੱਟ 8 ਵੀਂ ਪਾਸ ਹੋਣੀ ਲਾਜ਼ਮੀ ਹੈ।

ਇਹ ਕੋਰਸ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕਰਵਾਏ ਜਾ ਰਹੇ ਹਨ। ਸਿਖਲਾਈ ਦੌਰਾਨ ਵਿਦਿਆਰਥੀਆਂ ਨੂੰ ਮੁਫ਼ਤ ਕਿਤਾਬਾਂ, ਵਰਦੀ, ਖਾਣਾ ਅਤੇ ਰਿਹਾਇਸ਼ ਦੀ ਵੀ ਸੁਵਿਧਾ ਦਿੱਤੀ ਜਾਂਦੀ ਹੈ। ਉਨਾਂ ਦੱਸਿਆ ਕਿ ਕੋਰਸ ਪਾਸ ਕਰਨ ਉਪਰੰਤ ਉਮੀਦਵਾਰਾਂ ਨੂੰ ਆਉਣ ਅਤੇ ਜਾਉਣ ਦਾ ਖਰਚਾ ਅਤੇ ਪੋਸਟ ਪਲੇਸਮੈਂਟ ਲਈ ਸਹਾਇਤਾ ਵੀ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਰੋਜ਼ਗਾਰ ਦਫ਼ਤਰ ਦੇ ਕਮਰਾ ਨੰਬਰ 352 ਵਿੱਚ ਸਕਿੱਲ ਡਿਵੈਲਪਮੈਂਟ ਬਰਾਂਚ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

ਉਹਨਾਂ ਇਹ ਵੀ ਕਿਹਾ ਕਿ ਇਨਾਂ ਸਕੀਮਾਂ ਅਧੀਨ ਵੱਧ ਤੋ ਵੱਧ ਨੌਜਵਾਨ ਸਿਖਲਾਈ ਲੈਣ ਲਈ 25 ਮਾਰਚ 2020 ਤੱਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਸਿਖਲਾਈ ਦੌਰਾਨ ਡਰੱਗ ਨਾਲ ਪੀੜਿਤ ਮਰੀਜ਼ਾਂ ਅਤੇ ਦਿਵਿਆਂਗ ਨੌਜਵਾਨਾਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ।

LEAVE A REPLY

Please enter your comment!
Please enter your name here