ਟ੍ਰੇਨਿੰਗ ਪ੍ਰਾਪਤ ਕਰਕੇ ਆਏ ਅਧਿਕਾਰੀ ਕਰੋਨਾਵਾਇਰਸ ਤੋਂ ਬਚਾਅ ਲਈ ਲੋਕਾਂ ਨੂੰ ਕਰਨਗੇ ਜਾਗਰੂਕ: ਡਿਪਟੀ ਕਮਿਸ਼ਨਰ (ਜ)

ਪਠਾਨਕੋਟ (ਦ ਸਟੈਲਰ ਨਿਊਜ਼)। ਨੋਵਲ ਕਰੋਨਾਵਾਇਰਸ ਕੋਵਿਡ-19 ਦੇ ਸਬੰਧ ਵਿੱਚ ਸ. ਗੁਰਪ੍ਰੀਤ ਸਿੰਘ ਖਹਿਰਾ ਦੇ ਆਦੇਸ਼ਾਂ ਅਨੁਸਾਰ ਅਭਿਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਨਿਗਰਾਨੀ ਹੇਠ ਜਿਲਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿੱਚ ਸਥਿਤ ਉਪਰੋਕਤ ਅਧਿਕਾਰੀ ਦੇ ਦਫਤਰ ਵਿਖੇ ਇੱਕ ਵਿਸ਼ੇਸ ਮੀਟਿੰਗ ਆਯੋਜਿਤ ਕੀਤੀ ਗਈ । ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅਰਸਦੀਪ ਸਿੰਘ ਐਸ.ਡੀ.ਐਮ. ਪਠਾਨਕੋਟ, ਡਾ. ਨਿਧੀ ਕਲੋਤਰਾ ਐਸ.ਡੀ.ਐਮ. ਧਾਰਕਲਾ, ਪਿਰਥੀ ਸਿੰਘ ਸਹਾਇਕ ਕਮਿਸ਼ਨਰ ਜਨਰਲ, ਡਾ. ਵਿਨੋਦ ਸਰੀਨ ਸਿਵਲ ਸਰਜਨ ਪਠਾਨਕੋਟ, ਡਾ. ਆਦਿੱਤੀ ਸਲਾਰੀਆ ਸਹਾਇਕ ਸਿਵਲ ਸਰਜਨ ਪਠਾਨਕੋਟ, ਰਾਜੇਸ ਕੁਮਾਰ ਡੀ.ਐਸ.ਪੀ., ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਸੁਮਨਦੀਪ ਕੌਰ ਜਿਲਾ ਪ੍ਰੋਗਰਾਮ ਅਫਸ਼ਰ, ਬਲਬੀਰ ਸਿੰਘ ਜਿਲਾ ਸਿੱਖਿਆ ਅਫਸ਼ਰ ਪਠਾਨਕੋਟ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲਾ ਅਧਿਕਾਰੀ ਹਾਜ਼ਰ ਸਨ।

Advertisements

ਮੀਟਿੰਗ ਦੋਰਾਨ ਜਾਣਕਾਰੀ ਦਿੰਦਿਆਂ ਸ੍ਰੀ ਅਭਿਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਜਿਲਾ ਪਠਾਨਕੋਟ ਦੇ ਵੱਖ ਵੱਖ ਵਿਭਾਗਾਂ ਦੇ ਜਿਲਾ ਅਧਿਕਾਰੀ ਨੋਵਲ ਕਰੋਨਾਵਾਇਰਸ ਕੋਵਿਡ-19 ਤੋਂ ਬਚਾਅ ਲਈ ਸਪੈਸਲ ਟ੍ਰੇਨਿੰਗ ਪ੍ਰਾਪਤ ਕਰ ਕੇ ਆਏ ਹਨ ਅਤੇ ਇਸ ਮੀਟਿੰਗ ਦਾ ਉਦੇਸ ਵੀ ਇਹ ਹੀ ਹੈ ਕਿ ਉਹ ਅਫਸ਼ਰ ਅਪਣੇ ਵਿਭਾਗਾਂ ਦੇ ਬਾਕੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਟ੍ਰੇਨਿੰਗ ਲਗਾਉਂਣ ਅਤੇ ਪਿੰਡ ਪੱਧਰ ਅਤੇ ਸਹਿਰੀ ਪੱਧਰ ਤੇ ਘਰ ਘਰ ਜਾਂ ਕੇ ਲੋਕਾਂ ਨੂੰ ਨੋਵਲ ਕਰੋਨਾਵਾਇਰਸ ਤੋਂ ਬਚਾਅ ਕਰਨ ਲਈ ਜਾਗਰੁਕ ਕਰਨ। ਮੀਟਿੰਗ ਦੋਰਾਨ ਟ੍ਰੇਨਿੰਗ ਪ੍ਰਾਪਤ ਕਰ ਕੇ ਆਏ ਅਧਿਕਾਰੀਆਂ ਨੇ ਹੋਰਨਾਂ ਅਧਿਕਾਰੀਆਂ ਨੂੰ ਵੀ ਕਰੋਨਾ ਵਾਈਰਸ ਤੋਂ ਜਾਗਰੁਕ ਕਰਨ ਲਈ ਜਾਣਕਾਰੀ ਦਿੱਤੀ।

ਇਸ ਮੋਕੇ ਤੇ ਅਭਿਜੀਤ ਕਪਲਿਸ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਆਮ ਲੋਕ ਆਪਣੀ ਸਿਹਤ ਪ੍ਰਤੀ ਚੌਕਸ ਜਰੂਰ ਰਹਿਣ ਪਰ ਕਿਸੇ ਤਰਾ ਦੀਆਂ ਅਫ਼ਵਾਹਾਂ ਨਾ ਫੈਲਾਉਣ ਅਤੇ ਨਾ ਹੀ ਅਫ਼ਵਾਹਾਂ ਉਪਰ ਯਕੀਨ ਕਰਨ। ਉਹਨਾਂ ਕਿਹਾ ਕਿ ਹੱਥ ਚੰਗੀ ਤਰਾਂ ਧੋਏ ਜਾਣ, ਸਾਫ਼-ਸਫ਼ਾਈ ਰੱਖੀ ਜਾਵੇ ਅਤੇ ਬੁਖਾਰ, ਖਾਂਸੀ, ਜੁਕਾਮ, ਸਾਂਹ ਲੈਣ ‘ਚ ਤਕਲੀਫ਼ ਆਦਿ ਸਮੇਤ ਗੰਭੀਰ ਲੱਛਣਾਂ ਦੀ ਸੂਰਤ ‘ਚ ਡਾਕਟਰ ਦੀ ਸਲਾਹ ਲਈ ਜਾਵੇ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੇ ਜਨਤਕ ਇਕੱਠਾਂ ਤੇ ਭੀੜ-ਭੜੱਕੇ ਵਾਲੀਆਂ ਥਾਵਾਂ ‘ਤੇ ਨਾ ਜਾਣ ਅਤੇ ਇੱਕ ਦੂਜੇ ਨਾਲ ਹੱਥ ਮਿਲਾਉਣ ਆਦਿ ਤੋਂ ਵੀ ਗੁਰੇਜ਼ ਕਰਨ।

ਉਹਨਾਂ ਸਿੱਖਿਆ ਵਿਭਾਗ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਸਕੂਲ ਪੱਧਰ ਤੇ ਮੀਟਿੰਗਾਂ ਆਯੋਜਿਤ ਕਰਕੇ ਟੀਚਰਾਂ ਅਤੇ ਬੱਡੀਜ ਗਰੁਪ ਨੂੰ ਜਾਗਰੁਕ ਕਰਨ ਤਾਂ ਜੋ ਉਹ ਵੀ ਲੋਕਾਂ ਨੂੰ ਜਾਗਰੁਕ ਕਰ ਸਕਣ। ਉਹਨਾਂ ਪੁਲਿਸ ਵਿਭਾਗ ਅਤੇ ਡੀ.ਡੀ.ਪੀ.ਓ. ਨੂੰ ਵੀ ਹਦਾਇਤ ਕੀਤੀ ਕਿ ਜਿਆਦਾ ਤੋਂ ਜਿਆਦਾ ਲੋਕਾਂ ਨੂੰ ਕਰੋਨਾ ਵਾਈਰਸ  ਤੋਂ ਬਚਾਅ ਕਰਨ ਲਈ ਜਾਗਰੁਕ ਕਰਨ।

LEAVE A REPLY

Please enter your comment!
Please enter your name here