ਕਮਿਸ਼ਨ ਦੇ ਮੈਂਬਰ ਨੇ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਅਕਤੀਆਂ ਦੀਆਂ ਸੁਣੀਆਂ ਮੁਸ਼ਕਿਲਾਂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ (ਰਿਟਾ. ਆਈ.ਏ.ਐਸ) ਦੇ ਨਿਰਦੇਸ਼ਾਂ ‘ਤੇ ਕਮਿਸ਼ਨ ਦੇ ਮੈਂਬਰ ਪ੍ਰਭਦਿਆਲ ਰਾਮਪੁਰ ਵਲੋਂ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਅਕਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ।

Advertisements

-ਕਿਹਾ, ਪਹਿਲ ਦੇ ਆਧਾਰ ‘ਤੇ ਹੱਲ ਕੀਤੀਆਂ ਜਾਣਗੀਆਂ ਮੁਸ਼ਕਿਲਾਂ

ਪ੍ਰਭਦਿਆਲ ਰਾਮਪੁਰ ਨੇ ਭਰੋਸਾ ਦਿਵਾਇਆ ਕਿ ਕਮਿਸ਼ਨ ਵਲੋਂ ਪਹਿਲ ਦੇ ਆਧਾਰ ‘ਤੇ ਸਮੱਸਿਆਵਾਂ ਦਾ ਹੱਲ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਕਮਿਸ਼ਨ ਵਲੋਂ ਹੁਸ਼ਿਆਰਪੁਰ ਜ਼ਿਲੇ ਦੀ ਜ਼ਿੰਮੇਵਾਰੀ ਉਹਨਾਂ ਨੂੰ ਸੌਂਪੀ ਗਈ ਹੈ, ਇਸ ਲਈ ਜੇਕਰ ਅਨੁਸੂਚਿਤ ਜਾਤੀ ਨਾਲ ਸਬੰਧਿਤ ਕਿਸੇ ਵੀ ਵਿਅਕਤੀ ਨੂੰ ਕੋਈ ਮੁਸ਼ਕਿਲ ਪੇਸ਼ ਆ ਰਹੀ ਹੈ, ਤਾਂ ਕਮਿਸ਼ਨ ਦੇ ਧਿਆਨ ਵਿੱਚ ਲਿਆਂਦੀ ਜਾ ਸਕਦੀ ਹੈ।

ਇਸ ਮੌਕੇ ਜ਼ਿਲੇ ਦੇ ਵੱਖ-ਵੱਖ ਇਲਾਕਿਆਂ ਤੋਂ ਆਏ ਵਿਅਕਤੀਆਂ ਵਲੋਂ ਕਮਿਸ਼ਨ ਨੂੰ ਦਰਖਾਸਤਾਂ ਵੀ ਦਿੱਤੀਆਂ ਗਈਆਂ। ਇਸ ਮੌਕੇ ਜ਼ਿਲਾ ਭਲਾਈ ਅਫ਼ਸਰ ਲਖਵਿੰਦਰ ਸਿੰਘ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here