ਅਨੁਸੂਚਿਤ ਜਾਤੀਆਂ ਦੇ ਪੜੇ-ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾ ਰਹੀ ਹੈ ਕਾਰਪੋਰੇਸ਼ਨ: ਮੋਹਨ ਸੂਦ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ, ਪੰਜਾਬ ਰਾਜ ਵਿੱਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਗਰੀਬ ਪਰਿਵਾਰਾਂ ਦੇ ਜੀਵਨ ਪੱਧਰ ਨੂੰ ਉਚਾ ਚੁੱਕਣ ਲਈ, ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਧੀਨ, ਘੱਟ ਵਿਆਜ਼ ਦੀ ਦਰ ‘ਤੇ ਅਸਾਨ ਕਿਸ਼ਤਾਂ ਵਿਚ ਚੁਕਾਇਆ ਜਾ ਸਕਣ ਵਾਲਾ ਕਰਜ਼ਾ ਮੁਹੱਈਆ ਕਰਦੀ ਹੈ। ਇਸ ਕਾਰਪੋਰੇਸ਼ਨ ਵਲੋਂ ਮੁੱਖ ਮੰਤਰੀ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੁਆਰਾ ਚਲਾਏ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਅਨੁਸੂਚਿਤ ਜਾਤੀਆਂ ਦੇ ਪੜੇ ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਮੁਹੱਈਆ ਕਰਵਾ ਕੇ ਉਹਨਾਂ ਦੀ ਪਰਿਵਾਰਕ ਆਮਦਨ ਵਧਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ।

Advertisements

-ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ 541 ਲਾਭਪਾਤਰੀਆਂ ਨੂੰ 906.29 ਲੱਖ ਰੁਪਏ ਦੇਣ ਦੇ ਕਰਜ਼ਾ ਕੇਸ ਪਾਸ

ਇਹ ਜਾਣਕਾਰੀ ਦਿੰਦਿਆਂ ਕਾਰਪੋਰੇਸ਼ਨ ਦੇ ਚੇਅਰਮੈਨ, ਇੰਜ: ਮੋਹਨ ਸੂਦ ਨੇ ਦੱਸਿਆ ਕਿ ਇਨਾਂ ਪ੍ਰੋਗਰਾਮਾਂ ਦੇ ਅਨੁਸਾਰ ਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਦੇ ਮੌਕੇ ‘ਤੇ ਸ. ਸਾਧੂ ਸਿੰਘ ਧਰਮਸੋਤ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 550 ਲੱਖ ਰੁਪਏ ਦੇ ਕਰਜ਼ੇ ਵੰਡਣ ਦਾ ਟੀਚਾ ਰੱਖਿਆ ਗਿਆ ਸੀ। ਉਹਨਾਂ ਦੱਸਿਆ ਕਿ ਕਾਰਪੋਰੇਸ਼ਨ ਦੇ ਅਧਿਕਾਰੀਆਂ ਅਤੇ ਸਟਾਫ਼ ਨੇ ਸਖਤ ਮਿਹਨਤ ਕਰਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਤੇ ਮਿੱਥੇ ਟੀਚੇ ਤੋਂ ਵੀ ਵੱਧ ਕੇ, 541 ਲਾਭਪਾਤਰੀਆਂ ਨੂੰ 906.29 ਲੱਖ ਰੁਪਏ ਦੇਣ ਦੇ ਕਰਜ਼ਾ ਕੇਸ ਪਾਸ ਕੀਤੇ ਜਾ ਚੁੱਕੇ ਹਨ।

ਉਹਨਾਂ ਦੱਸਿਆ ਕਿ ਇਸ ਲੜੀ ਤਹਿਤ ਕਾਰਪੋਰੇਸ਼ਨ ਵਲੋਂ ਰਾਜ ਪੱਧਰੀ ਸਮਾਗਮ ਕਰਕੇ ਇਨ•ਾਂ ਲਾਭਪਾਤਰੀਆਂ ਨੂੰ ਕਰਜਾ ਮਨਜੂਰੀ ਪੱਤਰ ਵੰਡੇ ਜਾਣੇ ਸਨ ਪਰ  ਕੋਰੋਨਾ ਵਾਇਰਸ ਦੀ ਬੀਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਵੱਡੇ ਸਮਾਗਮ ਨਾ ਕਰਨ ਦੀਆਂ ਹਦਾਇਤਾਂ ਕਾਰਨ, ਇਹ ਮਨਜੂਰੀ ਪੱਤਰ ਜ਼ਿਲਾ ਪੱਧਰ ‘ਤੇ ਕਾਰਪੋਰੇਸ਼ਨ ਦੇ ਖੇਤਰੀ ਦਫ਼ਤਰਾਂ ਦੇ ਕਰਮਚਾਰੀਆਂ ਰਾਹੀਂ ਸਬੰਧਤ ਲਾਭਪਾਤਰੀਆਂ ਨੂੰ ਸੌਂਪੇ ਜਾ ਰਹੇ ਹਨ।

ਕਾਰਪੋਰੇਸ਼ਨ ਦੇ ਚੇਅਰਮੈਨ, ਮੋਹਨ ਸੂਦ ਵਲੋਂ ਮੁੱਖ ਮੰਤਰੀ ਪੰਜਾਬ ਦਾ ਅਨੁਸੂਚਿਤ ਜਾਤੀਆਂ ਦੇ ਕਰਜ਼ਦਾਰਾਂ ਦੇ 45.41 ਕਰੋੜ ਰੁਪਏ ਦੇ ਕਰਜ਼ ਮੁਆਫ਼ ਕਰਨ ਲਈ ਵੀ ਧੰਨਵਾਦ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਇਸ ਕਰਜ਼ਾ ਮੁਆਫ਼ੀ ਲਈ ਰਾਜ ਵਿੱਚ 14270 ਲਾਭਪਾਤਰੀਆਂ ਨੂੰ ਲਾਭ ਹੋਇਆ ਹੈ।

ਚੇਅਰਮੈਨ ਵਲੋਂ ਪੰਜਾਬ ਸਰਕਾਰ ਵਲੋਂ ਚਾਲੂ ਮਾਲੀ ਸਾਲ ਦੌਰਾਨ 579.00 ਲੱਖ ਰੁਪਏ ਦਾ ਕੇਂਦਰੀ ਹਿੱਸੇ ਦਾ ਸ਼ੇਅਰ ਕੈਪੀਟਲ ਅਤੇ 108.00 ਲੱਖ ਰੁਪਏ ਦੀ ਰਾਜ ਦੇ ਆਪਣੇ ਹਿੱਸੇ ਦੇ ਸ਼ੇਅਰ ਕੈਪੀਟਲ ਦੀ ਰਾਸ਼ੀ ਜਾਰੀ ਕਰਨ ਲਈ ਵੀ ਧੰਨਵਾਦ ਕੀਤਾ ਗਿਆ। ਚੇਅਰਮੈਨ ਵਲੋਂ ਇਹ ਵੀ ਦੱਸਿਆ ਗਿਆ ਕਿ ਸਰਕਾਰ ਵਲੋਂ ਬੈਂਕ ਟਾਈ ਅਪ ਅਧੀਨ ਵੀ 150.00 ਲੱਖ ਰੁਪਏ ਦੀ ਗਰਾਂਟ ਜਾਰੀ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here