ਕੋਰੋਨਾ ਵਾਇਰਸ ਸੰਬੰਧੀ ਆਸ਼ਾ, ਏ.ਐਨ.ਐਮ ਅਤੇ ਰੂਲਰ ਫਾਰਮੇਸੀ ਅਫਸਰ ਦੀ ਕਰਵਾਈ ਟਰੇਨਿੰਗ

ਪਠਾਨਕੋਟ (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਵਿਨੋਦ ਸਰੀਨ ਦੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੀ ਟਰੇਨਿੰਗ ਆਸ਼ਾ, ਏ.ਐਨ.ਐਮ ਅਤੇ ਰੂਲਰ ਫਾਰਮੇਸੀ ਅਫਸਰਾਂ ਨੂੰ ਸਿਵਲ ਹਸਪਤਾਲ ਦੀ ਅਨੈਕਸੀ ਵਿਖੇ ਕਰਵਾਈ ਗਈ। ਜ਼ਿਲਾ ਐਪੀਡਮਾਲੋਜਿਸਟ ਡਾ. ਵਨੀਤ ਬਲ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ ਇਕ ਨਵਾਂ ਵਾਇਰਸ ਹੈ। ਜਿਸ ਦੀ ਪਹਿਚਾਣ ਪਹਿਲੀ ਵਾਰ ਚੀਨ ਦੇ ਵੁਹਾਨਹੂਬੇ ਸ਼ਹਿਰ ਵਿਚ ਕੀਤੀ ਗਈ। ਇਸ ਦੇ ਮੁੱਖ ਲੱਛਣ, ਬੁਖਾਰ, ਖੰਘ, ਸਾਹ ਲੈਣ ਵਿਚ ਤਕਲੀਫ ਆਦਿ ਦਾ ਹੋਣਾ ਹੈ।

Advertisements

ਉਹਨਾਂ ਨੇ ਦੱਸਿਆ ਕਿ ਕੋਈ ਵਿਅਕਤੀ ਜੋ ਬਾਹਰਲੇ ਦੇਸ਼ਾਂ ਦਾ ਦੌਰਾ ਕਰਕੇ ਜਾਂ ਪ੍ਰਭਾਵਿਤ ਵਿਅਕਤੀ ਦੇ ਸੰਪਰਕ ਵਿਚ ਆਇਆ ਹੈ ਤਾਂ ਉਸ ਨੂੰ 28 ਦਿਨਾਂ ਤੱਕ ਘਰ ਵਿਚ ਹੀ ਏਕਾਂਤਵਾਸ ਵਿਚ ਰਹਿਣਾ ਚਾਹੀਦਾ ਹੈ ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਮਰੀਜ ਨੂੰ ਘਰ ਵਿਚ ਹਵਾਦਾਰ ਕਮਰੇ ਵਿਚ ਰਹਿਣਾ ਚਾਹੀਦਾ ਹੈ ਅਤੇ ਘਰ ਦੇ ਮੈਂਬਰਾਂ ਨੂੰ ਉਸ ਤੋਂ ਇਕ ਮੀਟਰ ਦੀ ਦੂਰੀ ਬਣਾ ਕੇ ਰਹਿਣਾ ਚਾਹੀਦਾ ਹੈ। ਉਸ ਨੂੰ 20 ਸੈਕਿੰਡ ਤੱਕ ਆਪਣੇ ਹੱਥਾਂ ਨੂੰ ਸਾਬਣ ਤੇ ਪਾਣੀ ਨਾਲ ਧੋਣਾ ਚਾਹੀਦਾ ਹੈ ਅਤੇ ਉਸ ਦੀ ਵਰਤੋਂ ਦਾ ਸਮਾਨ ਘਰ ਦੇ ਹੋਰਨਾਂ ਮੈਂਬਰਾ ਨਾਲ ਸਾਂਝਾ ਨਹੀਂ ਕਰਨਾ ਚਾਹੀਦਾ ਅਤੇ ਮਰੀਜ ਨੂੰ ਆਪਣਾ ਮੂੰਹ ਮਾਸਕ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਹਰ 6-8  ਘੰਟੇ ਬਾਅਦ ਮਾਸਕ ਬਦਲਦੇ ਰਹਿਣਾ ਚਾਹੀਦਾ ਹੈ।

ਜੇਕਰ ਉਸ ਵਿਚ ਜ਼ੁਕਾਮ, ਖਾਂਸੀ, ਬੁਖਾਰ ਆਦਿ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਜਲਦੀ ਹੀ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਦੀ ਸਲਾਹ ਲੈਣੀ ਚਾਹੀਦੀ ਹੈ। ਜੇਕਰ ਇਸ ਬਿਮਾਰੀ ਸੰਬੰਧੀ ਕੋਈ ਹੋਰ ਜਾਣਕਾਰੀ ਪ੍ਰਾਪਤ ਕਰਨੀ ਚਾਹੁੰਦਾ ਹੈ ਤਾਂ ਮੈਡੀਕਲ ਹੈਲਪਲਾਈਨ ਨੰਬਰ 104 ਦੇ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। ਉਸ ਨੂੰ ਇਕੱਠ ਵਾਲੀਆਂ ਜਗਾਂ ਜਿਵੇਂ ਵਿਆਹ, ਸਮਾਰੋਹ, ਮਾਰਕਿਟ ਆਦਿ ਵਿਚ ਨਹੀਂ ਜਾਣਾ ਚਾਹੀਦਾ।

ਡਾ. ਵਨੀਤ ਬਲ ਨੇ ਪੁਲਿਸ ਸਟੇਸ਼ਨ ਪਠਾਨਕੋਟ ਅਤੇ ਨਾਜੋ ਚੱਕ ਪਿੰਡ ਵਿਚ ਜਾ ਕੇ ਲੋਕਾਂ ਨੂੰ ਕੋਰੋਨਾ ਬਾਰੇ ਜਾਗਰੂਕ ਕੀਤਾ। ਇਸ ਮੌਕੇ ਰਜਿੰਦਰ ਐਚ.ਆਈ., ਡਾ.  ਸਰਬਜੀਤ ਕੌਰ, ਫੂਡ ਕਮਿਸ਼ਨਰ ਰਜਿੰਦਰ ਪਾਲ, ਅਮਨ, ਗੁਰਿੰਦਰ ਕੌਰ ਮਾਸ ਮੀਡੀਆ ਅਫਸਰ, ਨਰੇਸ਼, ਕੁਲਵਿੰਦਰ, ਆਦਿ ਹਾਜ਼ਰ ਹੋਏ।

LEAVE A REPLY

Please enter your comment!
Please enter your name here