ਬੀ.ਐਸ.ਸੀ ਆਈ.ਟੀ. ਦੇ ਪਹਿਲੇ ਸਮੈਸਟਰ ਦਾ ਨਤੀਜਾ ਰਿਹਾ ਸੌ ਫੀਸਦੀ

logo latest

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਜ਼ਿਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅੰਦਰ ਚੱਲ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਹੁਸ਼ਿਆਰਪੁਰ ਦਾ ਬੀ.ਐਸ.ਸੀ. (ਆਈ.ਟੀ.) ਦੇ ਪਹਿਲੇ ਸਮੈਸਟਰ ਦਾ ਨਤੀਜਾ ਸੌ ਫੀਸਦੀ ਰਿਹਾ ਹੈ।

Advertisements

ਪ੍ਰਿੰਸੀਪਲ-ਕਮ-ਜ਼ਿਲਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ:) ਦਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੈਚਲਰ ਆਫ਼ ਸਾਇੰਸ ਇਨ ਆਈ.ਟੀ. ਦੇ ਪਹਿਲੇ ਸਮੈਸਟਰ ਵਿੱਚ ਹਰਪ੍ਰੀਤ ਨੇ 8.24 ਫੀਸਦੀ ਅੰਕ ਲੈ ਕੇ ਪਹਿਲਾ, ਧਰਮਪ੍ਰੀਤ ਸਿੰਘ ਨੇ 8.12 ਫੀਸਦੀ ਅੰਕ ਲੈ ਕੇ ਦੂਜਾ ਅਤੇ ਵੰਦਨਾ ਕੁਮਾਰੀ ਨੇ 7.96 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ।

ਉਹਨਾਂ ਇਨਾਂ ਸ਼ਾਨਦਾਰ ਨਤੀਜਿਆ ਲਈ ਡਾ. ਪਰਮਿੰਦਰ ਕੌਰ, ਪ੍ਰੋ. ਸੁਖਵਿੰਦਰ ਸਿੰਘ, ਪ੍ਰੋ: ਜਸਵੀਰ ਸਿੰਘ, ਪ੍ਰੋ: ਚਾਂਦਨੀ ਸ਼ਰਮਾ, ਪ੍ਰੋ: ਸੰਦੀਪ ਕੌਰ, ਹਰਜੀਤ ਕੌਰ, ਰਸ਼ਪਾਲ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਹਨਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।

LEAVE A REPLY

Please enter your comment!
Please enter your name here