ਮੁੱਖਮੰਤਰੀ ਵੱਲੋਂ ਬੰਦ ਦੌਰਾਨ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਦੇਣ ਦਾ ਐਲਾਨ ਕਰਨ ਲਈ ਟਰਾਈਡੈਂਟ ਗਰੁੱਪ ਅਤੇ ਸੋਨਾਲੀਕਾ ਟਰੈਕਟਰਜ਼ ਦੀ ਸ਼ਲਾਘਾ

ਚੰਡੀਗੜ: ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ ਅਤੇ ਸੋਨਾਲੀਕਾ ਟਰੈਕਟਰਜ਼ ਦੇ ਉਪ ਚੇਅਰਮੈਨ ਏ.ਐਸ. ਮਿੱਤਲ ਵੱਲੋਂ ਕੋਵਿਡ-19 ਦੇ ਖਤਰੇ ਦੇ ਮੱਦੇਨਜ਼ਰ ਬੰਦ ਦੇ ਸਮੇਂ ਦੌਰਾਨ ਆਪਣੇ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਦੇਣ ਦੇ ਲਏ ਫੈਸਲੇ ਦੀ ਸ਼ਲਾਘਾ ਕੀਤੀ ਹੈ।

Advertisements

ਮੁੱਖ ਮੰਤਰੀ ਨੇ ਦੂਜੇ ਉਦਯੋਗਪਤੀਆਂ ਨੂੰ ਵੀ ਮਾਨਵੀ ਸਨੇਹ ਵਜੋਂ ਇਹੀ ਰਾਹ ਅਪਨਾਉਣ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਕਿ ਉਦਯੋਗਾਂ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਖਾਸ ਕਰਕੇ ਉਦਯੋਗਕਿ ਕਾਮਿਆਂ ਦੀ ਮਦਦ ਕਰਨਾ ਸਾਡਾ ਫਰਜ਼ ਬਣਦਾ ਹੈ। ਇਸ ਸਬੰਧ ਵਿੱਚ ਮੁੱਖ ਮੰਤਰੀ ਦੀ ਅਪੀਲ ’ਤੇ ਗੌਰ ਕਰਦਿਆਂ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਾਜਿੰਦਰ ਗੁਪਤਾ ਨੇ ਬੰਦ ਦੇ ਸਮੇਂ ਦੌਰਾਨ ਆਪਣੇ ਮੁਲਾਜ਼ਮਾਂ ਨੂੰ ਪੂਰੀ ਤਨਖਾਹ, ਮਕਾਨ ਤੇ ਭੋਜਨ ਦੇਣ ਦੀ ਪੇਸ਼ਕਸ਼ ਕੀਤੀ ਹੈ। ਇਸੇ ਦੌਰਾਨ ਸੋਨਾਲੀਕਾ ਟਰੈਕਟਰਜ਼ ਦੇ ਵਾਈਸ ਚੇਅਰਮੈਨ ਏ.ਐਸ. ਮਿੱਤਲ ਨੇ ਵੀ 31 ਮਾਰਚ ਤੱਕ ਯੂਨਿਟ ਬੰਦ ਕਰਨ ਦੇ ਸਮੇਂ ਦੌਰਾਨ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ।

ਇੱਥੇ ਇਹ ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਕੋਵਿਡ-19 ਦੇ ਖਤਰੇ ਦੇ ਮੱਦੇਨਜ਼ਰ ਲਾਈਆਂ ਬੰਦਸ਼ਾਂ ਕਰਕੇ ਸੂਬੇ ਵਿੱਚ ਰਜਿਸਟਰਡ ਸਾਰੇ ਉਸਾਰੀਆਂ ਕਿਰਤੀਆਂ ਨੂੰ ਤਿੰਨ-ਤਿੰਨ ਹਜ਼ਾਰ ਰੁਪਏ ਦੀ ਫੌਰੀ ਰਾਹਤ ਦੇਣ ਦਾ ਐਲਾਨ ਪਹਿਲਾਂ ਹੀ ਕਰ ਚੁੱਕੇ ਹਨ।

LEAVE A REPLY

Please enter your comment!
Please enter your name here