ਡਿਪਟੀ ਕਮਿਸ਼ਨਰ ਨੇ ਬੰਦ ਦੇ ਪਹਿਲੇ ਦਿਨ ਦਿੱਤੇ ਸਹਿਯੋਗ ਬਦਲੇ ਜਿਲਾਵਾਸੀਆਂ ਦਾ ਕੀਤਾ ਧੰਨਵਾਦ, 31 ਤੱਕ ਸਮਰਥਨ ਦੀ ਅਪੀਲ

ਹੁਸ਼ਿਆਰਪੁਰ: ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਬੰਦ ਦੇ ਪਹਿਲੇ ਦਿਨ ਜ਼ਿਲ•ਾ ਵਾਸੀਆਂ ਵਲੋਂ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਪ੍ਰਗਟਾਉਂਦਿਆਂ ਅਪੀਲ ਕੀਤੀ ਹੈ ਕਿ 31 ਮਾਰਚ ਤੱਕ ਇਸੇ ਤਰ•ਾਂ ਸਹਿਯੋਗ ਦਿੱਤਾ ਜਾਵੇ। ਉਨ•ਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਆਮ ਜਨਤਾ ਦੀ ਸੁਰੱਖਿਆ ਅਤੇ ਮਹਾਂਮਾਰੀ ਦੇ ਪ੍ਰਭਾਵ ਤੋਂ ਬਚਣ ਲਈ 31 ਮਾਰਚ ਤੱਕ ਜ਼ਿਲ•ੇ ਦੇ ਬਾਜ਼ਾਰ ਅਤੇ ਦੁਕਾਨਾਂ ਬੰਦ ਰਹਿਣਗੀਆਂ। ਇਸ ਤੋਂ ਇਲਾਵਾ ਹੋਟਲ, ਰਿਜ਼ੋਰਟ ਅਤੇ ਮੈਰਿਜ ਪੈਲੇਸ ਵਿਚ ਕਿਸੇ ਵੀ ਤਰ•ਾਂ ਦੇ ਫੰਕਸ਼ਨ ਜਾਂ ਇਕੱਠ ‘ਤੇ ਪੂਰਨ ਪਾਬੰਦੀ ਰਹੇਗੀ। ਉਨ•ਾਂ ਕਿਹਾ ਕਿ ਮੈਡੀਕਲ ਸਟੋਰ, ਕਰਿਆਨਾ ਸਟੋਰ, ਦੁੱਧ ਦੀਆਂ ਡੇਅਰੀਆਂ, ਫਲ-ਸਬਜ਼ੀ ਵਿਕਰੇਤਾ, ਪੈਟਰੋਲ ਪੰਪ, ਨਰਸਿੰਗ ਹੋਮ, ਕਲੀਨਿਕ, ਬੈਂਕ ਅਤੇ ਏ.ਟੀ.ਐਮ ਖੁੱਲ•ੇ ਰਹਿਣਗੇ। ਇਸ ਤੋਂ ਇਲਾਵਾ ਢਾਬੇ, ਹੋਟਲ, ਰੈਸਟੋਰੈਂਟ ਵਿੱਚ ਬੈਠ ਕੇ ਖਾਣਾ ਖਾਣ ਦੀ ਇਜਾਜ਼ਤ ਨਹੀਂ ਹੋਵੇਗੀ, ਕੇਵਲ ਹੋਮ ਡਿਲੀਵਰੀ ਅਤੇ ਪੈਕਿੰਗ ਦੀ ਸਹੂਲਤ ਹੀ ਹੋਵੇਗੀ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਗੈਰ-ਜ਼ਰੂਰੀ ਕੰਮਾਂ ਲਈ ਘਰਾਂ ਤੋਂ ਬਾਹਰ ਨਾ ਨਿਕਲਿਆ ਜਾਵੇ।

Advertisements

ਦਿਨ-ਰਾਤ ਤਤਪੱਰਤਾ ਨਾਲ ਜੁਟਿਆ ਸਿਹਤ ਅਮਲਾ ਸ਼ਲਾਘਾ ਦਾ ਹੱਕਦਾਰ, ਜਨਤਾ ਤੱਕ ਸਹੀ ਜਾਣਕਾਰੀ ਪਹੁੰਚਾਉਣ ਲਈ ਮੀਡੀਆ ਦੀ ਭੂਮਿਕਾ ਅਹਿਮ -ਜਿਲਾ ਵਾਸੀਆਂ ਨੂੰ 31 ਤੱਕ ਬੰਦ ਦਾ ਸਮਰਥਨ ਕਰਨ ਦੀ ਅਪੀਲ, -‘ਕੋਰੋਸਾ ਵਾਇਰਸ ਤੋਂ ਬਚਾਅ ਲਈ ਸੋਸ਼ਲ ਡਿਸਟੈਂਸ ਜ਼ਰੂਰੀ’

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜਿੱਥੇ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਜਨਤਾ ਵਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ, ਉਥੇ ਜਨਤਾ ਨੂੰ ਜਾਗਰੂਕ ਕਰਨ ਅਤੇ ਕੋਰੋਨਾ ਵਾਇਰਸ ਦੇ ਖਤਰੇ ਨੂੰ ਠੱਲ• ਪਾਉਣ ਲਈ ਸਿਹਤ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਦਿਨ-ਰਾਤ ਇਕ ਕਰਕੇ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਦੀ ਦੇਖਭਾਲ, ਉਨ•ਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਤਲਾਸ਼, ਕੁਆਰਨਟਾਈਨ ਅਤੇ ਆਈਸੋਲੇਸ਼ਨ ਲਈ ਜ਼ਰੂਰੀ ਇੰਤਜ਼ਾਮ ਤੇ ਸਹੂਲਤਾਂ ਦੇਣ ਲਈ ਸਿਹਤ ਵਿਭਾਗ ਦੇ ਅਮਲੇ ਵਲੋਂ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਕਿਸੇ ਵੀ ਕਿਸਮ ਦੇ ਖਤਰੇ ਦੀ ਪ੍ਰਵਾਹ ਕੀਤੇ ਬਗੈਰ ਜਨਤਾ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤਨਦੇਹੀ ਭਰਪੂਰ ਸੇਵਾ ਲਈ ਸਿਹਤ ਵਿਭਾਗ ਦੀ ਸਾਰੀ ਟੀਮ ਸ਼ਲਾਘਾ ਦੀ ਹੱਕਦਾਰ ਹੈ।

ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਂਦਿਆਂ ਮੀਡੀਆ ਵਲੋਂ ਸਹੀ ਜਾਣਕਾਰੀ ਦਿੰਦੇ ਹੋਏ ਜਨਤਾ ਨੂੰ ਜਾਗਰੂਕ ਕਰਨ ਅਤੇ ਅਫਵਾਹਾਂ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲੇ ਨਿਸ਼ਚੈ ਹੀ ਕੋਰੋਨਾ ਵਾਇਰਸ ਖਿਲਾਫ ਇਸ ਜੰਗ ਵਿੱਚ ਸਹਾਈ ਸਾਬਿਤ ਹੋ ਰਹੇ ਹਨ। ਉਨ•ਾਂ ਮੀਡੀਆ ਦਾ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਇਸੇ ਤਰ•ਾਂ ਜਨਤਾ ਤੱਕ ਸਹੀ ਜਾਣਕਾਰੀ ਮੁਹੱਈਆ ਕਰਵਾਈ ਜਾਵੇ, ਤਾਂ ਜੋ ਇਕਜੁੱਟਤਾ ਨਾਲ ਇਸ ਸਥਿਤੀ ਨਾਲ ਨਜਿੱਠਿਆ ਜਾ ਸਕੇ। ਉਨ•ਾਂ ਜ਼ਿਲ•ਾ ਵਾਸੀਆਂ ਨੂੰ ਅਪੀਲ ਕੀਤੀ ਕਿ 31 ਮਾਰਚ ਤੱਕ ਲੋੜ ਅਨੁਸਾਰ ਹੀ ਘਰਾਂ ਤੋਂ ਬਾਹਰ ਨਿਕਲਿਆ ਜਾਵੇ।

ਇਸ ਤੋਂ ਇਲਾਵਾ ਬਿਨ•ਾਂ ਕਿਸੇ ਜ਼ਰੂਰੀ ਜਾਣਕਾਰੀ ਹਾਸਲ ਕਰਨ ਤੋਂ ਬਗੈਰ ਸਿਹਤ ਵਿਭਾਗ ਨੂੰ ਫੋਨ ਨਾ ਕੀਤਾ ਜਾਵੇ, ਕਿਉਂਕਿ ਪੈਦਾ ਹੋਏ ਇਸ ਹਾਲਾਤ ਦੌਰਾਨ ਸਿਹਤ ਵਿਭਾਗ ‘ਤੇ ਵਾਧੂ ਬੋਝ ਨਹੀਂ ਪਾਇਆ ਜਾ ਸਕਦਾ। ਉਨ•ਾਂ ਕਿਹਾ ਕਿ ਸਿਹਤ ਵਿਭਾਗ ਦੇ ਸਮੁੱਚੇ ਅਮਲੇ ਵਲੋਂ ਪੂਰੀ ਮਿਹਨਤ ਨਾਲ ਡਿਊਟੀ ਨਿਭਾਈ ਜਾ ਰਹੀ ਹੈ, ਇਸ ਲਈ ਹਰੇਕ ਵਿਅਕਤੀ ਨੂੰ ਸਹਿਯੋਗ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here